June 24, 2026, 11:41 pm
----------- Advertisement -----------
HomeNewsNational-Internationalਤੇਜ਼ ਰਫ਼ਤਾਰ ਕਾਰਨ ਆਟੋ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 3 ਦੀ...

ਤੇਜ਼ ਰਫ਼ਤਾਰ ਕਾਰਨ ਆਟੋ ਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, 3 ਦੀ ਮੌਤ, 9 ਜ਼ਖ਼ਮੀ

Published on

----------- Advertisement -----------

ਨਡਾਲਾ : ਭੁਲੱਥ ਵਿਖੇ ਬੇਗੋਵਾਲ ਤੋਂ ਜਲੰਧਰ ਜਾ ਰਹੇ ਆਟੋ ਰਿਕਸ਼ਾ ਦੀ ਕਾਰ ਨਾਲ ਟੱਕਰ ਹੋਣ ਕਾਰਨ ਆਟੋ ਵਿਚ ਬੈਠੇ 3 ਪਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 9 ਮਜ਼ਦੂਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਭੁਲੱਥ ਤੇ ਜਲੰਧਰ ਦੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਭੁਲੱਥ ਪੁਲਿਸ ਨੇ ਕਾਰ ਚਾਲਕ ਨੂੰ ਗਿ੍ਰਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ । ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਕੁਲਦੀਪ ਪਾਲ ਪੁੱਤਰ ਬਾਈ ਲਾਲ ਵਾਸੀ ਨੇ ਦੱਸਿਆ ਕਿ ਉਹ ਆਪਣੇ 10-12 ਸਾਥੀਆਂ ਸਮੇਤ ਵੇਟਰ ਦਾ ਕੰਮ-ਕਾਰ ਕਰਦਾ ਹੈ। 8 ਜਨਵਰੀ ਨੂੰ ਉਸ ਸਮੇਂ 12 ਵਿਅਕਤੀ ਵੇਟਰ ਦਾ ਕੰਮ ਕਰਨ ਲਈ ਕਸਬਾ ਬੇਗੋਵਾਲ ਦੇ ਰੈਸਟੋਰੈਂਟਾਂ ਵਿਖੇ ਆਟੋ ਰਿਕਸ਼ਾ ’ਚ ਜਾ ਰਹੇ ਸਨ।

ਸ਼ਨਿਚਰਵਾਰ ਰਾਤ 9.30 ਵਜੇ ਵਾਪਸ ਜਲੰਧਰ ਜਾਂਦੇ ਸਮੇਂ ਜਦ ਮਹਾਰਾਜਾ ਪੈਲੇਸ ਭੁਲੱਥ ਨਜ਼ਦੀਕ ਪੁੱਜੇ ਤਾਂ ਤੇਜ਼ ਰਫਤਾਰ ਐਕਸਯੂਵੀ ਕਾਰ ਨੇ ਆਟੋ ਰਿਕਸ਼ੇ ਟੱਕਰ ਮਾਰ ਦਿੱਤੀ। ਜ਼ੋਰਦਾਰ ਟੱਕਰ ਕਾਰਨ ਆਟੋ ਪਲਟ ਗਿਆ। ਆਟੋ ਵਿਚ ਸਵਾਰ ਸਾਰੇ ਜ਼ਖਮੀਆਂ ਨੂੰ ਸਿਵਲ ਹਸਪਤਾਲ ਭੁਲੱਥ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਸੁਮਿਤ ਮਿਸ਼ਰਾ ਅਤੇ ਆਸ਼ੂਤੋਸ਼ ਉਰਫ ਸੋਨੂੰ ਨੂੰ ਮ੍ਰਿਤਕ ਐਲਾਨ ਦਿੱਤਾ ਤੇ 5 ਜਣਿਆਂ ਨੂੰ ਦਾਖ਼ਲ ਕਰ ਲਿਆ ਤੇ 5 ਜਣਿਆਂ ਨੂੰ ਗੰਭੀਰ ਜ਼ਖਮੀ ਹੋਣ ਕਾਰਨ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ। ਇਸੇ ਦੌਰਾਨ ਜ਼ਖਮਾਂ ਦੀ ਤਾਬ ਨਾ ਝੱਲਦਿਆਂ ਮਨੀਸ਼ ਯਾਦਵ ਦੀ ਵੀ ਮੌਤ ਹੋ ਗਈ। ਭੁਲੱਥ ਪੁਲਿਸ ਨੇ ਕਾਰ ਦੇ ਚਾਲਕ ਹਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...