ਅੱਜ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅੱਜ ਜਨਮ ਦਿਹਾੜਾ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾ ਰਹੇ ਨੇ। ਇਸ ਖ਼ਾਸ ਮੌਕੇ ਤੇ ਗਾਇਕ ਪਰਮੀਸ਼ ਵਰਮਾ ਆਪਣੀ ਪਤਨੀ ਗੀਤ ਗਰੇਵਾਲ ਦੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਨ। ਉਨ੍ਹਾਂ ਨੇ ਗੁਰੂ ਘਰ ‘ਚ ਸ਼ੀਸ਼ ਨਿਵਾਇਆ ਅਤੇ ਗੁਰਬਾਣੀ ਅਤੇ ਸ਼ਬਦ ਕੀਰਤਨ ਦਾ ਅਨੰਦ ਮਾਣਿਆ ।

ਗਾਇਕ ਪਰਮੀਸ਼ ਵਰਮਾ ਨੇ ਆਪਣੀ ਇੰਸਟਾ ਸਟੋਰੀਆਂ ਚ ਕੁਝ ਝਲਕੀਆਂ ਵੀ ਸਾਂਝੀਆਂ ਕੀਤੀਆਂ ਨੇ। ਇਸ ਤੋਂ ਇਲਾਵਾ ਉਨ੍ਹਾਂ ਨੇ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ‘ਤੇ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟਸ ਕੀਤੇ ਜਾ ਰਹੇ ਹਨ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਜਾ ਰਹੀ ਹੈ । ਉਨ੍ਹਾਂ ਨੇ ਅੱਗੇ ਲਿਖਿਆ ਹੈ- ਆਪ ਸਭ ਨੂੰ ਬਾਦਸ਼ਾਹ ਦਰਵੇਸ਼ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀਆ ਲੱਖ ਲੱਖ ਵਧਾਈਆਂ ਹੋਣ ਜੀ’।

ਇਹਨਾਂ ਤਸਵੀਰਾਂ ਨੂੰ ਦਰਸ਼ਕਾਂ ਵੱਲੋ ਖੂਬ ਪਸੰਦ ਕੀਤਾ ਜਾ ਰਿਹਾ ਹੈ। ਪਰਮੀਸ਼ ਵਰਮਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਹਿੱਟ ਗੀਤਾਂ ਦੀ ਲਿਸਟ ਕਾਫੀ ਲੰਮੀ ਹੈ ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਪਰਮੀਸ਼ ਵਰਮਾ ਹੁਣ ਤੱਕ ਕਈ ਹਿੱਟ ਗੀਤ ਗਾ ਚੁੱਕੇ ਹਨ ਅਤੇ ਲਗਾਤਾਰ ਇੰਡਸਟਰੀ ‘ਚ ਸਰਗਰਮ ਹਨ ।ਗੀਤਾਂ ਦੇ ਨਾਲ-ਨਾਲ ਉਹ ਪੰਜਾਬੀ ਫ਼ਿਲਮ ਇੰਡਸਟਰੀ ‘ਚ ਵੀ ਸਰਗਰਮ ਹਨ ।












