October 28, 2026, 8:18 am
----------- Advertisement -----------
HomeNewsHealthVitamin-D ਦੀ ਕਮੀ ਨੂੰ ਪੂਰਾ ਕਰਨ ਲਈ ਡਾਈਟ 'ਚ ਸ਼ਾਮਲ ਕਰੋ ਇਹ...

Vitamin-D ਦੀ ਕਮੀ ਨੂੰ ਪੂਰਾ ਕਰਨ ਲਈ ਡਾਈਟ ‘ਚ ਸ਼ਾਮਲ ਕਰੋ ਇਹ 5 ਫਲ, ਹੱਡੀਆਂ ਰਹਿਣਗੀਆਂ ਮਜ਼ਬੂਤ

Published on

----------- Advertisement -----------

ਹੱਡੀਆਂ ਦੀ ਤੰਦਰੁਸਤੀ ਲਈ ਸਰੀਰ ਵਿੱਚ ਵਿਟਾਮਿਨ-ਡੀ ਦਾ ਹੋਣਾ ਬਹੁਤ ਜ਼ਰੂਰੀ ਹੈ। ਇਸ ਵਿਟਾਮਿਨ ਦੀ ਕਮੀ ਕਾਰਨ ਤੁਹਾਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਸਿਹਤਮੰਦ ਹੱਡੀਆਂ, ਦੰਦਾਂ ਅਤੇ ਮਾਸਪੇਸ਼ੀਆਂ ਲਈ ਵਿਟਾਮਿਨ-ਡੀ ਬਹੁਤ ਜ਼ਰੂਰੀ ਹੈ। ਅਜਿਹੀ ਸਥਿਤੀ ਵਿੱਚ, ਅੱਜ ਅਸੀਂ ਤੁਹਾਨੂੰ ਕੁਝ ਫਲਾਂ ਬਾਰੇ ਦੱਸਾਂਗੇ, ਜਿਨ੍ਹਾਂ ਦਾ ਸੇਵਨ ਕਰਨ ਨਾਲ ਤੁਸੀਂ ਸਰੀਰ ਵਿੱਚ ਇਸ ਵਿਟਾਮਿਨ ਦੀ ਪੂਰਤੀ ਕਰ ਸਕਦੇ ਹੋ।

ਪਪੀਤਾ ਸਿਹਤ ਦਾ ਖਜ਼ਾਨਾ ਹੈ। ਇਹ ਇੱਕ ਅਜਿਹਾ ਫਲ ਹੈ, ਜੋ ਹਰ ਮੌਸਮ ਵਿੱਚ ਆਸਾਨੀ ਨਾਲ ਮਿਲ ਜਾਂਦਾ ਹੈ। ਇਸ ‘ਚ ਫਾਈਬਰ, ਪ੍ਰੋਟੀਨ, ਕੈਲਸ਼ੀਅਮ, ਵਿਟਾਮਿਨ-ਸੀ, ਫੋਲੇਟ ਵਰਗੇ ਪੋਸ਼ਕ ਤੱਤ ਪਾਏ ਜਾਂਦੇ ਹਨ, ਜੋ ਹੱਡੀਆਂ ਨੂੰ ਸਿਹਤਮੰਦ ਰੱਖਣ ‘ਚ ਮਦਦ ਕਰਦੇ ਹਨ।

ਸੰਤਰਾ ਵਿਟਾਮਿਨ-ਸੀ, ਕੈਲਸ਼ੀਅਮ, ਆਇਓਡੀਨ, ਫਾਸਫੋਰਸ ਅਤੇ ਹੋਰ ਜ਼ਰੂਰੀ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਸਰੀਰ ਨੂੰ ਕਈ ਸਮੱਸਿਆਵਾਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਇਹ ਹੱਡੀਆਂ ਦੇ ਵਿਕਾਸ ‘ਚ ਵੀ ਮਦਦਗਾਰ ਹੈ।

ਅਨਾਨਾਸ ਵਿੱਚ ਬਹੁਤ ਸਾਰੇ ਜ਼ਰੂਰੀ ਵਿਟਾਮਿਨ ਪਾਏ ਜਾਂਦੇ ਹਨ। ਇਹ ਕੈਲਸ਼ੀਅਮ, ਫਾਈਬਰ, ਪੋਟਾਸ਼ੀਅਮ ਅਤੇ ਹੋਰ ਕਈ ਜ਼ਰੂਰੀ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਹ ਸਰੀਰ ਵਿੱਚ ਕੈਲਸ਼ੀਅਮ ਦੀ ਕਮੀ ਨੂੰ ਦੂਰ ਕਰਦਾ ਹੈ। ਹੱਡੀਆਂ ਦੀ ਸਿਹਤ ਲਈ ਤੁਸੀਂ ਅਨਾਨਾਸ ਦਾ ਸੇਵਨ ਕਰ ਸਕਦੇ ਹੋ।

ਸੇਬ ਸਿਹਤ ਲਈ ਵਰਦਾਨ ਤੋਂ ਘੱਟ ਨਹੀਂ ਹੈ। ਇਸ ‘ਚ ਵਿਟਾਮਿਨ-ਏ, ਵਿਟਾਮਿਨ-ਸੀ, ਆਇਰਨ, ਫਾਸਫੋਰਸ, ਕੈਲਸ਼ੀਅਮ ਅਤੇ ਹੋਰ ਕਈ ਜ਼ਰੂਰੀ ਪੋਸ਼ਕ ਤੱਤ ਪਾਏ ਜਾਂਦੇ ਹਨ। ਜੇਕਰ ਤੁਸੀਂ ਨਿਯਮਿਤ ਤੌਰ ‘ਤੇ ਸੇਬ ਖਾਂਦੇ ਹੋ ਤਾਂ ਇਹ ਹੱਡੀਆਂ ਨੂੰ ਬਣਾਉਣ ‘ਚ ਮਦਦਗਾਰ ਸਾਬਤ ਹੋ ਸਕਦਾ ਹੈ।

ਸਟ੍ਰਾਬੇਰੀ ਵਿੱਚ ਬਹੁਤ ਸਾਰੇ ਪੌਸ਼ਟਿਕ ਤੱਤ ਪਾਏ ਜਾਂਦੇ ਹਨ। ਇਹ ਵਿਟਾਮਿਨ-ਸੀ, ਪੋਟਾਸ਼ੀਅਮ, ਫੋਲੇਟ, ਕੈਲਸ਼ੀਅਮ ਅਤੇ ਹੋਰ ਤੱਤਾਂ ਨਾਲ ਭਰਪੂਰ ਹੁੰਦਾ ਹੈ। ਜੋ ਹੱਡੀਆਂ ਨੂੰ ਮਜ਼ਬੂਤ ​​ਬਣਾਉਣ ‘ਚ ਮਦਦ ਕਰਦਾ ਹੈ। ਹੱਡੀਆਂ ਦੀ ਸਿਹਤ ਲਈ ਤੁਸੀਂ ਇਸਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰ ਸਕਦੇ ਹੋ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...