July 29, 2026, 4:36 pm
----------- Advertisement -----------
HomeNewsLatest Newsਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ...

ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ : ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ ਮਿਲ ਰਹੇ ਪਾਣੀ ਦੀ ਸਰਵੋਤਮ ਵਰਤੋਂ ਕਰਨ ਲਈ ਵਿਸ਼ੇਸ ਕਦਮ ਚੁੱਕੇ ਜਾ ਰਹੇ ਹਨ। ਸੂਬਾ ਸਰਕਾਰ ਵੱਲੋਂ ਖਰੜ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਕਾਰਨ ਪੀਣ ਵਾਲੇ ਪਾਣੀ ਦੀ ਕਮੀ ਨੂੰ ਦੂਰ ਕਰਨ ਲਈ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਦੀ ਸਪਲਾਈ ਕਰਨ ਸਬੰਧੀ ਉਲੀਕੇ ਗਏ ਪ੍ਰੋਜੈਕਟ ਉਤੇ ਬਹੁਤ ਤੇਜ਼ੀ ਕੰਮ ਨਾਲ ਕੀਤਾ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ, ਲੇਬਰ, ਨਿਵੇਸ਼ ਪ੍ਰੋਤਸ਼ਾਹਨ ਅਤੇ ਪ੍ਰਾਹੁਣਚਾਰੀ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਖਰੜ ਦੇ ਲੋਕ ਪਾਣੀ ਦੀ ਸਮੱਸਿਆ ਨਾਲ ਕਾਫੀ ਸਮੇਂ ਜੂਝ ਰਹੇ ਹਨ। ਉਨ੍ਹਾਂ ਕਿਹਾ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਸੂਬਾ ਸਰਕਾਰ ਵੱਲੋਂ 7.29 ਕਰੋੜ ਰੁਪਏ ਦੀ ਲਾਗਤ ਨਾਲ ਕਜੌਲੀ ਵਾਟਰ ਵਰਕਸ ਤੋਂ ਸਰਫੇਸ ਵਾਟਰ ਪ੍ਰੋਜੈਕਟ ਤਿਆਰ ਕੀਤਾ ਜਾ ਰਿਹਾ ਹੈ। ਮੰਤਰੀ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੇ ਫੇਜ਼-1 ਵਿੱਚ ਹਲਕਾ ਖਰੜ ਦੇ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ ਬਣਾਏ ਜਾ ਰਹੇ ਮੌਜੂਦਾ ਵਾਟਰ ਟ੍ਰੀਟਮੈਂਟ ਪਲਾਂਟ ਤੋਂ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਸਪਲਾਈ ਕੀਤਾ ਜਾਵੇਗਾ। ਜਿਸ ਨਾਲ ਲੋਕਾਂ ਨੂੰ ਸੁੱਧ ਪਾਣੀ ਦੀ ਮੁਸਕਲ ਤੋਂ ਵੱਡੀ ਰਾਹਤ ਮਿਲੇਗੀ ।

ਇਸ ਤੋਂ ਇਲਾਵਾ ਮੰਤਰੀ ਨੇ ਦੱਸਿਆ ਕਿ ਲੋਕਾਂ ਨੂੰ ਪੀਣ ਵਾਲੇ ਸਾਫ ਪਾਣੀ ਦੀ ਸਪਲਾਈ ਕਰਨ ਸਬੰਧੀ ਤਿਆਰ ਕੀਤੇ ਜਾ ਰਹੇ ਇਸ ਵਾਟਰ ਟ੍ਰੀਟਮੈਂਟ ਪਲਾਂਟ ਪ੍ਰੋਜੈਕਟ ਤੇ 7.29 ਕਰੋੜ ਰੁਪਏ ਦਾ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਸਬੰਧੀ ਹੋਣ ਵਾਲਾ ਖਰਚੇ ਲਈ ਲੋੜੀਂਦੇ ਫੰਡਜ਼ ਨਗਰ ਕੌਂਸਲ, ਖਰੜ ਵੱਲੋਂ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ ਮੰਤਰੀ ਨੇ ਕਿਹਾ ਕਿ ਇਸ ਪ੍ਰੋਜੈਕਟ ਵਿੱਚ ਪੀ.ਆਰ.-7 ਸੜਕ ਦੇ ਨਾਲ ਝੁੰਗੀਆਂ ਰੋਡ ਤੱਕ 600/400 ਮਿਲੀਮੀਟਰ ਦੀ ਟਰਾਂਸਮਿਸ਼ਨ ਲਾਈਨ ਵਿਛਾਉਣਾ ਅਤੇ ਮੌਜੂਦਾ ਡਿਸਟ੍ਰੀਬਿਊਸ਼ਨ ਨੈੱਟਵਰਕ ਨਾਲ ਕੁਨੈਕਸ਼ਨ ਸ਼ਾਮਲ ਹੋਵੇਗਾ। ਉਨਾਂ ਕਿਹਾ ਕਿ ਸੂਬਾ ਸਰਕਾਰ ਇਹ ਪਹਿਲਕਦਮੀ ਪੰਜਾਬ ਵਿੱਚ ਟਿਕਾਊ ਜਲ ਪ੍ਰਬੰਧਨ ਵੱਲ ਇੱਕ ਮਹੱਤਵਪੂਰਨ ਕਦਮ ਹੈ ਕਿਉਂਕਿ ਇਸਦਾ ਉਦੇਸ਼ ਸਤਹੀ ਜਲ ਸਰੋਤਾਂ ਦੀ ਵਰਤੋਂ ਕਰਕੇ ਖਰੜ ਸ਼ਹਿਰ ਵਿੱਚ ਜ਼ਮੀਨ ਹੇਠਲੇ ਪਾਣੀ ਦੇ ਪੱਧਰ ਨੂੰ ਹੋਰ ਹੇਠਾਂ ਜਾਣ ਤੋਂ ਰੋਕਣਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਟਿਕਾਊ ਭਵਿੱਖ ਨੂੰ ਯਕੀਨੀ ਬਣਾਉਣ ਲਈ ਜਲ ਸਰੋਤਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਸੰਭਾਲ ਅਤੇ ਪ੍ਰਬੰਧਨ ਲਈ ਸਮਰਪਿਤ ਹੈ। ਇਸ ਮੌਕੇ ਕੈਬਨਿਟ ਮੰਤਰੀ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਕੀਮਤੀ ਕੁਦਰਤੀ ਸਰੋਤਾਂ ਦੀ ਸੁਰੱਖਿਆ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਅਜਿਹੀਆਂ ਪਹਿਲਕਦਮੀਆਂ ਦਾ ਸਮਰਥਨ ਕਰਨ ਅਤੇ ਇਸ ਵਿੱਚ ਹਿੱਸਾ ਵੀ ਲੈਣ ਨੂੰ ਯਕੀਨੀ ਬਣਾਉਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...