September 19, 2026, 3:06 pm
----------- Advertisement -----------
HomeNewsLatest NewsBJP ਨੇ ਕਰਨਾਟਕ 'ਚ 189 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

BJP ਨੇ ਕਰਨਾਟਕ ‘ਚ 189 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ

Published on

----------- Advertisement -----------

ਭਾਜਪਾ ਨੇ ਮੰਗਲਵਾਰ ਰਾਤ ਕਰਨਾਟਕ ਵਿਧਾਨ ਸਭਾ ਚੋਣਾਂ ਲਈ 189 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਸਿਰਫ਼ 8 ਔਰਤਾਂ ਹਨ। ਸੀਐਮ ਬਸਵਰਾਜ ਬੋਮਈ ਸ਼ਿਗਾਓਂ ਤੋਂ ਚੋਣ ਲੜਨਗੇ। ਸਾਬਕਾ ਸੀਐਮ ਬੀਐਸ ਯੇਦੀਯੁਰੱਪਾ ਦੇ ਪੁੱਤਰ ਬੀ.ਵਾਈ ਵਿਜੇਂਦਰ ਆਪਣੇ ਪਿਤਾ ਦੇ ਸ਼ਿਕਾਰੀਪੁਰਾ ਹਲਕੇ ਤੋਂ ਚੋਣ ਲੜਨਗੇ। ਹੁਣ ਸਿਰਫ਼ 34 ਨਾਵਾਂ ਦਾ ਐਲਾਨ ਹੋਣਾ ਬਾਕੀ ਹੈ। ਸੀਐਮ ਬੋਮਈ ਨੇ ਕਿਹਾ- ਦੂਜੀ ਸੂਚੀ ਵੀ ਜਲਦੀ ਹੀ ਜਾਰੀ ਕੀਤੀ ਜਾਵੇਗੀ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਸੀਟੀ ਰਵੀ ਆਪਣੀ ਰਵਾਇਤੀ ਚਿਕਮਗਲੂਰ ਸੀਟ ਤੋਂ ਚੋਣ ਲੜਨਗੇ। ਮੰਤਰੀ ਆਰ ਅਸ਼ੋਕ ਨੂੰ ਦੋ ਸੀਟਾਂ ਤੋਂ ਉਮੀਦਵਾਰ ਬਣਾਇਆ ਜਾ ਰਿਹਾ ਹੈ। ਉਹ ਕਨਕਪੁਰਾ ਅਤੇ ਪਦਮਨਾਭਾਨਗਰ ਸੀਟ ਤੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਡੀਕੇ ਸ਼ਿਵਕੁਮਾਰ ਦੇ ਖਿਲਾਫ ਚੋਣ ਲੜਨਗੇ।

ਭਾਜਪਾ ਨੇ ਓਬੀਸੀ ਤੋਂ 32, ਐਸਸੀ ਤੋਂ 30, ਐਸਟੀ ਤੋਂ 16 ਅਤੇ 5 ਵਕੀਲਾਂ ਨੂੰ ਟਿਕਟ ਦਿੱਤੀ ਹੈ। ਕੇਂਦਰੀ ਮੰਤਰੀ ਅਤੇ ਕਰਨਾਟਕ ਦੇ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ ਇਹ ਸੂਚੀ ਜਾਰੀ ਕੀਤੀ। ਕਰਨਾਟਕ ਦੇ ਸਾਬਕਾ ਸੀਐਮ ਜਗਦੀਸ਼ ਸ਼ੈੱਟਰ ਦਾ ਰਵੱਈਆ ਬਗਾਵਤ ਵਾਲਾ ਦਿਖਾਈ ਦੇ ਰਿਹਾ ਹੈ। ਪਾਰਟੀ ਨੇ ਉਨ੍ਹਾਂ ਨੂੰ ਚੋਣ ਨਾ ਲੜਨ ਦਾ ਐਲਾਨ ਕਰਨ ਲਈ ਕਿਹਾ ਸੀ ਪਰ ਉਨ੍ਹਾਂ ਇਨਕਾਰ ਕਰ ਦਿੱਤਾ। ਉਹ ਚੋਣ ਲੜਨ ‘ਤੇ ਅੜੇ ਹੋਏ ਹਨ। ਜਦੋਂ ਮੀਡੀਆ ਨੇ ਇਸ ਬਾਰੇ ਸਵਾਲ ਕੀਤਾ ਤਾਂ ਪ੍ਰਧਾਨ ਨੇ ਕਿਹਾ- ਪਾਰਟੀ ਉਨ੍ਹਾਂ ਨੂੰ ਮਨਾ ਲਵੇਗੀ।

ਵੇਖੋ ਭਾਜਪਾ ਉਮੀਦਵਾਰਾਂ ਦੀ ਪੂਰੀ ਸੂਚੀ-

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...