ਫਿਰੋਜ਼ਪੁਰ ਬਾਰਡਰ ‘ਤੇ ਸੀਮਾ ਸੁਰੱਖਿਆ ਬਲ (BSF) ਦੇ ਜਵਾਨਾਂ ਵੱਲੋ ਸਰਹੱਦ ਪਾਰੋਂ ਸੁੱਟੀ ਗਈ ਹੈਰੋਇਨ ਦੇ ਤਿੰਨ ਪੈਕਟ ਬਰਾਮਦ ਕੀਤੇ ਗਏ ਹਨ ਜਾਣਕਾਰੀ ਅਨੁਸਾਰ ਬੀਐਸਐਫ ਦੇ ਜਵਾਨ ਫਿਰੋਜ਼ਪੁਰ ਸਰਹੱਦ ‘ਤੇ ਗਸ਼ਤ ਕਰ ਰਹੇ ਸਨ। ਜਿਸ ਦੌਰਾਨ ਉਨ੍ਹਾਂ ਦੀ ਨਜ਼ਰ ਖੇਤਾਂ ਵਿੱਚ ਪਏ ਇੱਕ ਪੀਲੇ ਰੰਗ ਦੇ ਪੈਕਟ ਉੱਤੇ ਪਈ। ਜਿਸ ਨੂੰ ਟੇਪ ਨਾਲ ਲਪੇਟਿਆ ਹੋਇਆ ਸੀ। ਇਸ ਤੋਂ ਬਾਅਦ ਜਵਾਨਾਂ ਨੇ ਆਸਪਾਸ ਦੇ ਇਲਾਕੇ ‘ਚ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਉੱਥੇ ਜਵਾਨਾਂ ਨੂੰ ਦੋ ਹੋਰ ਪੈਕੇਟ ਮਿਲੇ ਹਨ। ਪਾਕਿ ਸਮੱਗਲਰਾਂ ਵੱਲੋ ਇਨਾ ਪੈਕਟਾਂ ਨੂੰ ਸਰਹੱਦ ‘ਤੇ ਕੰਡਿਆਲੀ ਤਾਰ ਦੇ ਪਾਰ ਸੁਟਿਆ ਗਿਆ ਤਾਂ ਜੋ ਭਾਰਤੀ ਤਸਕਰ ਉਨ੍ਹਾਂ ਨੂੰ ਪ੍ਰਾਪਤ ਕਰ ਸਕਣ। ਪਰ ਜਵਾਨਾਂ ਨੇ ਸਮੇਂ ਸਿਰ ਇਨ੍ਹਾਂ ਨੂੰ ਜ਼ਬਤ ਕਰ ਲਿਆ।
ਜਾਣਕਾਰੀ ਦਿੰਦਿਆਂ ਬੀ.ਐੱਸ.ਐੱਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਫਿਰੋਜ਼ਪੁਰ ਦੇ ਪਿੰਡ ਗੰਢੂ ਕਿਲਚਾ ਨੇੜੇ ਖੇਤਾਂ ‘ਚ ਸਰਚ ਅਭਿਆਨ ਦੌਰਾਨ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ਼ ਦੇ ਜਵਾਨਾਂ ਨੂੰ ਪੀਲੇ ਰੰਗ ਦੀ ਟੇਪ ਨਾਲ ਲਪੇਟੇ 3 ਪੈਕੇਟ ਮਿਲੇ, ਜਿਨ੍ਹਾਂ ਨੂੰ ਖੋਲ੍ਹਿਆ ਗਿਆ। ਇਨ੍ਹਾਂ ‘ਚੋ ਕਰੀਬ 1 ਕਿਲੋ 600 ਗ੍ਰਾਮ ਹੈਰੋਇਨ ਵਰਗਾ ਨਸ਼ੀਲਾ ਪਦਾਰਥ ਬਰਾਮਦ ਹੋਇਆ।
ਉਨ੍ਹਾਂ ਦੱਸਿਆ ਕਿ ਇਹ ਪੈਕਟ ਪਾਕਿਸਤਾਨੀ ਸਮੱਗਲਰਾਂ ਵੱਲੋਂ ਭਾਰਤ ਵਾਲੇ ਪਾਸੇ ਭੇਜੇ ਗਏ ਸਨ ਅਤੇ ਇੱਕ ਵਾਰ ਫਿਰ ਬੀ.ਐਸ.ਐਫ ਨੇ ਪਾਕਿਸਤਾਨ ਦੇ ਨਾਪਾਕ ਮਨਸੂਬਿਆਂ ਨੂੰ ਨਾਕਾਮ ਕਰ ਦਿੱਤਾ ਹੈ ਅਤੇ ਬੀ.ਐਸ.ਐਫ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਹੜੇ ਸਮੱਗਲਰਾਂ ਕੋਲ ਪਹੁੰਚਾਈ ਜਾਣੀ ਸੀ ਅਤੇ ਕਿੱਥੇ ਪਹੁੰਚਾਈ ਜਾਣੀ ਸੀ।
----------- Advertisement -----------
ਫਿਰੋਜ਼ਪੁਰ: ਬੀਐਸਐਫ ਜਵਾਨਾਂ ਵੱਲੋਂ ਤਲਾਸ਼ੀ ਦੌਰਾਨ 3 ਹੈਰੋਇਨ ਦੇ ਪੈਕਟ ਬਰਾਮਦ
Published on
----------- Advertisement -----------
----------- Advertisement -----------












