ਅੰਮ੍ਰਿਤਸਰ, 8 ਅਪ੍ਰੈਲ 2023 – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਛੇਵੇਂ ਜਥੇਦਾਰ ਸਿੰਘ ਸਾਹਿਬ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਅਤੇ ਜਥੇਦਾਰ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 300 ਸਾਲਾ ਜਨਮ ਦਿਹਾੜੇ ਨੂੰ ਸਮਰਪਿਤ ” ਦਿੱਲ੍ਹੀ ਫਤਿਹ ਦਿਵਸ ” 6 ਤੋਂ 9 ਅਪ੍ਰੈਲ ਤੱਕ ਦਿੱਲ੍ਹੀ ਦੇ ਲਾਲ਼ ਕਿਲ੍ਹੇ ਵਿਖੇ ਕਰਵਾਇਆ ਜਾ ਰਿਹਾ ਹੈ ।
ਇਸ ਦੇ ਤਹਿਤ ਉਹਨਾਂ ਮਹਾਨ ਸਿੱਖ ਜਰਨੈਲਾਂ ਨੂੰ ਸਮਰਪਿਤ ” ਵਿਸ਼ੇਸ ਨਗਰ ਕੀਰਤਨ ” 6 ਅਪ੍ਰੈਲ ਨੂੰ ਸਵੇਰੇ 9 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਜੀ. ਟੀ. ਰੋਡ ਤੋਂ ਹੁੰਦਾ ਹੋਇਆ ਜਲੰਧਰ, ਲੁਧਿਆਣਾ, ਰਾਜਪੁਰਾ ਤੋਂ ਗੁਰਦੁਆਰਾ ਮੰਜੀ ਸਾਹਿਬ , ਅੰਬਾਲਾ ਵਿਖੇ ਰਾਤ ਨੂੰ ਵਿਸ਼ਰਾਮ ਕੀਤਾ ਜਾਏਗਾ।
7 ਅਪ੍ਰੈਲ ਸਵੇਰੇ ਗੁਰਦੁਆਰਾ ਮੰਜੀ ਸਾਹਿਬ ਤੋਂ ਨਗਰ ਕੀਰਤਨ ਚੱਲ ਕੇ ਕਰਨਾਲ, ਪਾਣੀਪਤ, ਸੋਨੀਪਤ ਦੇ ਰਸਤੇ ਸਿੰਘੂ ਬਾਰਡਰ ਰਾਹੀਂ ਗੁਰਦੁਆਰਾ ਮਜਨੂੰ ਟਿੱਲਾ ਸਾਹਿਬ ਦਿੱਲੀ ਵਿਖੇ ਪੁੱਜੇਗਾ। ਆਪ ਸਭ ਸੰਗਤਾਂ ਨੂੰ ਬੇਨਤੀ ਹੈ ਕਿ ਵੱਧ ਤੋਂ ਵੱਧ ਹਾਜ਼ਰੀਆਂ ਭਰਨ ਦੀ ਕ੍ਰਿਪਾਲਤਾ ਕਰਨੀ ਜੀ।












