ਨੋਇਡਾ ਵਿੱਚ ਐਕਟਿਵ ਕੇਸਾਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਦੇ ਮੱਦੇਨਜ਼ਰ ਹੁਣ ਨਵੀਂਆਂ ਗਾਈਡਲਾਈਨ ਜਾਰੀ ਕੀਤੀਆਂ ਗਈਆਂ ਹਨ। ਇਸ ਤਹਿਤ ਸਕੂਲਾਂ, ਕਾਲਜਾਂ, ਦਫ਼ਤਰਾਂ ਅਤੇ ਭੀੜ ਵਾਲੀਆਂ ਥਾਵਾਂ ‘ਤੇ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ।
ਦਿਸ਼ਾ-ਨਿਰਦੇਸ਼ ਦੇ ਤਹਿਤ ਹਰ ਥਾਂ ‘ਤੇ ਮਾਸਕ, ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨੀ ਹੋਵੇਗੀ। ਦਫ਼ਤਰ ਵਿੱਚ ਦਾਖਲ ਹੋਣ ਤੋਂ ਪਹਿਲਾਂ ਥਰਮਲ ਸਕਰੀਨਿੰਗ ਅਤੇ ਦਰਵਾਜ਼ਿਆਂ, ਰੇਲਿੰਗ, ਲਿਫਟ, ਪਾਰਕਿੰਗ ਆਦਿ ‘ਤੇ ਸੈਨੀਟਾਈਜ਼ਰ ਦਾ ਪ੍ਰਬੰਧ ਕੀਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਜ਼ੁਕਾਮ ਅਤੇ ਬੁਖਾਰ ਦੇ ਲੱਛਣਾਂ ਦੀ ਸਥਿਤੀ ਵਿੱਚ, ਘਰ ਵਿੱਚ ਕੁਆਰੰਟੀਨ ਰਹਿਣ ਅਤੇ ਕੋਵਿਡ ਟੈਸਟ ਕਰਵਾਉਣ ਦੀਆਂ ਹਦਾਇਤਾਂ ਹਨ।
ਇਸ ਦੇ ਨਾਲ ਹੀ ਸਕੂਲਾਂ ਅਤੇ ਕਾਲਜਾਂ ਵਿੱਚ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਮਾਸਕ ਪਹਿਨਣ ਅਤੇ ਸਮਾਜਿਕ ਦੂਰੀ ਦੇ ਨਿਰਦੇਸ਼ਾ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲਾਂ ਵਿੱਚ ਦਾਖਲ ਹੋਣ ਤੋਂ ਪਹਿਲਾਂ ਥਰਮਲ ਸਕ੍ਰੀਨਿੰਗ ਲਈ ਕਿਹਾ ਗਿਆ ਹੈ। ਸਕੂਲਾਂ ਜੇਕਰ ਕਿਸੇ ਬੱਚੇ ਵਿੱਚ ਕੋਵਿਡ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਉਨ੍ਹਾਂ ਨੂੰ ਸਕੂਲ ਅਤੇ ਕਾਲਜ ਨਾ ਭੇਜਣ ਦੀ ਹਦਾਇਤ ਕੀਤੀ ਗਈ ਹੈ। ਹਸਪਤਾਲਾਂ ਵਿੱਚ ਵੀ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਸਕ ਸੈਨੀਟਾਈਜ਼ਰ ਅਤੇ ਸਮਾਜਿਕ ਦੂਰੀ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ।
----------- Advertisement -----------
ਕੋਰੋਨਾ ਨੂੰ ਲੈ ਕੇ ਨਵੀਆਂ ਗਾਈਡਲਾਈਨ ਜਾਰੀ, ਬਿਨਾਂ ਮਾਸਕ ਦੇ ਸਕੂਲ-ਦਫਤਰ ‘ਚ NO Entry
Published on
----------- Advertisement -----------
----------- Advertisement -----------












