August 25, 2026, 6:34 am
----------- Advertisement -----------
HomeNewsLatest Newsਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ...

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ 7 ਅਪ੍ਰੈਲ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ਤੇ ਸਨਮਾਨਿਤ ਕਰੇਗੀ।

ਉਹਨਾ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ।

ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ। ਉਹਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...