June 4, 2026, 11:31 pm
----------- Advertisement -----------
HomeNewsBreaking Newsਰਾਹੁਲ ਨੇ ਖਾਲੀ ਕੀਤਾ ਸਰਕਾਰੀ ਬੰਗਲਾ, ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ...

ਰਾਹੁਲ ਨੇ ਖਾਲੀ ਕੀਤਾ ਸਰਕਾਰੀ ਬੰਗਲਾ, ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਮਕਾਨ ਖਾਲੀ ਕਰਨ ਦਾ ਮਿਲਿਆ ਸੀ ਨੋਟਿਸ

Published on

----------- Advertisement -----------

ਨਵੀਂ ਦਿੱਲੀ, 15 ਅਪ੍ਰੈਲ 2023 – ਕਾਂਗਰਸ ਨੇਤਾ ਅਤੇ ਕੇਰਲ ਦੇ ਵਾਇਨਾਡ ਤੋਂ ਸਾਬਕਾ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸ਼ੁੱਕਰਵਾਰ ਨੂੰ 12 ਤੁਗਲਕ ਰੇਡ ਦੀ ਸਰਕਾਰੀ ਰਿਹਾਇਸ਼ ਖਾਲੀ ਕਰ ਦਿੱਤੀ ਹੈ। ਜਿਸ ਤੋਂ ਬਾਅਦ ਉਨ੍ਹਾਂ ਦੇ ਸਾਮਾਨ ਨੂੰ 10 ਜਨਪਥ ਸਥਿਤ ਉਹਨਾਂ ਦੀ ਮਾਂ ਸੈਨੀਆ ਗਾਂਧੀ ਦੀ ਰਿਹਾਇਸ਼ ‘ਤੇ ਭੇਜ ਦਿੱਤਾ ਗਿਆ ਹੈ।

ਇਹ ਬੰਗਲਾ ਕਰੀਬ 19 ਸਾਲਾਂ ਤੱਕ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਸੀ ਪਰ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋਣ ਤੋਂ ਬਾਅਦ ਉਨ੍ਹਾਂ ਨੂੰ ਇਹ ਬੰਗਲਾ ਖਾਲੀ ਕਰਨ ਦਾ ਹੁਕਮ ਦਿੱਤਾ ਗਿਆ ਸੀ।

ਦਰਅਸਲ 23 ਮਾਰਚ ਨੂੰ ਸੂਰਤ ਦੀ ਅਦਾਲਤ ਨੇ ਮਾਣਹਾਨੀ ਦੇ ਇੱਕ ਮਾਮਲੇ ਵਿੱਚ 2 ਸਾਲ ਦੀ ਸਜ਼ਾ ਸੁਣਾਈ ਸੀ। ਹਾਲਾਂਕਿ ਥੋੜ੍ਹੇ ਸਮੇਂ ਵਿੱਚ ਉਸ ਨੂੰ ਜ਼ਮਾਨਤ ਵੀ ਮਿਲ ਗਈ ਸੀ। ਅਗਲੇ ਹੀ ਦਿਨ ਰਾਹੁਲ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ। 27 ਮਾਰਚ ਨੂੰ ਉਨ੍ਹਾਂ ਨੂੰ ਬੰਗਲਾ ਖਾਲੀ ਕਰਨ ਦਾ ਨੋਟਿਸ ਦਿੱਤਾ ਗਿਆ ਸੀ।

ਨੋਟਿਸ ਮਿਲਣ ਤੋਂ ਬਾਅਦ ਰਾਹੁਲ ਨੇ ਕਿਹਾ ਸੀ ਕਿ ਸਰਕਾਰੀ ਬੰਗਲੇ ਨਾਲ ਉਨ੍ਹਾਂ ਦੀਆਂ ਕਈ ਚੰਗੀਆਂ ਯਾਦਾਂ ਜੁੜੀਆਂ ਹੋਈਆਂ ਹਨ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਫਿਰ ਉਨ੍ਹਾਂ ਨੂੰ ਆਪਣੇ ਜਾਂ ਸੋਨੀਆ ਦੇ ਬੰਗਲੇ ‘ਚ ਸ਼ਿਫਟ ਹੋਣ ਦਾ ਸੁਝਾਅ ਦਿੱਤਾ ਸੀ।

27 ਮਾਰਚ ਨੂੰ ਲੋਕ ਸਭਾ ਹਾਊਸਿੰਗ ਕਮੇਟੀ ਨੇ ਰਾਹੁਲ ਨੂੰ 12 ਤੁਗਲਕ ਰੋਡ ਸਥਿਤ ਸਰਕਾਰੀ ਰਿਹਾਇਸ਼ ਖਾਲੀ ਕਰਨ ਲਈ ਨੋਟਿਸ ਭੇਜਿਆ ਸੀ। ਬੰਗਲਾ ਖਾਲੀ ਕਰਨ ਲਈ 24 ਅਪ੍ਰੈਲ ਤੱਕ ਦਾ ਸਮਾਂ ਦਿੱਤਾ ਗਿਆ ਸੀ। ਨੋਟਿਸ ਮਿਲਣ ਤੋਂ ਅਗਲੇ ਦਿਨ ਰਾਹੁਲ ਨੇ ਲੋਕ ਸਭਾ ਸਕੱਤਰੇਤ ਦੇ ਉਪ ਸਕੱਤਰ ਡਾਕਟਰ ਮੋਹਿਤ ਰੰਜਨ ਨੂੰ ਲਿਖਤੀ ਜਵਾਬ ਭੇਜਿਆ।

ਰਾਹੁਲ ਨੇ ਆਪਣੇ ਜਵਾਬ ‘ਚ ਲਿਖਿਆ- ਮੈਂ 4 ਵਾਰ ਲੋਕ ਸਭਾ ਮੈਂਬਰ ਚੁਣਿਆ ਗਿਆ। ਇਹ ਜਨਤਾ ਦਾ ਫਤਵਾ ਹੈ, ਜਿਸ ਲਈ ਮੈਂ ਲੋਕਾਂ ਦਾ ਧੰਨਵਾਦੀ ਹਾਂ। ਇਸ ਘਰ ਨਾਲ ਮੇਰੀਆਂ ਕਈ ਚੰਗੀਆਂ ਯਾਦਾਂ ਜੁੜੀਆਂ ਹੋਈਆਂ ਹਨ। ਮੈਂ ਨੋਟਿਸ ਵਿੱਚ ਦਿੱਤੇ ਹੁਕਮਾਂ ਦੀ ਪਾਲਣਾ ਕਰਾਂਗਾ। ਰਾਹੁਲ ਨੂੰ ਇਹ ਬੰਗਲਾ 2005 ਵਿੱਚ ਅਲਾਟ ਕੀਤਾ ਗਿਆ ਸੀ ਜਦੋਂ ਉਹ 2004 ਵਿੱਚ ਪਹਿਲੀ ਵਾਰ ਅਮੇਠੀ ਤੋਂ ਸੰਸਦ ਮੈਂਬਰ ਚੁਣੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ : ਪਤੀ ਵੱਲੋਂ ਪਤਨੀ ਨੂੰ ਕਮਰੇ ‘ਚ ਬੰਦ ਰੱਖਣ ਦੇ ਮਾਮਲੇ ਦਾ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਮੁਲਜ਼ਮ ਗ੍ਰਿਫ਼ਤਾਰ

ਸੰਗਰੂਰ ਦੇ ਬੱਗੂਆਣਾ ਬਸਤੀ ‘ਚ ਪਤੀ ਵੱਲੋਂ ਪਤਨੀ ਨੂੰ ਬੰਦ ਕਰਕੇ ਰੱਖਣ ਦੇ ਮਾਮਲਾ...

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ

ਭਾਜਪਾ ਦੇ ਸੀਨੀਅਰ ਆਗੂ ਤਰੁਣ ਚੁੱਘ ਨਾਲ ਜੁੜੀ ਅਪਡੇਟ ਸਾਹਮਣੇ ਆ ਰਹੀ ਹੈ। ਤਰੁਣ...

ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ

ਚੰਡੀਗੜ੍ਹ/ਲੁਧਿਆਣਾ 04 ਜੂਨ 2026:ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ...

ਖਾਲਸਾ ਟੈਕਸ: ਸੀਐਮ ਸੁੱਖੂ ਨੇ ਪੰਜਾਬ ਦੇ ਮੁੱਖ ਮੰਤਰੀ ਨਾਲ ਕੀਤੀ ਗੱਲ, ਸਖ਼ਤ ਕਾਰਵਾਈ ਦੀ ਕੀਤੀ ਮੰਗ

ਖਾਲਸਾ ਐਂਟਰੀ ਟੈਕਸ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ। ਇਸ ਮੁੱਦੇ ‘ਤੇ...

ਟੀਮ ਇੰਡੀਆ ਨੂੰ ਵੱਡਾ ਝਟਕਾ ! ਵਿਰਾਟ ਕੋਹਲੀ ਅਫ਼ਗਾਨਿਸਤਾਨ ਖ਼ਿਲਾਫ਼ ਵਨਡੇ ਸੀਰੀਜ਼ ‘ਚੋਂ ਹੋਏ ਬਾਹਰ

ਭਾਰਤੀ ਕ੍ਰਿਕਟ ਫੈਨਜ਼ ਅਤੇ ਟੀਮ ਇੰਡੀਆ ਨੂੰ ਨਿਰਾਸ਼ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ...

ਹਵਾਰਾ ਦੀ ਪੈਰੋਲ ਪਟੀਸ਼ਨ ‘ਤੇ ਦਿੱਲੀ ਡਾਇਰੈਕਟਰ ਜਨਰਲ ਨੂੰ ਮੁੜ ਨੋਟਿਸ, ਹਾਈ ਕੋਰਟ ਨੇ ਮੰਗਿਆ ਜਵਾਬ; CBI ਨੇ ਪੈਰੋਲ ਦਾ ਕੀਤਾ ਤਿੱਖਾ ਵਿਰੋਧ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਹੱਤਿਆਕਾਂਡ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਜਗਤਾਰ...