ਪੰਜਾਬ ਮਿਊਜ਼ਿਕ ਇੰਡਸਟਰੀ ‘ਤੇ ਸਿੱਧੂ ਮੂਸੇਵਾਲਾ ਦਾ ਰਾਜ ਉਨ੍ਹਾਂ ਦੀ ਮੌਤ ਤੋਂ ਬਾਅਦ ਵੀ ਜਾਰੀ ਹੈ। ਕਤਲ ਦੇ ਸਾਢੇ 10 ਮਹੀਨਿਆਂ ਬਾਅਦ ਯੂਟਿਊਬ ‘ਤੇ ਮੂਸੇਵਾਲਾ ਦੇ ਸਬਸਕ੍ਰਾਈਬਰ 9 ਮਿਲੀਅਨ ਵਧ ਗਏ ਹਨ। ਇੰਨਾ ਹੀ ਨਹੀਂ 4 ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਮੇਰਾ ਨਾਂ’ ਨੂੰ 23.6 ਮਿਲੀਅਨ (2 ਕਰੋੜ ਤੋਂ ਵੱਧ) ਲੋਕ ਸੁਣ ਚੁੱਕੇ ਹਨ। ਇਹ ਗੀਤ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਯੂਟਿਊਬ ‘ਤੇ ਨੰਬਰ-1 ‘ਤੇ ਟ੍ਰੈਂਡ ਕਰ ਰਿਹਾ ਹੈ।
ਸਾਢੇ ਦਸ ਮਹੀਨਿਆਂ ਵਿੱਚ ਸਿੱਧੂ ਮੂਸੇਵਾਲਾ ਨੇ ਦੋ ਗੀਤ SYL ਅਤੇ VAAR ਰਿਲੀਜ਼ ਕੀਤੇ ਸਨ। ਤੀਜੇ ਗੀਤ ਦੇ ਲਾਂਚ ਹੋਣ ਦੇ ਨਾਲ ਹੀ ਸਿੱਧੂ ਮੂਸੇਵਾਲਾ ਦੇ ਸਬਸਕ੍ਰਾਈਬਰਸ ਦੀ ਗਿਣਤੀ 2 ਕਰੋੜ ਤੋਂ ਪਾਰ ਹੋ ਗਈ ਹੈ।ਇਹ ਗਿਣਤੀ ਸਲਮਾਨ ਖਾਨ, ਏ.ਆਰ. ਰਹਿਮਾਨ ਅਤੇ ਦਿਲਜੀਤ ਦੁਸਾਂਝ ਦੇ ਯੂਟਿਊਬ ਸਬਸਕ੍ਰਾਈਬਰ 6 ਗੁਣਾ ਵੱਧ ਹਨ।












