September 9, 2026, 1:32 pm
----------- Advertisement -----------
HomeNewsLatest Newsਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ...

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਪਿੰਡ ਚੱਕ ਦੂਹੇਵਾਲਾ ਵਿਖੇ ਸਿਲਾਈ ਸਿਖਲਾਈ ਸੈਂਟਰ ਦਾ ਕੀਤਾ ਉਦਘਾਟਨ

Published on

----------- Advertisement -----------

ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚੱਕ ਦੂਹੇਵਾਲਾ ਵਿਖੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਲੜਕੀਆਂ ਅਤੇ ਔਰਤਾਂ ਨੂੰ ਆਤਮ ਨਿਰਭਰ ਬਨਾਉਣ ਲਈ ਖੋਲ੍ਹੇ ਗਏ ਮੁਫਤ ਸਿਲਾਈ ਸਿਖਲਾਈ ਸੈਂਟਰ ਦਾ ਉਦਘਾਟਨ ਕਰਦਿਆਂ ਕਿਹਾ ਕਿ ਖੁਦ ਦਾ ਕਾਰੋਬਾਰ ਕਰਨ ਵਾਲੀਆਂ ਲੜਕੀਆਂ ਨੂੰ ਪੰਜਾਬ ਸਰਕਾਰ ਉਚੇਚੇ ਤੌਰ ‘ਤੇ ਸਨਮਾਨਿਤ ਕਰੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਔਰਤਾਂ ਦਾ ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਯਤਨ ਕਰ ਰਹੇ ਹੈ ਅਤੇ ਔਰਤਾਂ ਦੀ ਭਲਾਈ ਲਈ ਅਨੇਕਾਂ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿਲਾਈ ਸਿਖਲਾਈ ਸੈਂਟਰ ਦੇ ਖੁੱਲ੍ਹਣ ਨਾਲ ਇਸ ਪਿੰਡ ਦੇ ਆਸ ਪਾਸ ਦੀਆਂ ਲੜਕੀਆਂ ਅਤੇ ਔਰਤਾਂ ਨੂੰ ਬਹੁਤ ਫਾਇਦਾ ਹੋਵੇਗਾ। ਇਸ ਮੌਕੇ ਤੇ ਉਹਨਾਂ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਕੈਬਨਿਟ ਮੰਤਰੀ ਨੇ ਆਪਣੇ ਦੌਰੇ ਦੌਰਾਨ ਸਿਵਿਲ ਹਸਪਤਾਲ ਮਲੋਟ ਵਿਖੇ ਲੋਕਾਂ ਨੂੰ ਸਾਫ ਸੁਥਰਾ ਪੀਣ ਵਾਲਾ ਪਾਣੀ ਪੀਣ ਲਈ ਆਰ.ਓ ਦਾ ਉਦਘਾਟਨ ਵੀ ਕੀਤਾ ਜੋ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਇੱਥੇ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਸਮਾਜ ਦੀ ਬਿਹਤਰੀ ਲਈ ਇਕਜੁੱਟਤਾ ਦਾ ਸਬੂਤ ਦਿੰਦੇ ਹੋਏ ਲੋੜਵੰਦਾਂ ਦੀ ਸਹਾਇਤਾਂ ਲਈ ਅੱਗੇ ਆਉਣ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਮਜੀਤ ਸ਼ਰਮਾ ਬਲਾਕ ਪ੍ਰਧਾਨ, ਰਮੇਸ਼ ਅਰਨੀਵਾਲਾ, ਟਿੰਕਾ ਗਰਗ,ਰਜਨੀਸ਼ ਗਰਗ, ਗੁਰਲਾਲ ਸਿੰਘ,ਗੁਰਸੇਵਕ ਸਿੰਘ ਅਤੇ ਪਤਵੰਤ ਵਿਅਕਤੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...

ਆਪ ਸਰਕਾਰ ‘ਜਨਤਾ ਦੀ ਸਰਕਾਰ’ ਹੈ, 3 ਕਰੋੜ ਪੰਜਾਬੀਆਂ ਲਈ ਕਿਸੇ ਨੂੰ ਵੀ ਪਰੇਸ਼ਾਨੀ ਖੜ੍ਹੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ: ਅਮਨ ਅਰੋੜਾ

ਚੰਡੀਗੜ੍ਹ 8 ਸਤੰਬਰ:ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਆਪਣੇ...

ਭਾਜਪਾ ਦੇ ਚੋਣ ਕਮਿਸ਼ਨ ਨੇ ਫਰਜ਼ੀਵਾੜਾ ਕਰਕੇ ਰਾਘਵ ਚੱਢਾ ਨੂੰ ਬੈਕਡੋਰ ਤੋਂ ਦਿੱਲੀ ਦਾ ਵੋਟਰ ਬਣਾ ਦਿੱਤਾ – ਅਨੁਰਾਗ ਢਾਂਡਾ

ਨਵੀਂ ਦਿੱਲੀ, 8 ਸਤੰਬਰ:ਆਮ ਆਦਮੀ ਪਾਰਟੀ ਨੇ ਐੱਸ.ਆਈ.ਆਰ. ਦੇ ਜ਼ਰੀਏ ਲੋਕਾਂ ਦੀਆਂ ਵੋਟਾਂ ਕੱਟਣ...

ਲਾਸ਼ਾਂ ‘ਤੇ ਰਾਜਨੀਤੀ ਕਰ ਰਹੀ ਹੈ ਵਿਰੋਧੀ ਧਿਰ, ਪੰਜਾਬ ਵਿੱਚ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਬੌਖਲਾ ਗਏ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਮੰਗਲਵਾਰ ਨੂੰ ਭਾਜਪਾ, ਕਾਂਗਰਸ ਅਤੇ ਅਕਾਲੀ ਦਲ...

ਭਗਵੰਤ ਮਾਨ ਸਰਕਾਰ ਨੇ ‘ਸਫਾਈ ਮੁਹਿੰਮ 2.0’ 12 ਸਤੰਬਰ ਤੱਕ ਵਧਾਈ, 5400 ਤੋਂ ਵੱਧ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ, 8 ਸਤੰਬਰ:ਲੋਕਾਂ ਦੇ ਭਰਵੇਂ ਹੁੰਗਾਰੇ ਅਤੇ 83 ਫੀਸਦੀ ਤੋਂ ਵੱਧ ਨਾਗਰਿਕ ਸ਼ਿਕਾਇਤਾਂ ਦੇ...