September 3, 2026, 1:00 pm
----------- Advertisement -----------
HomeNewsLatest Newsਖੇਡ ਮੰਤਰੀ ਨੇ ਕੌਮੀ ਪੱਧਰ 'ਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ...

ਖੇਡ ਮੰਤਰੀ ਨੇ ਕੌਮੀ ਪੱਧਰ ‘ਤੇ ਮੱਲਾਂ ਮਾਰਨ ਵਾਲੇ ਪੈਰਾ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

Published on

----------- Advertisement -----------

ਚੰਡੀਗੜ੍ਹ, 10 ਅਪਰੈਲ: ਖੇਡਾਂ ਦੇ ਖੇਤਰ ਵਿੱਚ ਪੰਜਾਬ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿੱਚ ਨਵੀਂ ਖੇਡ ਨੀਤੀ ਬਣਾਈ ਜਾ ਰਹੀ ਹੈ ਜਿਸ ਵਿੱਚ ਸਾਰੀਆਂ ਖੇਡਾਂ ਨੂੰ ਪ੍ਰਮੁੱਖਤਾ ਦੇਣ ਦੇ ਨਾਲ ਪੈਰਾ ਸਪੋਰਟਸ ਨੂੰ ਵੀ ਵਿਸ਼ੇਸ਼ ਤਵੱਜੋਂ ਦਿੱਤੀ ਜਾ ਰਹੀ ਹੈ। ਇਹ ਗੱਲ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪ੍ਰੈਸ ਬਿਆਨ ਰਾਹੀਂ ਕਹੀ।

ਖੇਡ ਮੰਤਰੀ ਨੇ ਅੱਗੇ ਕਿਹਾ ਕਿ ਪੈਰਾ ਖਿਡਾਰੀਆਂ ਨੇ ਸੂਬੇ ਦੇ ਕੌਮੀ ਤੇ ਕੌਮਾਂਤਰੀ ਪੱਧਰ ਉਤੇ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪਿਛਲੇ ਥੋੜੇਂ ਅਰਸੇ ਵਿੱਚ ਪੰਜਾਬ ਦੇ ਪੈਰਾ ਖਿਡਾਰੀਆਂ ਨੇ ਪੈਰਾ ਪਾਵਰਲਿਫਟਿੰਗ, ਪੈਰਾ ਅਥਲੈਟਿਕਸ ਤੇ ਪੈਰਾ ਬੈਡਮਿੰਟਨ ਦੇ ਕੌਮੀ ਪੱਧਰ ਦੇ ਮੁਕਾਬਲਿਆਂ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕੀਤਾ ਹੈ। ਪੰਜਾਬ ਦੇ ਖਿਡਾਰੀਆਂ ਨੇ ਕੁੱਲ ਅੱਠ ਸੋਨੇ, ਪੰਜ ਚਾਂਦੀ ਤੇ 15 ਕਾਂਸੀ ਦੇ ਤਮਗ਼ਿਆਂ ਸਮੇਤ ਕੁੱਲ 28 ਤਮਗ਼ੇ ਜਿੱਤੇ। ਉਨ੍ਹਾਂ ਸਾਰੇ ਤਮਗ਼ਾ ਜੇਤੂਆਂ ਨੇ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿੱਚ ਪੈਰਾ ਖਿਡਾਰੀਆਂ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ ਅਤੇ ਖਿਡਾਰੀਆਂ ਦੀ ਫੀਡਬੈਕ ਅਨੁਸਾਰ ਨੀਤੀ ਬਣਾਈ ਜਾ ਰਹੀ ਹੈ।

ਮੀਤ ਹੇਅਰ ਨੇ ਅੱਗੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਲਖਨਊ ਵਿਖੇ ਹੋਈ ਨੈਸ਼ਨਲ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ ਸੰਜੀਵ ਕੁਮਾਰ ਨੇ ਇਕ-ਇਕ ਸੋਨੇ, ਚਾਂਦੀ ਤੇ ਕਾਂਸੀ, ਰਾਜ ਕੁਮਾਰ ਨੇ ਦੋ ਕਾਂਸੀ ਅਤੇ ਸ਼ਬਾਨਾ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਗੁਜਰਾਤ ਵਿਖੇ ਹੋਈ ਜੂਨੀਅਰ ਤੇ ਸਬ ਜੂਨੀਅਰ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਨਿਸ਼ਾ ਨੇ ਇਕ ਚਾਂਦੀ ਤੇ ਦੋ ਕਾਂਸੀ, ਪਰਵੀਨ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ ਅਤੇ ਗੁਰਹਰਮਨਦੀਪ ਸਿੰਘ ਨੇ ਦੋ ਕਾਂਸੀ ਦੇ ਤਮਗ਼ੇ ਜਿੱਤੇ। ਪੁਣੇ ਵਿਖੇ ਨੈਸ਼ਨਲ ਪੈਰਾ ਅਥਲੈਟਿਕਸ ਚੈਂਪੀਅਨਸ਼ਿਪ ਵਿੱਚ ਮਿਥਨ ਨੇ ਇਕ ਸੋਨੇ, ਕਰਨਦੀਪ ਕੁਮਾਰ ਨੇ ਇਕ ਚਾਂਦੀ ਤੇ ਇਕ ਕਾਂਸੀ, ਗੁਰਵੀਰ ਸਿੰਘ ਨੇ ਦੋ ਕਾਂਸੀ, ਮੁਹੰਮਦ ਯਸੀਰ ਨੇ ਇਕ ਚਾਂਦੀ ਅਤੇ ਅਨਾਇਆ ਬਾਂਸਲ ਨੇ ਇਕ ਕਾਂਸੀ ਦਾ ਤਮਗ਼ਾ ਜਿੱਤਿਆ। ਨਵੀਂ ਦਿੱਲੀ ਵਿਖੇ ਹੋਈ ਸੀਨੀਅਰ ਤੇ ਜੂਨੀਅਰ ਨੈਸ਼ਨਲ ਪੈਰਾ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿੱਚ ਪਰਮਜੀਤ ਕੁਮਾਰ, ਗੁਰਸੇਵਕ ਸਿੰਘ, ਵਰਿੰਦਰ ਸਿੰਘ, ਮੁਹੰਮਦ ਨਦੀਮ, ਜਸਪ੍ਰੀਤ ਕੌਰ ਤੇ ਸੀਮਾ ਰਾਣੀ ਨੇ ਸੋਨੇ ਅਤੇ ਕੁਲਦੀਪ ਸਿੰਘ ਤੇ ਸੁਮਨਦੀਪ ਨੇ ਕਾਂਸੀ ਦੇ ਤਮਗ਼ੇ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...