June 15, 2026, 11:34 am
----------- Advertisement -----------
HomeNewsBreaking Newsਕਾਰ ਡਰਾਈਵਰ ਨੇ ਪੁਲਿਸ ਮੁਲਾਜ਼ਮ ਨੂੰ ਬੋਨਟ 'ਤੇ ਘਸੀਟਿਆ, ਫੇਰ ਕੱਟ ਮਾਰ...

ਕਾਰ ਡਰਾਈਵਰ ਨੇ ਪੁਲਿਸ ਮੁਲਾਜ਼ਮ ਨੂੰ ਬੋਨਟ ‘ਤੇ ਘਸੀਟਿਆ, ਫੇਰ ਕੱਟ ਮਾਰ ਕੇ ਸੁੱਟਿਆ

Published on

----------- Advertisement -----------

ਲੁਧਿਆਣਾ, 14 ਅਪ੍ਰੈਲ 2023 – ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਕਾਰ ਚਾਲਕ ਵੱਲੋਂ ਟ੍ਰੈਫਿਕ ਪੁਲੀਸ ਮੁਲਾਜ਼ਮ ਨਾਲ ਦੁਰਵਿਵਹਾਰ ਕਰਨ ਦੀ ਵੀਡੀਓ ਸਾਹਮਣੇ ਆਈ ਹੈ। ਟ੍ਰੈਫਿਕ ਪੁਲਸ ਮੁਲਾਜ਼ਮ ਨੇ ਜਦੋਂ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਨੇ ਮੁਲਾਜ਼ਮ ਨੂੰ ਬੋਨਟ ‘ਤੇ ਘਸੀਟਿਆ ਅਤੇ ਬਾਅਦ ‘ਚ ਜ਼ੋਰਦਾਰ ਕੱਟ ਮਾਰ ਕੇ ਡੇਗ ਦਿੱਤਾ। ਟਰੈਫਿਕ ਪੁਲੀਸ ਮੁਲਾਜ਼ਮਾਂ ਨੇ ਨੌਜਵਾਨਾਂ ਨੂੰ ਵਾਹਨ ਚਲਾਉਂਦੇ ਸਮੇਂ ਮੋਬਾਈਲ ਦੀ ਵਰਤੋਂ ਕਰਨ ਤੋਂ ਰੋਕਿਆ ਸੀ।

ਇਸ ਤੋਂ ਗੁੱਸੇ ‘ਚ ਆ ਕੇ ਨੌਜਵਾਨ ਨੇ ਉਸ ਨਾਲ ਬਦਤਮੀਜ਼ੀ ਕੀਤੀ। ਘਟਨਾ ਲੁਧਿਆਣਾ ਦੇ ਮਾਤਾ ਰਾਣੀ ਚੌਕ ਦੀ ਹੈ। ਡਿਊਟੀ ‘ਤੇ ਮੌਜੂਦ ਟਰੈਫਿਕ ਹੈੱਡ ਕਾਂਸਟੇਬਲ ਹਰਦੀਪ ਸਿੰਘ ਨੇ ਘੰਟਾਘਰ ਚੌਕ ਵਾਲੇ ਪਾਸੇ ਤੋਂ ਇਕ ਕਾਰ ਚਾਲਕ ਨੂੰ ਮੋਬਾਈਲ ਫੋਨ ਦੀ ਵਰਤੋਂ ਕਰਦਿਆਂ ਦੇਖਿਆ ਤਾਂ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ।

ਡਰਾਈਵਰ ਨੇ ਰੁਕਣ ਦੀ ਬਜਾਏ ਭਜਾਉਣ ਦੀ ਕੋਸ਼ਿਸ਼ ਕੀਤੀ। ਅਚਾਨਕ ਹਰਦੀਪ ਕਾਰ ਦੇ ਬੋਨਟ ਦੇ ਸਾਹਮਣੇ ਆ ਗਿਆ ਤਾਂ ਨੌਜਵਾਨ ਨੇ ਕਾਰ ਤੇਜ਼ ਕਰ ਦਿੱਤੀ ਅਤੇ ਟਰੈਫਿਕ ਪੁਲਸ ਮੁਲਾਜ਼ਮ ਬੋਨਟ ‘ਤੇ ਚੜ੍ਹ ਗਿਆ। ਹਰਦੀਪ ਰੌਲਾ ਪਾਉਂਦਾ ਰਿਹਾ ਪਰ ਡਰਾਈਵਰ ਉਸ ਨੂੰ ਕਰੀਬ 1 ਕਿਲੋਮੀਟਰ ਤੱਕ ਬੋਨਟ ‘ਤੇ ਬਿਠਾ ਕੇ ਛਾਉਣੀ ਮੁਹੱਲਾ, ਮੰਨਾ ਸਿੰਘ ਨਗਰ ਆਦਿ ਇਲਾਕਿਆਂ ‘ਚ ਲੈ ਗਿਆ। ਰਸਤੇ ਵਿੱਚ ਜ਼ੋਰਦਾਰ ਕੱਟ ਮਾਰ ਕੇ ਹਰਦੀਪ ਨੂੰ ਹੇਠਾਂ ਸੁੱਟ ਦਿੱਤਾ।

ਇਸ ਘਟਨਾ ਵਿੱਚ ਹਰਦੀਪ ਦੇ ਵੀ ਕੁਝ ਸੱਟਾਂ ਲੱਗੀਆਂ ਹਨ। ਉਸ ਦੀ ਵਰਦੀ ਵੀ ਫਟ ਗਈ ਹੈ। ਹਰਦੀਪ ਦਾ ਸਿਵਲ ਹਸਪਤਾਲ ਵਿਖੇ ਇਲਾਜ ਚੱਲ ਰਿਹਾ ਸੀ। ਟ੍ਰੈਫਿਕ ਪੁਲਸ ਅਤੇ ਸਥਾਨਕ ਥਾਣਾ ਪੁਲਸ ਨੇ ਆਸ-ਪਾਸ ਦੇ ਸੀਸੀਟੀਵੀ ਫੁਟੇਜ ਕਢਵਾ ਕੇ ਦੋਸ਼ੀਆਂ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲੀਸ ਅਨੁਸਾਰ ਪੁਲੀਸ ਮੁਲਾਜ਼ਮਾਂ ਦੇ ਬਿਆਨ ਦਰਜ ਕਰਕੇ ਤੁਰੰਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...