August 4, 2026, 4:12 pm
----------- Advertisement -----------
HomeNewsBreaking Newsਸੋਨੂੰ ਸੂਦ ਦੀ ਭੈਣ ਹੋਵੇਗੀ ਕਾਂਗਰਸ 'ਚ ਸ਼ਾਮਲ, ਬਸ ਰਸਮੀ ਐਲਾਨ ਬਾਕੀ

ਸੋਨੂੰ ਸੂਦ ਦੀ ਭੈਣ ਹੋਵੇਗੀ ਕਾਂਗਰਸ ‘ਚ ਸ਼ਾਮਲ, ਬਸ ਰਸਮੀ ਐਲਾਨ ਬਾਕੀ

Published on

----------- Advertisement -----------

ਮੋਗਾ, 9 ਜਨਵਰੀ 2022 – ਆਖ਼ਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਰਸਮੀ ਤੌਰ ‘ਤੇ ਕਾਂਗਰਸ ‘ਚ ਸ਼ਾਮਲ ਹੋ ਗਈ ਹੈ। ਬਸ ਇਸ ਦਾ ਰਸਮੀ ਐਲਾਨ ਹੋਣਾ ਬਾਕੀ ਹੈ। ਮਿਲੀ ਜਾਣਕਾਰ ਅਨੁਸਾਰ ਇਸ ਦਾ ਐਲਾਨ ਵੀ ਸੋਮਵਾਰ ਨੂੰ ਹੋ ਸਕਦਾ ਹੈ। ਪਰ ਇਸ ਦਾ ਆਖਰੀ ਐਲਾਨ ਸੋਨੂੰ ਸੂਦ ਦੇ ਮੋਗਾ ਦੌਰੇ ਤੋਂ ਬਾਅਦ ਕੀਤਾ ਜਾਵੇਗਾ ਕਿ ਕਿਸ ਦਿਨ ਮਾਲਵਿਕਾ ਕਾਂਗਰਸ ‘ਚ ਸ਼ਾਮਿਲ ਹੋਵੇਗੀ।

ਪਿਛਲੇ ਕਾਫੀ ਲੰਬੇ ਸਮੇਂ ਤੋਂ ਫਿਲਮ ਅਦਾਕਾਰ ਸੋਨੂੰ ਦੀ ਭੈਣ ਮਾਲਵਿਕਾ ਸੂਦ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦੀ ਚਰਚਾਵਾਂ ਹੋ ਰਹੀਆਂ ਸਨ। ਪਰ ਹੁਣ ਇਹਨਾਂ ਸਭ ‘ਤੇ ਵਿਰਾਮ ਲੱਗ ਗਿਆ ਹੈ ਕਿਉਂਕਿ ਮਾਲਵਿਕਾ ਸੂਦ ਕਾਂਗਰਸ ‘ਚ ਸ਼ਾਮਿਲ ਹੋ ਰਹੀ ਹੈ।

ਚੋਣ ਜ਼ਾਬਤਾ ਲੱਗਣ ਤੋਂ ਬਆਦ ਸੂਦ ਪਰਿਵਾਰ ਨੇ ਆਪਣੇ ਸਿਆਸੀ ਪੱਤੇ ਖੋਲ੍ਹਦਿਆਂ ਕਾਂਗਰਸ ਵਿਚ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਹੁਣ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਮਾਲਵਿਕਾ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ। ਪਰ ਉਸੇ ਸੀਟ ਤੋਂ ਕਾਂਗਰਸ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਸਿੰਘ ਵੀ ਟਿਕਟ ਦੇ ਦਾਅਵੇਦਾਰ ਹਨ।

ਸੋਨੂੰ ਸੂਦ ਨੇ ਦੋ ਦਿਨ ਪਹਿਲਾਂ ਹੀ ਪੰਜਾਬ ਦੇ ਸੂਬਾਈ ਆਈਕਨ ਵਜੋਂ ਅਸਤੀਫਾ ਦੇ ਦਿੱਤਾ ਸੀ। ਉਸ ਨੇ ਇਸ ਸੰਬੰਧੀ ਟਵੀਟ ਵੀ ਕੀਤਾ ਸੀ ਅਤੇ ਕਿਹਾ ਸੀ ਕੇ ਉਸ ਦਾ ਪਰਿਵਾਰ ਵਿਧਾਨ ਸਭਾ ਚੋਣ ਲੜਨ ਜਾ ਰਿਹਾ ਹੈ, ਜਿਸ ਕਾਰਨ ਉਹ ਇਸ ਅਹੁਦੇ ਨੂੰ ਛੱਡ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...