May 4, 2026, 1:17 pm
----------- Advertisement -----------
HomeNewsLatest Newsਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ 'ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਵਿਜੀਲੈਂਸ ਵੱਲੋਂ ਪਟਵਾਰੀ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ, 10 ਅਪਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਬਲਾਕ ਮਾਜਰੀ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਚਮਕੌਰ ਲਾਲ, ਵਾਸੀ ਫੇਸ 3ਬੀ-1, ਮੁਹਾਲੀ ਨੂੰ ਉਸਦੀ ਆਮਦਨ ਦੇ ਜਾਣੂ ਸਰੋਤਾਂ ਨਾਲੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਭ੍ਰਿਸ਼ਟਾਚਾਰ ਰਾਹੀਂ ਚੱਲ-ਅਚੱਲ ਜਾਇਦਾਦਾਂ ਖ੍ਰੀਦ ਕੇ ਵਿੱਤ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ਾਂ ਸਬੰਧੀ ਵਿਜੀਲੈਂਸ ਦੀ ਜਾਂਚ ਤੋਂ ਬਾਅਦ ਉਕਤ ਪਟਵਾਰੀ ਖਿਲਾਫ ਇਹ ਮਾਮਲਾ ਦਰਜ ਕੀਤਾ ਗਿਆ ਹੈ।

ਹੋਰ ਵੇਰਵੇ ਦਿੰਦਿਆਂ ਉਸਨੇ ਦੱਸਿਆ ਕਿ ਜਾਂਚ ਦੌਰਾਨ ਪਾਇਆ ਗਿਆ ਕਿ ਉਸਨੇ ਆਪਣੀ ਆਮਦਨ ਦੇ ਕੁੱਲ ਸਰੋਤਾਂ ਨਾਲੋਂ 76 ਪ੍ਰਤੀਸ਼ਤ ਵੱਧ ਖਰਚੇ ਕੀਤੇ ਹਨ। ਭ੍ਰਿਸ਼ਟਾਚਾਰ ਰਾਹੀਂ ਇਕੱਠੀ ਕੀਤੇ ਨਜਾਇਜ਼ ਧਨ ਨੂੰ ਐਡਜਸਟ ਕਰਨ ਲਈ ਉਸ ਨੇ ਵੱਖ-ਵੱਖ ਵਿਅਕਤੀਆਂ ਰਾਹੀਂ ਆਪਣੇ ਪੁੱਤਰ ਅਤੇ ਪਤਨੀ ਦੇ ਬੈਂਕ ਖਾਤਿਆਂ ਵਿੱਚ ਚੈੱਕਾਂ ਜਾਂ ਸਿੱਧੇ ਟਰਾਂਸਫਰ ਕਰਵਾਕੇ ਭਾਰੀ ਰਕਮਾਂ ਜਮ੍ਹਾਂ ਕਰਵਾਈਆਂ ਹਨ। ਪੜਤਾਲ ਵਿੱਚ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਮੁਹਾਲੀ ਦੇ ਫੇਜ਼ 3ਬੀ-1 ਵਿੱਚ ਕਰੋੜਾਂ ਰੁਪਏ ਖਰਚ ਕੇ ਇੱਕ ਆਲੀਸ਼ਾਨ ਮਕਾਨ ਬਣਾਇਆ ਹੈ। ਇਸ ਤੋਂ ਇਲਾਵਾ ਉਸ ਕੋਲ ਮਹਿੰਗੀਆਂ ਗੱਡੀਆਂ ਵੀ ਹਨ। ਉਨਾਂ ਦੱਸਿਆ ਕਿ ਉਕਤ ਦੋਸ਼ੀ ਪਟਵਾਰੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਉਡਣ ਦਸਤਾ, ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਨਾਮਨਜ਼ੂਰ ਕੀਤਾ ਬੇਅਬਦੀ ਕਾਨੂੰਨ! ਸਪੀਕਰ ਸੰਧਵਾਂ ਨੂੰ 8 ਮਈ ਨੂੰ ਕੀਤਾ ਤਲਬ

ਪੰਥਕ ਸਿਆਸਤ ਅਤੇ ਧਾਰਮਿਕ ਹਲਕਿਆਂ ਵਿੱਚ ਉਸ ਵੇਲੇ ਵੱਡੀ ਹਲਚਲ ਮਚ ਗਈ, ਜਦੋਂ ਸ੍ਰੀ...

ਗੋਰਖਪੁਰ ਵਿੱਚ ਪਾਣੀ ਦੀ ਟੈਂਕੀ ਦੇ ਉੱਪਰ ਫਸੇ ਦੋ ਬੱਚਿਆਂ ਨੂੰ ਭਾਰਤੀ ਹਵਾਈ ਸੈਨਾ ਨੇ ਬਚਾਇਆ

ਉੱਤਰ ਪ੍ਰਦੇਸ਼ ਦੇ ਸਿਧਾਰਥਨਗਰ ਜ਼ਿਲ੍ਹੇ ਵਿੱਚ ਇੱਕ ਪਾਣੀ ਦੀ ਟੈਂਕੀ ਦੇ ਉੱਪਰ ਰਾਤ ਭਰ...

Diljit Dosanjh ਦਾ ਭਾਵੁਕ ਬਿਆਨ,  “ਮੈਂ ਪਹਿਲਾਂ ਹੀ ਇਸ ਦੁਨੀਆ ਤੋਂ ਜਾ ਚੁੱਕਿਆ ਹਾਂ”

ਪੰਜਾਬੀ ਗਾਇਕ ਤੇ ਅਦਾਕਾਰ Diljit Dosanjh ਦਾ ਇੱਕ ਭਾਵੁਕ ਬਿਆਨ ਸੋਸ਼ਲ ਮੀਡੀਆ ‘ਤੇ ਕਾਫ਼ੀ...

  ਮੌਸਮ ਵਿਭਾਗ ਦਾ Yellow Alert: ਪੰਜਾਬ ‘ਚ ਪੰਜ ਦਿਨ ਮੀਂਹ ਤੇ ਤੂਫ਼ਾਨੀ ਹਵਾਵਾਂ ਪੰਜਾਬ...

ਸਕੂਲ ਦੀ ਸਜ਼ਾ ਤੋਂ ਬਾਅਦ 15 ਸਾਲਾ ਵਿਦਿਆਰਥੀ ਦਾ ਖੌਫਨਾਕ ਕਦਮ

ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਦੇ ਪਿੰਡ ਝੰਡਾ ਲੁਬਾਣਾ ਦੇ ਇਕ ਵਿਦਿਆਰਥੀ ਨੇ ਕਸਬਾ ਦਸੂਆ...

ਹੁਣ ਲਾਈਨਾਂ ‘ਚ ਖੜ੍ਹਨ ਦੀ ਨਹੀਂ ਲੋੜ! ਦੇਸ਼ ਦੇ ਪਹਿਲੇ ਬੈਰੀਅਰ-ਫ੍ਰੀ ਟੋਲ ਪਲਾਜ਼ਾ ਦੀ...

ਯੂ.ਏ.ਈ. ਤੋਂ ਭਾਰਤ ਲਿਆਂਦਾ ਗਿਆ ਭਗੌੜਾ ਕਮਲੇਸ਼ ਪਾਰੇਖ

ਕੇਂਦਰੀ ਜਾਂਚ ਬਿਊਰੋ ਨੇ ਇਕ ਵੱਡੇ ਬੈਂਕਿੰਗ ਅਤੇ ਵਿੱਤੀ ਧੋਖਾਧੜੀ ਦੇ ਮਾਮਲੇ ਵਿਚ ਮਹੱਤਵਪੂਰਨ...

ਸੰਦੀਪ ਪਾਠਕ ’ਤੇ ਲਟਕੀ ਗ੍ਰਿਫ਼ਤਾਰੀ ਦੀ ਤਲਵਾਰ, ਪੰਜਾਬ ’ਚ ਭ੍ਰਿਸ਼ਟਾਚਾਰ ਦੇ ਦੋ ਮਾਮਲੇ ਦਰਜ

ਰਾਜ ਸਭਾ ਮੈਂਬਰ ਸੰਦੀਪ ਪਾਠਕ ਨਾਲ ਜੁੜੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ, ਜਿਸ...

ਭਾਜਪਾ ਸੈਸ਼ਨ ਤੋਂ ਗੈਰ-ਹਾਜ਼ਰ ਰਹੀ, ਕਾਂਗਰਸ ਨੇ ਵਾਕਆਊਟ ਕਰਕੇ ਮਜ਼ਦੂਰਾਂ ਨਾਲ ਧੋਖਾ ਕੀਤਾ: ਅਮਨ ਅਰੋੜਾ

 *ਚੰਡੀਗੜ੍ਹ; 1 ਮਈ , 2026*ਮਜ਼ਦੂਰ ਦਿਵਸ 'ਤੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼...