ਮੁੱਖ ਮੰਤਰੀ ਭਗਵੰਤ ਮਾਨ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਉਪ ਚੋਣ ਲਈ ਇੰਚਾਰਜ ਨਿਯੁਕਤ ਕੀਤਾ ਹੈ। ਜਲੰਧਰ ਚੋਣ ਇੰਚਾਰਜ ਬਣਾਏ ਜਾਣ ਤੋਂ ਬਾਅਦ ਅੱਜ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਜਲੰਧਰ ਉਪ ਚੋਣ ਦੀ ਜਿੱਤ ਲਈ ਸੀ.ਐਮ ਮਾਨ ਨਾਲ ਵਿਚਾਰ ਵਟਾਂਦਰਾ ਕੀਤਾ। ਦੱਸ ਦਈਏ ਕਿ ਮੁੱਖ ਮੰਤਰੀ ਨੇ ਵਿੱਤ ਮੰਤਰੀ ਹਰਪਾਲ ਚੀਮਾ ਨੂੰ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਦਾ ਇੰਚਾਰਜ ਬਣਨ ਲਈ ਵਧਾਈ ਵੀ ਦਿੱਤੀ।
ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,” ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਚੀਮਾ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ,ਬਹੁਤ ਬਹੁਤ ਮੁਬਾਰਕਾਂ,ਉਮੀਦ ਹੈ ਚੀਮਾ ਸਾਬ੍ਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ, ਸ਼ੁੱਭਕਾਮਨਾਵਾਂ”।
ਮੁੱਖ ਮੰਤਰੀ ਭਗਵੰਤ ਮਾਨ ਦੇ ਟਵੀਟ ਤੋਂ ਬਾਅਦ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ ਕਿ “ਜਲੰਧਰ ਜ਼ਿਮਨੀ ਚੋਣ ਵਿਚ ਇਹ ਅਹਿਮ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਾਬ੍ਹ ਦਾ ਧੰਨਵਾਦ। ਅਸੀਂ ਅਰਵਿੰਦ ਕੇਜਰੀਵਾਲ ਦੀ ਯੋਗ ਅਗਵਾਈ ਵਿਚ ਆਪਣੀ ਪੂਰੀ ਤਾਕਤ ਨਾਲ ਲੜਾਂਗੇ ਅਤੇ ਜਲੰਧਰ ਦੇ ਲੋਕਾਂ ਦੇ ਪਿਆਰ ਸਦਕਾ ਭਾਰੀ ਬਹੁਮਤ ਨਾਲ ਇਹ ਚੋਣ ਜਿੱਤਾਂਗੇ”।
----------- Advertisement -----------
ਜਲੰਧਰ ਲੋਕ ਸਭਾ ਜ਼ਿਮਨੀ ਚੋਣ ਇੰਚਾਰਜ ਬਣਨ ਤੋਂ ਬਾਅਦ CM ਮਾਨ ਨੂੰ ਮਿਲੇ ਹਰਪਾਲ ਚੀਮਾ
Published on
----------- Advertisement -----------
----------- Advertisement -----------












