September 10, 2026, 1:41 pm
----------- Advertisement -----------
HomeNewsLatest News5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Published on

----------- Advertisement -----------

ਚੰਡੀਗੜ੍ਹ 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਬੱਸੀ ਨੌਂ, ਹਰਿਆਣਾ ਦੇ ਰਹਿਣ ਵਾਲੇ ਸੰਜੇ ਉਰਫ ਆਸ਼ੂ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਹੋਰ ਵੇਰਵੇ ਦਿੰਦੇ ਹੋਏ ਉਨਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਪੁਲਿਸ ਕਰਮਚਾਰੀ ਨੇ ਸ਼ਿਕਾਇਤਕਰਤਾ ਖਿਲਾਫ ਹਰਿਆਣਾ ਥਾਣੇ ਵਿੱਚ ਦਰਜ ਇੱਕ ਕੇਸ ਦਾ ਅਦਾਲਤ ਵਿੱਚ ਚਲਾਣ ਪੇਸ਼ ਬਦਲੇ 5,000 ਰੁਪਏ ਰਿਸ਼ਵਤ ਵਜੋਂ ਦੇਣ ਦੀ ਮੰਗ ਕੀਤੀ ਹੈ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਪਿੱਛੋਂ ਵਿਜੀਲੈਂਸ ਬਿਊਰੋ ਦੀ ਜਲੰਧਰ ਰੇਂਜ ਦੀ ਇੱਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਜਲੰਧਰ ਰੇਂਜ ਵਿੱਚ ਮੁਲਜ਼ਮ ਏ.ਐਸ.ਆਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...

ਪੂਰੇ ਦੇਸ਼ ਵਿੱਚ ਨਸ਼ੇ ਖ਼ਿਲਾਫ਼ ਫੈਸਲਾਕੁੰਨ ਜੰਗ ਲੜਨ ਵਾਲਾ ਪੰਜਾਬ ਇਕਲੌਤਾ ਰਾਜ- ਕੇਜਰੀਵਾਲ 

ਨਵੀਂ ਦਿੱਲੀ, 9 ਸਤੰਬਰ:ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਮਜ਼ਦੂਰ ਗੁਲਜ਼ਾਰ ਸਿੰਘ ਦੀ ਦੁਖਦ...

ਰਾਹੁਲ ਗਾਂਧੀ ਦਿੱਲੀ ਵਿੱਚ ਬੈਠ ਕੇ ‘ਐਕਸ’ ‘ਤੇ ਸਿਆਸੀ ਬਿਆਨਬਾਜ਼ੀ ਕਰਨ ਦੀ ਬਜਾਏ ਪਿੰਡ ਆ ਕੇ ਜ਼ਮੀਨੀ ਹਕੀਕਤ ਵੇਖਣ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ 9 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਬਰਿੰਦਰ...

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...