June 27, 2026, 10:17 am
----------- Advertisement -----------
HomeNewsLatest Newsਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ...

ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਨਿਰੀਖਣ

Published on

----------- Advertisement -----------

ਚੰਡੀਗੜ੍ਹ 8 ਅਪ੍ਰੈਲ: ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਹਿਮਾਚਲ ਪ੍ਰਦੇਸ਼ ਵਿੱਚ ਜੋਗਿੰਦਰ ਨਗਰ ਵਿਖੇ ਸ਼ਾਨਨ ਪਾਵਰ ਹਾਊਸ ਦਾ ਦੌਰਾ ਕੀਤਾ ਅਤੇ ਪਾਵਰ ਹਾਊਸ ਦਾ ਵਿਸਥਾਰ ‘ਚ ਨਿਰੀਖਣ ਵੀ ਕੀਤਾ। ਬਿਜਲੀ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਾਨਨ ਪਾਵਰ ਹਾਊਸ ਪ੍ਰਤੀ ਬਹੁਤ ਗੰਭੀਰ ਹੈ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਜ਼ਰੂਰੀ ਰਖ-ਰਖਾਵ ਲਈ ਲੋੜੀਂਦੇ ਕਾਰਜ ਛੇਤੀ ਹੀ ਕੀਤੇ ਜਾਣਗੇ।

ਕੈਬਨਿਟ ਮੰਤਰੀ ਨੇ ਸ਼ਾਨਨ ਪਾਵਰ ਹਾਊਸ ਵਿੱਚ ਕੰਮ ਕਰਦੇ ਇੰਜੀਨੀਅਰਾਂ ਅਤੇ ਬਾਕੀ ਸਮੁੱਚੇ ਅਮਲੇ ਦੀ ‌ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸ਼ਾਨਨ ਪਾਵਰ ਹਾਊਸ ਦੇ ਕਰਮਚਾਰੀਆਂ ਦੀਆਂ ਜੋ‌ ਜਾਇਜ਼ ਬੁਨਿਆਦੀ ਜ਼ਰੂਰਤਾਂ ਨੂੰ ਛੇਤੀ ਹੀ ਪੂਰਾ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪਣ ਬਿਜਲੀ ਪ੍ਰਾਜੈਕਟ ਸੰਨ 1932 ਵਿੱਚ ਬ੍ਰਿਟਿਸ਼ ਇੰਜੀਨੀਅਰ ਕਰਨਲ ਬੈਟੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਤਿਆਰ ਕੀਤੇ ਡਿਜ਼ਾਈਨ ‘ਤੇ ਉਸਾਰਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ਾਨਨ ਪਾਵਰ ਹਾਊਸ ਦੀ ਸ਼ੁਰੂ ਵਿੱਚ 48 ਮੈਗਾਵਾਟ ਦੀ ਉਤਪਾਦਨ ਸਮਰੱਥਾ ਸੀ ਅਤੇ ਹੁਣ ਇਸ ਦੀ ਉਤਪਾਦਨ ਸਮਰੱਥਾ 110 ਮੈਗਾਵਾਟ ਹੈ। ਹਰਭਜਨ ਸਿੰਘ ਨੇ ਇਸ ਗੱਲ ਤੇ ਤਸਲੀ ਪ੍ਰਗਟ ਕੀਤੀ ਕਿ ਇਹ ਪ੍ਰਾਜੈਕਟ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵੇਂ ਰਾਜਾਂ ਦੇ ਬਿਜਲੀ ਖਪਤਕਾਰਾਂ ਨੂੰ ਬਿਜਲੀ ਸਪਲਾਈ ਕਰਦਿਆਂ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...