ਵੀਰਵਾਰ ਨੂੰ ਹੁਸ਼ਿਆਰਪੁਰ ‘ਚ ਵਾਪਰੇ ਸੜਕ ਹਾਦਸੇ ਦੌਰਾਨ ਆਪਣੀ ਜਾਨ ਗੁਆਉਣ ਵਾਲੇ 7 ਲੋਕਾਂ ਨੂੰ ਕੇਂਦਰ ਸਰਕਾਰ ਨੇ ਮੁਆਵਜ਼ਾ ਦੇਣ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ‘ਚ ਲਿਖਿਆ ਹੈ ਕਿ ਹਾਦਸੇ ‘ਚ ਜਾਨ ਗੁਆਉਣ ਵਾਲਿਆਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50 ਹਜ਼ਾਰ ਰੁਪਏ ਦਿੱਤੇ ਜਾਣਗੇ।
ਦੱਸ ਦਈਏ ਕਿ ਵੀਰਵਾਰ ਨੂੰ ਹੁਸ਼ਿਆਰਪੁਰ ‘ਚ ਇਕ ਟਰੱਕ ਪੈਦਲ ਯਾਤਰੀਆਂ ‘ਤੇ ਚੜ੍ਹ ਗਿਆ, ਜਿਸ ਕਾਰਨ 7 ਲੋਕਾਂ ਦੀ ਮੌਤ ਹੋ ਗਈ ਅਤੇ 20 ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ ਚਾਰ ਇੱਕ ਹੀ ਪਰਿਵਾਰ ਨਾਲ ਸਬੰਧਤ ਹਨ। ਸਾਰੇ ਮ੍ਰਿਤਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸਨ।
----------- Advertisement -----------
ਹੁਸ਼ਿਆਰਪੁਰ ਹਾਦਸੇ ‘ਚ ਜਾਨ ਗਵਾਉਣ ਵਾਲਿਆਂ ਦੇ ਪਰਿਵਾਰਾਂ ਨੂੰ ਕੇਂਦਰ ਦੇਵੇਗਾ ਦੋ-ਦੋ ਲੱਖ ਰੁਪਏ ਦੀ ਮਦਦ
Published on
----------- Advertisement -----------
----------- Advertisement -----------




