June 10, 2026, 9:20 am
----------- Advertisement -----------
HomeNewsLatest Newsਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ...

ਖੇਤੀ ਮੰਤਰੀ ਧਾਲੀਵਾਲ ਨੇ ਗਿਰਦਾਵਰੀ ਨਾਲ ਜੁੜੀ ਕਿਸੇ ਵੀ ਸ਼ਿਕਾਇਤ ਲਈ ਹੈਲਪ ਲਾਈਨ ਨੰਬਰ ਕੀਤਾ ਜਾਰੀ

Published on

----------- Advertisement -----------

ਚੰਡੀਗੜ੍ਹ, 8 ਅਪ੍ਰੈਲ: ਪੰਜਾਬ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਖੁਦ ਖੇਤਾਂ ਵਿਚ ਜਾ ਕੇ ਗਿਰਦਾਵਰੀ ਦੀ ਦੇਖ ਰੇਖ ਕਰ ਰਹੇ ਹਨ। ਪਿਛਲੇ ਦਿਨੀਂ ਬੇਮੌਸਮੀ ਬਾਰਿਸ਼ ਕਾਰਨ ਕਿਸਾਨਾਂ ਦੀ ਖਰਾਬ ਹੋਈ ਫਸਲ ਦਾ ਮੁਆਵਜ਼ਾ ਦੇਣ ਲਈ ਹਾਲਾਂਕਿ ਮੁੱਖ ਮੰਤਰੀ ਭਗਵੰਤ ਮਾਨ ਐਲਾਨ ਕਰ ਚੁੱਕੇ ਹਨ ਪਰ ਕਿਸੇ ਕਿਸਾਨ ਨਾਲ ਗਿਰਦਾਵਰੀ ਵਿੱਚ ਕੋਈ ਧੱਕਾ ਨਾ ਹੋਵੇ ਇਸ ਲਈ ਧਾਲੀਵਾਲ ਗਿਰਦਾਵਰੀ ਆਪਣੇ ਸਾਹਮਣੇ ਕਰਵਾ ਰਹੇ ਹਨ।

ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਕੋਸ਼ਿਸ਼ ਹੈ ਕਿ ਹਰੇਕ ਪ੍ਰਭਾਵਿਤ ਕਿਸਾਨ ਨੂੰ ਬਣਦਾ ਮੁਆਵਜ਼ਾ ਮਿਲੇ ਪਰ ਜੇਕਰ ਗਿਰਦਾਵਰੀ ਮੌਕੇ ਕਿਸੇ ਵੀ ਕਿਸਾਨ ਨਾਲ ਕੋਈ ਬੇਇਨਸਾਫ਼ੀ ਜਾਂ ਧੱਕਾ ਹੁੰਦਾ ਹੈ ਤਾਂ ਉਹ ਕਿਸਾਨ 9309388088 ਨੰਬਰ ‘ਤੇ ਆਪਣੀ ਸ਼ਿਕਾਇਤ ਦਰਜ ਕਰਵਾ ਸਕਦਾ ਹੈ। ਇਸ ਨੰਬਰ ਉੱਤੇ ਵੱਟਸਐਪ ਜ਼ਰੀਏ ਸ਼ਿਕਾਇਤ ਕੀਤੀ ਜਾ ਸਕਦੀ ਹੈ।

ਖੇਤੀ ਮੰਤਰੀ ਨੇ ਦੱਸਿਆ ਕਿ ਇਸ ਨੰਬਰ ਉੱਤੇ ਦਰਜ ਕਰਵਾਈ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਜਾਵੇਗਾ ਅਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਧਾਲੀਵਾਲ ਨੇ ਕਿਹਾ ਕਿ ਵਿਸਾਖੀ ਉੱਤੇ ਕਿਸਾਨਾਂ ਨੂੰ ਖਰਾਬ ਫਸਲ ਦਾ ਮੁਆਵਜ਼ਾ ਦੇਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...