November 15, 2026, 12:08 am
----------- Advertisement -----------
HomeNewsLatest Newsਹਰਿਆਣਾ ਨੇ ਮੀਡੀਆ ਕਰਮਚਾਰੀਆਂ ਦੀ ਮਹੀਨਾਵਾਰ ਪੈਨਸ਼ਨ 'ਚ ਕੀਤਾ ਵਾਧਾ

ਹਰਿਆਣਾ ਨੇ ਮੀਡੀਆ ਕਰਮਚਾਰੀਆਂ ਦੀ ਮਹੀਨਾਵਾਰ ਪੈਨਸ਼ਨ ‘ਚ ਕੀਤਾ ਵਾਧਾ

Published on

----------- Advertisement -----------

ਪੱਤਰਕਾਰਾਂ ਦੇ ਹਿੱਤ ਵਿੱਚ ਇੱਕ ਹੋਰ ਫੈਸਲਾ ਲੈਂਦੇ ਹੋਏ ਹਰਿਆਣਾ ਸਰਕਾਰ ਨੇ ਰਾਜ ਸਰਕਾਰ ਦੁਆਰਾ ਪਹਿਲਾਂ ਹੀ ਚਲਾਈ ਜਾ ਰਹੀ ਪੱਤਰਕਾਰ ਪੈਨਸ਼ਨ ਯੋਜਨਾ ਦੇ ਤਹਿਤ ਮਾਨਤਾ ਪ੍ਰਾਪਤ ਮੀਡੀਆ ਕਰਮਚਾਰੀਆਂ ਦੀ ਪੈਨਸ਼ਨ ਵਿੱਚ ਵਾਧਾ ਕੀਤਾ ਹੈ। ਮੁੱਖ ਮੰਤਰੀ ਮਨੋਹਰ ਲਾਲ ਨੇ ਇਸ ਸਬੰਧੀ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਅਤੇ ਸੂਚਨਾ, ਲੋਕ ਸੰਪਰਕ, ਭਾਸ਼ਾ ਅਤੇ ਸੱਭਿਆਚਾਰ ਵਿਭਾਗ ਦੇ ਡਾਇਰੈਕਟਰ ਜਨਰਲ ਡਾ. ਅਮਿਤ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਪੈਨਸ਼ਨ ਰਾਸ਼ੀ ਵਿੱਚ ਸਾਲਾਨਾ ਵਾਧੇ ਦੇ ਪ੍ਰਸਤਾਵ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਹੁਣ ਪੱਤਰਕਾਰਾਂ ਦੀ ਪੈਨਸ਼ਨ ਦੀ ਰਾਸ਼ੀ ਕੇਂਦਰ ਸਰਕਾਰ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਡੀਏ ਦੇ ਵਾਧੇ ਦੇ ਅਨੁਪਾਤ ਵਿੱਚ ਵਧਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 26 ਅਕਤੂਬਰ 2017 ਨੂੰ ਮੁੱਖ ਮੰਤਰੀ ਨੇ ਪੱਤਰਕਾਰ ਪੈਨਸ਼ਨ ਸਕੀਮ ਸ਼ੁਰੂ ਕੀਤੀ ਸੀ। ਇਸ ਸਕੀਮ ਤਹਿਤ 60 ਸਾਲ ਤੋਂ ਵੱਧ ਉਮਰ ਦੇ ਮਾਨਤਾ ਪ੍ਰਾਪਤ ਮੀਡੀਆ ਕਰਮੀਆਂ ਨੂੰ ਮਹੀਨਾਵਾਰ ਪੈਨਸ਼ਨ ਦਿੱਤੀ ਜਾ ਰਹੀ ਹੈ।

ਇਸ ਸਕੀਮ ਲਈ ਯੋਗਤਾ ਮਾਪਦੰਡਾਂ ਦੇ ਅਨੁਸਾਰ, ਪੱਤਰਕਾਰਾਂ ਕੋਲ 20 ਸਾਲ ਦਾ ਤਜ਼ਰਬਾ ਹੋਣਾ ਚਾਹੀਦਾ ਹੈ ਅਤੇ ਰਾਜ ਸਰਕਾਰ ਦੁਆਰਾ 5 ਸਾਲਾਂ ਦੀ ਮਿਆਦ ਲਈ ਮੀਡੀਆ ਮਾਨਤਾ ਪ੍ਰਾਪਤ ਹੋਣੀ ਚਾਹੀਦੀ ਹੈ। ਡਾ: ਅਮਿਤ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਪੱਤਰਕਾਰਾਂ ਦੀ ਭਲਾਈ ਲਈ ਲਗਾਤਾਰ ਨਵੀਆਂ ਸਕੀਮਾਂ ਲਾਗੂ ਕਰ ਰਹੇ ਹਨ। ਪੱਤਰਕਾਰਾਂ ਨੂੰ ਪੈਨਸ਼ਨ ਦੇਣ ਦੀ ਮੰਗ ਲੰਬੇ ਸਮੇਂ ਤੋਂ ਉਠਾਈ ਜਾ ਰਹੀ ਸੀ, ਜਿਸ ਨੂੰ ਮੌਜੂਦਾ ਸੂਬਾ ਸਰਕਾਰ ਨੇ ਪੂਰਾ ਕਰ ਦਿੱਤਾ ਹੈ। ਡਾ: ਅਮਿਤ ਅਗਰਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਪੱਤਰਕਾਰਾਂ ਲਈ ਬੀਮਾ ਯੋਜਨਾ ਦੇ ਨਾਲ-ਨਾਲ ਹਰਿਆਣਾ ਟਰਾਂਸਪੋਰਟ ਬੱਸਾਂ ਵਿਚ ਮੁਫਤ ਸਫਰ ਦੀ ਸਹੂਲਤ, ਹਰ ਜ਼ਿਲ੍ਹੇ ਵਿਚ ਮੀਡੀਆ ਸੈਂਟਰ ਵੀ ਸਥਾਪਿਤ ਕੀਤੇ ਗਏ ਹਨ, ਤਾਂ ਜੋ ਮੀਡੀਆ ਕਰਮਚਾਰੀ ਬਿਨਾਂ ਕਿਸੇ ਅਸੁਵਿਧਾ ਦੇ ਕੰਮ ਕਰ ਸਕਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...

ਅਮਰੀਕਾ ’ਚ ਹਵਾਈ ਸੇਵਾਵਾਂ ਠੱਪ! FAA ਨੇ ਸਾਰੀਆਂ ਉਡਾਣਾਂ ’ਤੇ ਲਗਾਈ ਰੋਕ, ਹਜ਼ਾਰਾਂ ਫਲਾਈਟਾਂ ਪ੍ਰਭਾਵਿਤ

ਸੰਯੁਕਤ ਰਾਜ ਅਮਰੀਕਾ ਭਰ ਦੀਆਂ ਸਾਰੀਆਂ ਉਡਾਣਾਂ ਸ਼ੁੱਕਰਵਾਰ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ...

CM ਮਾਨ ਦੀ ਪਾਕਿਸਤਾਨ ਫੇਰੀ ’ਤੇ ਸੰਕਟ! ਵਿਦੇਸ਼ ਮੰਤਰਾਲੇ ਨੇ ਦਿੱਤਾ ਸਖ਼ਤ ਸੰਕੇਤ

 ਸਰਕਾਰ ਨੇ ਸ਼ੁੱਕਰਵਾਰ ਨੂੰ ਸੰਕੇਤ ਦਿੱਤਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...