ਪੰਜਾਬ ਦੇ ਸੰਗਰੂਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਜ਼ਹਿਰੀਲੀ ਸ਼ਰਾਬ ਪੀਣ ਨਾਲ ਤਿੰਨ ਮਜ਼ਦੂਰਾਂ ਦੀ ਮੌਤ ਹੋ ਗਈ। ਤਿੰਨੋਂ ਮਜ਼ਦੂਰ ਪਿੰਡ ਨਮੋਲ ਦੇ ਰਹਿਣ ਵਾਲੇ ਹਨ। ਦੱਸਿਆ ਜਾ ਰਿਹਾ ਹੈ ਕਿ ਰਾਤ ਨੂੰ ਤਿੰਨਾਂ ਨੇ ਇਕੱਠਿਆਂ ਇੱਕੋ ਥਾਂ ‘ਤੇ ਸ਼ਰਾਬ ਪੀਤੀ। ਉਹ ਦੇਰ ਰਾਤ ਸ਼ਰਾਬ ਪੀ ਕੇ ਆਪੋ ਆਪਣੇ ਘਰ ਜਾ ਕੇ ਸੌਂ ਗਏ ਜਦ ਅਗਲੀ ਸਵੇਰੇ ਉਹ ਨਾ ਉਠੇ ਤਾਂ ਪਰਿਵਾਰਕ ਮੈਂਬਰਾਂ ਨੇ ਜਗਾਉਣ ਦੀ ਕੋਸ਼ਿਸ਼ ਕੀਤੀ ਤਾਂ ਪਤਾ ਲੱਗਾ ਕਿ ਉਨ੍ਹਾਂ ਦੀ ਮੌਤ ਹੋ ਗਈ।
ਦੱਸ ਦਈਏ ਕਿ ਮ੍ਰਿਤਕਾਂ ਦੀ ਪਛਾਣ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਵਜੋਂ ਹੋਈ ਹੈ। ਚਮਕੌਰ ਸਿੰਘ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦਾ ਪਤੀ ਰੋਜ਼ਾਨਾ ਦੀ ਤਰ੍ਹਾਂ ਸ਼ਰਾਬ ਪੀ ਕੇ ਆਉਂਦਾ ਸੀ ਅਤੇ ਸੌਂ ਜਾਂਦਾ ਸੀ। ਸ਼ਨੀਵਾਰ ਦੀ ਸਵੇਰ ਜਦੋਂ ਉਹ ਦੇਰ ਤੱਕ ਨਹੀਂ ਉੱਠਿਆ ਤਾਂ ਉਸਨੇ ਚਾਦਰ ਚੁੱਕ ਕੇ ਦੇਖਿਆ ਤਾਂ ਚਮਕੌਰ ਸਿੰਘ ਦੀ ਮੌਤ ਹੋ ਚੁੱਕੀ ਸੀ।
ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਚੀਮਾ ਦੇ ਐਸਐਚਓ ਨੇ ਦੱਸਿਆ ਕਿ ਅੱਜ ਸਵੇਰੇ ਪਿੰਡ ਨਮੋਲ ਦੇ ਸਰਪੰਚ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ 3 ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਦੋਂ ਮੌਕੇ ’ਤੇ ਜਾ ਕੇ ਦੇਖਿਆ ਤਾਂ ਘਰ ਵਿੱਚ ਤਿੰਨ ਮਜ਼ਦੂਰ ਗੁਰਮੇਲ ਸਿੰਘ, ਗੁਰਤੇਜ ਸਿੰਘ ਅਤੇ ਚਮਕੌਰ ਸਿੰਘ ਮ੍ਰਿਤਕ ਪਾਏ ਗਏ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਵਿੱਚ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖ਼ਿਲਾਫ਼ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
----------- Advertisement -----------
ਸੰਗਰੂਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 3 ਮਜ਼ਦੂਰਾਂ ਦੀ ਮੌ+ਤ
Published on
----------- Advertisement -----------
----------- Advertisement -----------












