August 25, 2026, 6:34 am
----------- Advertisement -----------
HomeNewsLatest Newsਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

ਆਸ਼ੀਰਵਾਦ ਸਕੀਮ ਪੋਰਟਲ ਨਾਲ ਸਿਸਟਮ ਵਿੱਚ ਆਵੇਗੀ ਪਾਰਦਰਸ਼ਤਾ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 10 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਦੀ ਪ੍ਰੀਕ੍ਰਿਆ ਹੋਰ ਸੁਖਾਲਾ ਬਣਾਉਦਿਆਂ ਆਨ ਲਾਈਨ ਪੋਰਟਲ https://ashirwad.punjab.gov.in ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਪੱਛੜੀਆਂ ਜਾਤੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗ ਦੀਆਂ ਲੜਕੀਆਂ ਦੇ ਵਿਆਹ ਸਮੇਂ ਵਿੱਤੀ ਸਹਾਇਤਾਂ ਦਿੱਤੀ ਜਾਂਦੀ ਹੈ। ਜਿਸ ਲਈ ਕਾਗਜੀ ਕਾਰਵਾਈ ਵਿੱਚ ਕਾਫੀ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਦੱਸਿਆ ਕਿ ਇਸ ਪ੍ਰਕਿਰਿਆ ਨੂੰ ਸਖਾਲਾ ਬਣਾਉਣ ਦੇ ਮੰਤਵ ਲਈ ਆਨ-ਲਾਈਨ ਪੋਰਟਲ ਦੀ ਸ਼ੁਰੂਆਤ ਕੀਤੀ ਗਈ ਹੈ।ਜਿਸ ਨਾਲ ਜਿੱਥੇ ਲੋਕਾਂ ਦਾ ਕੀਮਤੀ ਸਮਾਂ ਬਚੇਗਾ ਉਥੇ ਨਾਲ ਹੀ ਬਹੁਤ ਘੱਟ ਸਮੇਂ ਵਿੱਚ ਲਾਭਪਾਤਰੀ ਨੂੰ ਵਿੱਤੀ ਸਹਾਇਤਾ ਵੀ ਪ੍ਰਾਪਤ ਹੋ ਜਾਵੇਗੀ ਅਤੇ ਇਸ ਦੇ ਨਾਲ ਹੀ ਸਿਸਟਮ ਵਿੱਚ ਪਾਰਦਰਸ਼ਤਾ ਆਵੇਗੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹੁਣ ਬਿਨੈਕਾਰ https://ashirwad.punjab.gov.in ਪੋਰਟਲ `ਤੇ ਅਪਲਾਈ ਕਰ ਸਕਦੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਹੁਣ ਕੋਈ ਵੀ ਅਸ਼ੀਰਵਾਦ ਸਕੀਮ ਦੀ ਫਾਇਲ ਦਫਤਰ ਵਿਖੇ ਜਾਂ ਸੇਵਾ ਕੇਂਦਰ ਵਿਚ ਪ੍ਰਾਪਤ ਨਹੀਂ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਬਿਨੈਕਾਰ ਵੱਲੋਂ ਵਿਆਹ ਤੋਂ ਇੱਕ ਮਹੀਨਾ ਪਹਿਲਾਂ ਆਸ਼ੀਰਵਾਦ ਸਕੀਮ ਪੋਰਟਲ ਤੇ ਅਪਲਾਈ ਕੀਤਾ ਜਾਵੇ। ਜੇਕਰ ਕੋਈ ਬਿਨੈਕਾਰ ਇਸ ਸਮੇ ਦੌਰਾਨ ਅਪਲਾਈ ਨਹੀ ਕਰ ਸਕਿਆ ਤਾ ਉਹ ਵਿਆਹ ਤੋਂ ਬਾਅਦ ਇੱਕ ਮਹੀਨੇ ਦੇ ਅੰਦਰ-ਅੰਦਰ ਅਪਲਾਈ ਕਰ ਸਕਦਾ ਹੈ।ਉਸ ਉਪਰੰਤ ਪੋਰਟਲ ਤੇ ਅਪਲਾਈ ਕੀਤਾ ਬਿਨੈਪੱਤਰ ਸਵੀਕਾਰ ਯੋਗ ਨਹੀ ਹੋਵੇਗਾ। ਉਨ੍ਹਾਂ ਕਿਹਾ ਕਿ ਬਿਨੈਕਾਰ ਨਿਰਧਾਰਤ ਸਮੇਂ ਅੰਦਰ ਹੀ ਅਪਲਾਈ ਕਰੇ ਤਾਂ ਜੋਂ ਸਮੇਂ ਸਿਰ ਲਾਭ ਪ੍ਰਾਪਤ ਕਰ ਸਕੇ।

ਕੈਬਨਿਟ ਮੰਤਰੀ ਨੇ ਬਿਨੈਕਾਰਾਂ ਨੂੰ ਅਪੀਲ ਕੀਤੀ ਕਿ ਉਹ ਪੋਰਟਲ ਤੇ ਅਪਲਾਈ ਕਰਨ ਲਈ ਕਿਸੇ ਪ੍ਰਾਈਵੇਟ ਸਾਈਬਰ ਕੈਫੇ ਤੇ ਪੈਸੇ ਦੇ ਕੇ ਅਪਲਾਈ ਕਰਨ ਦੀ ਬਜਾਏ ਸਬੰਧਤ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫਸਰ ਦੇ ਦਫ਼ਤਰ ਵਿਖੇ ਜਾਣ, ਜਿੱਥੇ ਉਹਨਾਂ ਨੂੰ ਇਹ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...