September 8, 2026, 10:04 am
----------- Advertisement -----------
HomeNewsEntertainmentਦੋਹਾ ਏਅਰਪੋਰਟ 'ਤੇ ਮੀਕਾ ਸਿੰਘ ਨਾਲ ਅਜਿਹਾ ਕੀ ਵਾਪਰਿਆ? ਕਿ ਪੀ.ਐਮ ਮੋਦੀ...

ਦੋਹਾ ਏਅਰਪੋਰਟ ‘ਤੇ ਮੀਕਾ ਸਿੰਘ ਨਾਲ ਅਜਿਹਾ ਕੀ ਵਾਪਰਿਆ? ਕਿ ਪੀ.ਐਮ ਮੋਦੀ ਨੂੰ ਵਾਰ-ਵਾਰ ਕਰ ਰਹੇ ਸਲਾਮ!

Published on

----------- Advertisement -----------

ਬਾਲੀਵੁੱਡ ਅਤੇ ਪੰਜਾਬੀ ਗਾਇਕ ਮੀਕਾ ਸਿੰਘ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ। ਹਾਲ ਹੀ ‘ਚ ਉਨ੍ਹਾਂ ਨੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ ਕਾਰਨ ਇਹ ਗਾਇਕ ਸੁਰਖੀਆਂ ‘ਚ ਹੈ। ਇਸ ਵੀਡੀਓ ‘ਚ ਗਾਇਕ ਮੀਕਾ ਪੀ.ਐਮ ਮੋਦੀ ਨੂੰ ਸਲਾਮ ਕਰਦੇ ਨਜ਼ਰ ਆ ਰਹੇ ਹਨ।
ਦਰਅਸਲ, ਮੀਕਾ ਸਿੰਘ ਨੇ ਆਪਣੇ ਟਵਿਟਰ ‘ਤੇ ਇਕ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ‘ਚ ਉਹ ਪੀਐੱਮ ਮੋਦੀ ਦੀ ਸ਼ਲਾਘਾ ਕਰਦੇ ਨਜ਼ਰ ਆ ਰਹੇ ਹਨ। ਵੀਡੀਓ ‘ਚ ਮੀਕਾ ਸਿੰਘ ਕਹਿੰਦੇ ਹਨ, ‘ਹੈਲੋ ਇੰਡੀਆ, ਮੈਂ ਮੀਕਾ ਸਿੰਘ, ਇਹ ਮਾਣ ਵਾਲੀ ਗੱਲ ਹੈ ਕਿ ਮੈਂ ਕਤਰ ਦੇ ਦੋਹਾ ਏਅਰਪੋਰਟ ‘ਤੇ ਹਾਂ, ਇੱਥੇ ਤੁਸੀਂ ਭਾਰਤੀ ਕਰੰਸੀ ਨਾਲ ਖਰੀਦਦਾਰੀ ਕਰ ਸਕਦੇ ਹੋ, ਤੁਸੀਂ ਜੋ ਵੀ ਸ਼ਾਪਿੰਗ ਕਰਨਾ ਚਾਹੁੰਦੇ ਹੋ, ਤੁਸੀਂ ਉਸ ਲਈ ਭਾਰਤੀ ਕਰੰਸੀ ਦੇ ਸਕਦੇ ਹੋ, ਧੰਨਵਾਦ ਮੋਦੀ ਜੀ, ਮੈਂ ਤੁਹਾਨੂੰ ਸਲਾਮ ਕਰਦਾ ਹਾਂ, ਹੁਣ ਭਾਰਤੀ ਪੈਸਾ ਵੀ ਪੂਰੀ ਦੁਨੀਆ ‘ਚ ਡਾਲਰਾਂ ਵਾਂਗ ਕੰਮ ਕਰੇਗਾ, ਇਹ ਕਤਰ ‘ਚ ਕੰਮ ਕਰ ਰਿਹਾ ਹੈ।’
ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਮੀਕਾ ਨੇ ਕੈਪਸ਼ਨ ‘ਚ ਲਿਖਿਆ, ‘ਗੁਡ ਮਾਰਨਿੰਗ… ਦੋਹਾ ਏਅਰਪੋਰਟ ‘ਤੇ LV ਸਟੋਰ ‘ਚ ਭਾਰਤੀ ਕਰੰਸੀ ਦੀ ਵਰਤੋਂ ਕਰਕੇ ਖਰੀਦਦਾਰੀ ਕਰਦੇ ਹੋਏ ਮੈਨੂੰ ਬਹੁਤ ਮਾਣ ਮਹਿਸੂਸ ਹੋ ਰਿਹਾ ਹੈ… ਤੁਸੀਂ ਕਿਸੇ ਵੀ ਰੈਸਟੋਰੈਂਟ ‘ਚ ਭਾਰਤੀ ਰੁਪਏ ਦੀ ਵਰਤੋਂ ਕਰ ਸਕਦੇ ਹੋ…’ ਹੈ ਨਾ ਇਹ ਕਮਾਲ ਦੀ ਗੱਲ? ਸਾਨੂੰ ਆਪਣੀ ਕਰੰਸੀ ਡਾਲਰ ਦੀ ਤਰ੍ਹਾਂ ਵਰਤਣ ਦੇ ਯੋਗ ਬਣਾਉਣ ਲਈ ਨਰਿੰਦਰ ਮੋਦੀ ਸਾਹਿਬ ਨੂੰ ਸਲਾਮ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...