July 1, 2026, 6:36 am
----------- Advertisement -----------
HomeNewsBreaking Newsਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ 'ਤੇ ਰੱਖੀ ਜਾਏਗੀ ਬਾਜ਼ ਅੱਖ

ਵਿਧਾਨ ਸਭਾ ਚੋਣਾਂ 2022: ਉਮੀਦਵਾਰਾਂ ਦੇ ਖਰਚੇ ‘ਤੇ ਰੱਖੀ ਜਾਏਗੀ ਬਾਜ਼ ਅੱਖ

Published on

----------- Advertisement -----------

-11 ਟੀਮਾਂ ਰੱਖਣਗੀਆਂ ਨਜ਼ਰ

  • 12 ਗਰੁੱਪ ਕੈਮਰਿਆਂ ਨਾਲ ਜ਼ਿਲ੍ਹੇ ਦੀ ਹੋਵੇਗੀ ਜਾਂਚ

ਚੰਡੀਗੜ੍ਹ, 9 ਦਸੰਬਰ 2022 – ਪੰਜਾਬ ਵਿਧਾਨ ਸਭਾ ਚੋਣਾਂ 2022 ਦਾ ਐਲਾਨ ਹੁੰਦੇ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਉਮੀਦਵਾਰਾਂ ਦੇ ਖਰਚੇ ‘ਤੇ ਬਾਜ਼ ਅੱਖ ਰੱਖਣੀ ਸ਼ੁਰੂ ਕਰ ਦਿਤੀ ਹੈ। ਇਸੇ ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਵੇਲੈਂਸ ਟੀਮਾਂ ਸਰਗਰਮ ਹੋ ਗਈਆਂ ਹਨ ਅਤੇ ਏਡੀਸੀ ਜਨਰਲ ਰੂਹੀ ਦੁੱਗ ਦੀ ਅਗਵਾਈ ਵਿੱਚ ਜ਼ਿਲ੍ਹਾ ਪੱਧਰੀ ਖਰਚਾ ਨਿਗਰਾਨ ਸੈੱਲ ਦਾ ਗਠਨ ਕੀਤਾ ਗਿਆ ਹੈ। 6 ਹੋਰ ਟੀਮਾਂ ਬਣਾਈਆਂ ਗਈਆਂ ਹਨ, ਜੋ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਦੀ ਕੋਸ਼ਿਸ਼ ਕਰਨਗੀਆਂ। 8 ਅਧਿਕਾਰੀਆਂ ਦੀ ਟੀਮ ਹੋਵੇਗੀ, ਜੋ ਸ਼ਹਿਰ ‘ਚ ਹੋਣ ਵਾਲੇ ਖਰਚੇ ‘ਤੇ ਨਜ਼ਰ ਰੱਖੇਗੀ।

ਵੀਡੀਓ ਨਿਗਰਾਨੀ ਟੀਮਾਂ ਅਤੇ ਵੀਡੀਓ ਦੇਖਣ ਵਾਲੀਆਂ ਟੀਮਾਂ ਦਾ ਵੀ ਗਠਨ ਕੀਤਾ ਗਿਆ ਹੈ। 1 ਜ਼ਿਲ੍ਹਾ ਪੱਧਰੀ ਅਤੇ 11 ਵਿਧਾਨ ਸਭਾ ਸਰਕਲਾਂ ਲਈ ਟੀਮਾਂ ਬਣਾਈਆਂ ਗਈਆਂ ਹਨ। ਵੀਡੀਓ ਕੈਮਰਿਆਂ ਰਾਹੀਂ ਇਹ ਟੀਮਾਂ ਰੈਲੀਆਂ ਅਤੇ ਸਿਆਸੀ ਪਾਰਟੀਆਂ ਦੇ ਕੰਮਕਾਜ ‘ਤੇ ਨਜ਼ਰ ਰੱਖਣਗੀਆਂ। ਇਨ੍ਹਾਂ ਟੀਮਾਂ ਵਿੱਚ ਵੱਖ-ਵੱਖ ਸਰਕਾਰੀ ਸਕੂਲਾਂ ਦੇ ਅਧਿਆਪਕ ਤਾਇਨਾਤ ਕੀਤੇ ਗਏ ਹਨ। ਇਸ ਦੇ ਨਾਲ ਹੀ 11 ਵਿਧਾਨ ਸਭਾ ਪੱਧਰੀ ਅਤੇ ਦੋ ਜ਼ਿਲ੍ਹਾ ਪੱਧਰੀ ਟੀਮਾਂ ਵੀ ਬਣਾਈਆਂ ਗਈਆਂ ਹਨ, ਜੋ ਰਿਕਾਰਡ ਕੀਤੀਆਂ ਵੀਡੀਓਜ਼ ਦੀ ਜਾਂਚ ਕਰਨਗੀਆਂ।

ਜ਼ਿਲ੍ਹੇ ਦੇ ਉਮੀਦਵਾਰਾਂ ਦੇ ਖਰਚੇ ’ਤੇ ਨਜ਼ਰ ਰੱਖਣ ਲਈ 11 ਸਹਾਇਕ ਖਰਚਾ ਨਿਗਰਾਨ ਨਿਯੁਕਤ ਕੀਤੇ ਗਏ ਹਨ। ਹਰੇਕ ਵਿਧਾਨ ਸਭਾ ਹਲਕੇ ਵਿੱਚ ਇੱਕ ਨਿਗਰਾਨ ਲਗਾਇਆ ਗਿਆ ਹੈ, ਤਾਂ ਜੋ ਖਰਚਾ ਵੱਧ ਨਾ ਹੋ ਸਕੇ। ਇਸ ਦੇ ਨਾਲ ਹੀ 11 ਅਕਾਊਂਟ ਟੀਮਾਂ ਵੀ ਬਣਾਈਆਂ ਗਈਆਂ ਹਨ, ਜੋ ਉਮੀਦਵਾਰਾਂ ਦੇ ਰਿਕਾਰਡ ਦੀ ਜਾਂਚ ਕਰਦੀਆਂ ਰਹਿਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...