November 25, 2026, 1:40 pm
----------- Advertisement -----------
HomeNewsBreaking Newsਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਗ੍ਰਿਫ਼ਤਾਰ

ਵਿਜੀਲੈਂਸ ਵੱਲੋਂ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 14 ਅਪ੍ਰੈਲ 2023: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਕਾਨੂੰਗੋ ਨੂੰ ਤਰਸੇਮ ਸਿੰਘ ਵਾਸੀ ਮੂਨਕ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਹੋਰ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਕਾਨੂੰਗੋ ਨਗਰ ਪੰਚਾਇਤ ਮੂਨਕ ਖੁਰਦ ਦੀ ਹੱਦਬੰਦੀ ਕਰਨ ਬਦਲੇ 20,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਪਹਿਲਾਂ ਹੀ ਦੋਸ਼ੀ ਕਾਨੂੰਗੋ ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੇ ਚੁੱਕਾ ਹੈ।

ਉਸਦੀ ਸ਼ਿਕਾਇਤ ਦੀ ਪੁਸ਼ਟੀ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਉਸ ਕੋਲੋਂ ਦਾਗੀ ਰਕਮ ਬਰਾਮਦ ਕੀਤੀ ਗਈ। ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਟੀਮ ਨੇ ਮੁਲਜ਼ਮ ਕਾਨੂੰਗੋ ਕੋਲੋਂ ਪਹਿਲੀ ਕਿਸ਼ਤ ਵਜੋਂ ਦਿੱਤੇ 10,000 ਰੁਪਏ ਵੀ ਬਰਾਮਦ ਕੀਤੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਮਾਨ ਦੀ ਇਲਾਜ ਦੌਰਾਨ ਮੌਤ, ਸਪੇਨ ‘ਚ ਟੂਰਨਾਮੈਂਟ ਦੌਰਾਨ ਲੱਗੀ ਸੀ ਗੰਭੀਰ ਸੱਟ

ਕੈਲੀਫੋਰਨੀਆ ਦੇ ਰਹਿਣ ਵਾਲੇ ਇੱਕ ‘ਮੁਏ ਥਾਈ’ (Muay Thai) ਪੰਜਾਬੀ ਮੁੱਕੇਬਾਜ਼ ਪ੍ਰਭਜੋਤ ਸਿੰਘ ਮਾਨ...

ਮੰਤਰੀ ਚੀਮਾ ਨੇ GST ਤੇ ਐਕਸਾਈਜ਼ ਵਿਭਾਗ ਦੇ ਦਫ਼ਤਰਾਂ ‘ਚ ਮਾਰਿਆ ਛਾਪਾ, ਕਈ ਮੁਲਾਜ਼ਮ ਮਿਲੇ ਗੈਰ-ਹਾਜ਼ਰ

ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਰੂਰ ਵਿੱਚ ਜੀਐੱਸਟੀ ਅਤੇ ਆਬਕਾਰੀ...

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...