June 17, 2026, 1:30 pm
----------- Advertisement -----------
HomeNewsLatest Newsਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ 'ਚ ਕੀਤੀਆਂ ਗਈਆਂ...

ਕੋਵਿਡ ਸਬੰਧੀ ਤਿਆਰੀਆਂ ਦੀ ਸਮੀਖਿਆ ਲਈ ਪੰਜਾਬ ਦੇ ਹਸਪਤਾਲਾਂ ‘ਚ ਕੀਤੀਆਂ ਗਈਆਂ ਮੌਕ ਡਰਿੱਲਾਂ

Published on

----------- Advertisement -----------

ਚੰਡੀਗੜ੍ਹ, 11 ਅਪ੍ਰੈਲ: ਦੇਸ਼ ਭਰ ਵਿੱਚ ਕੋਵਿਡ-19 ਦੇ ਤੇਜ਼ੀ ਨਾਲ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਕੋਵਿਡ-19 ਦੀਆਂ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਿਸੇ ਵੀ ਤਰ੍ਹਾਂ ਦੇ ਹੰਗਾਮੀ ਹਾਲਾਤਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਕੱਲ੍ਹ ਅਤੇ ਅੱਜ ਪੰਜਾਬ ਦੇ ਹਸਪਤਾਲਾਂ ਵਿੱਚ ਮੌਕ ਡਰਿੱਲ ਕੀਤੀਆਂ ਗਈਆਂ। ਇਹ ਦੋ ਰੋਜ਼ਾ ਕਾਰਵਾਈ ਜਨਤਕ ਅਤੇ ਨਿੱਜੀ ਸਿਹਤ ਸਹੂਲਤਾਂ ਵਿੱਚ ਕੋਵਿਡ ਦੀਆਂ ਤਿਆਰੀਆਂ ਨੂੰ ਯਕੀਨੀ ਬਣਾਉਣ ਸਬੰਧੀ ਕੇਂਦਰ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਤਹਿਤ ਦੇਸ਼-ਵਿਆਪੀ ਮੌਕ ਡਰਿੱਲਾਂ ਦਾ ਹਿੱਸਾ ਸੀ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਜੋ ਲਗਾਤਾਰ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ, ਨੇ ਸਾਰੇ ਸਿਹਤ ਅਧਿਕਾਰੀਆਂ ਨੂੰ ਕੋਵਿਡ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਮੈਡੀਕਲ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਸਮੂਹ ਸਿਹਤ ਸੰਸਥਾਵਾਂ ਨੂੰ ਦਵਾਈਆਂ ਦਾ ਢੁਕਵਾਂ ਸਟਾਕ ਰੱਖਣ ਦੀ ਹਦਾਇਤ ਕਰਨ ਤੋਂ ਇਲਾਵਾ ਢੁੱਕਵੀਂ ਗਿਣਤੀ ਬੈੱਡਾਂ ਅਤੇ ਵੈਂਟੀਲੇਟਰ, ਫੇਸ ਮਾਸਕ, ਪੀ.ਪੀ.ਈ. ਕਿੱਟਾਂ, ਆਕਸੀਜਨ ਸਿਲੰਡਰ, ਆਕਸੀਜਨ ਪਲਾਂਟ ਵਰਗੇ ਪ੍ਰਬੰਧਾਂ ਨੂੰ ਕਾਇਮ ਰੱਖਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਕੋਵਿਡ ਟੈਸਟਿੰਗ ਵਿੱਚ ਤੇਜ਼ੀ ਲਿਆਉਣ ਦੇ ਵੀ ਨਿਰਦੇਸ਼ ਦਿੱਤੇ।

ਇਹ ਆਖਦਿਆਂ ਕਿ ਸਥਿਤੀ ਕਾਬੂ ਹੇਠ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ, ਡਾ. ਬਲਬੀਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਦੀ ਰੋਕਥਾਮ ਲਈ ਇੱਕ-ਦੂਜੇ ਤੋਂ ਸਮਾਜਿਕ ਦੂਰੀ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਸਮੇਤ ਸਿਹਤ ਅਤੇ ਸੁਰੱਖਿਆ ਪ੍ਰੋਟੋਕੋਲ ਦੀ ਸਖਤੀ ਨਾਲ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਜ਼ੁਕਾਮ, ਬੁਖਾਰ, ਜਾਂ ਖੰਘ ਹੈ, ਤਾਂ ਉਹ ਜਨਤਕ ਥਾਵਾਂ ‘ਤੇ ਨਾ ਜਾਵੇ ਅਤੇ ਜਦੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਾ ਕੇ ਰੱਖੇ। ਜਿਹੜੇ ਲੋਕ ਬਿਮਾਰ ਹਨ ਅਤੇ ਜਿਨ੍ਹਾਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਘੱਟ ਹੈ, ਉਹ ਘਰ ਤੋਂ ਬਾਹਰ ਨਾ ਨਿਕਲਣ ਅਤੇ ਭੀੜ-ਭੜੱਕੇ ਵਾਲੇ ਸਥਾਨਾਂ ‘ਤੇ ਜਾਣ ਤੋਂ ਗੁਰੇਜ਼ ਕਰਨ। ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਮੰਤਰੀ ਨੂੰ ਦੱਸਿਆ ਕਿ ਪੰਜਾਬ ਨੇ ਕੋਵਿਡ ਦੇ ਮਰੀਜ਼ਾਂ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲਗਭਗ 15000 ਬੈੱਡਾਂ ਦੀ ਵਿਵਸਥਾ ਕੀਤੀ ਹੈ ਅਤੇ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੀ ਗਿਣਤੀ ਵਿੱਚ ਆਕਸੀਜਨ ਸਿਲੰਡਰ, ਐਲ.ਐਮ.ਓ. ਟੈਂਕ ਅਤੇ ਪੀ.ਐਸ.ਏ. ਪਲਾਂਟ ਉਪਲਬਧ ਹਨ। ਇਸ ਦੌਰਾਨ ਸਿਹਤ ਮੰਤਰੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਬਚਣ ਦੀ ਅਪੀਲ ਵੀ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...