September 20, 2026, 6:39 pm
----------- Advertisement -----------
HomeNewsBreaking Newsਭਾਰਤੀ ਸਰਹੱਦ 'ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੀ...

ਭਾਰਤੀ ਸਰਹੱਦ ‘ਚ ਮੁੜ ਦਾਖ਼ਲ ਹੋਇਆ ਪਾਕਿਸਤਾਨੀ ਡਰੋਨ, BSF ਜਵਾਨਾਂ ਨੇ ਕੀਤੀ ਗੋ+ਲੀਬਾਰੀ, 21 ਕਰੋੜ ਦੀ ਹੈਰੋਇਨ ਬਰਾਮਦ

Published on

----------- Advertisement -----------

ਅੰਮ੍ਰਿਤਸਰ, 15 ਅਪ੍ਰੈਲ 2023 – ਪਾਕਿਸਤਾਨ ‘ਚ ਬੈਠੇ ਤਸਕਰਾਂ ਨੇ ਇਕ ਵਾਰ ਫਿਰ ਭਾਰਤੀ ਸਰਹੱਦ ਪਾਰ ਡਰੋਨ ਭੇਜੇ ਹਨ। ਪੰਜਾਬ ਦੇ ਅੰਮ੍ਰਿਤਸਰ ਦੇ ਬਾਹਰਵਾਰ ਸਰਹੱਦੀ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਡਰੋਨ ਨੂੰ ਵਾਪਸ ਭਜਾਉਣ ਵਿੱਚ ਸਫਲਤਾ ਹਾਸਲ ਕੀਤੀ। ਚੌਕਸੀ ਲਈ ਸਰਹੱਦ ‘ਤੇ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ‘ਚ ਕਰੀਬ 21 ਕਰੋੜ ਰੁਪਏ ਦੀ ਹੈਰੋਇਨ ਜ਼ਬਤ ਕੀਤੀ ਗਈ।

ਬੀਐਸਐਫ ਵੱਲੋਂ ਸਾਂਝੀ ਕੀਤੀ ਜਾਣਕਾਰੀ ਅਨੁਸਾਰ ਪਾਕਿਸਤਾਨੀ ਸਮੱਗਲਰਾਂ ਨੇ ਇਹ ਡਰੋਨ ਅੰਮ੍ਰਿਤਸਰ ਦੇ ਪਿੰਡ ਬਚੀਵਿੰਡ ਵੱਲ ਭੇਜਿਆ ਸੀ। ਡਰੋਨ ‘ਤੇ ਬਲਿੰਕਰ ਫਿੱਟ ਕੀਤੇ ਗਏ ਸਨ ਤਾਂ ਜੋ ਤਸਕਰ ਇਸ ਨੂੰ ਪਛਾਣ ਕੇ ਚੁੱਕ ਸਕਣ। ਪਰ ਤਸਕਰਾਂ ਤੋਂ ਪਹਿਲਾਂ ਬੀਐਸਐਫ ਦੇ ਜਵਾਨਾਂ ਦੀ ਡਰੋਨ ‘ਤੇ ਨਜ਼ਰਪੈ ਗਈ। ਜਵਾਨਾਂ ਨੇ ਕਈ ਰਾਉਂਡ ਫਾਇਰ ਕੀਤੇ। ਕੁਝ ਮਿੰਟਾਂ ਬਾਅਦ ਡਰੋਨ ਪਾਕਿਸਤਾਨ ਵਾਲੇ ਪਾਸੇ ਵਾਪਸ ਪਰਤ ਗਿਆ।

ਇਸ ਦੇ ਨਾਲ ਹੀ ਬੀਐਸਐਫ ਦੇ ਜਵਾਨਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਇਹ ਖੇਪ ਪਿੰਡ ਬਚੀਵਿੰਡ ਦੇ ਖੇਤਾਂ ਵਿੱਚ ਡਿੱਗੀ ਪਈ ਮਿਲੀ। ਇਹ ਕਾਲੇ ਡੀਜ਼ਲ ਬ੍ਰਾਂਡ ਵਾਲੇ ਬੈਗ ਵਿੱਚ ਪਾ ਕੇ ਸੁੱਟੀ ਗਈ ਸੀ। ਜਦੋਂ ਇਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿਚ ਤਿੰਨ ਪੈਕੇਟ ਸਨ। ਜਿਸ ਵਿੱਚ 3.2 ਕਿਲੋ ਹੈਰੋਇਨ ਸੀ। ਜਿਸ ਦੀ ਅੰਤਰਰਾਸ਼ਟਰੀ ਕੀਮਤ 21 ਕਰੋੜ ਰੁਪਏ ਦੇ ਕਰੀਬ ਦੱਸੀ ਜਾ ਰਹੀ ਹੈ।

ਬੀਐਸਐਫ ਵੱਲੋਂ ਬਰਾਮਦ ਕੀਤੀ ਖੇਪ ’ਤੇ ਬਲਿੰਕਰ ਫਿੱਟ ਕੀਤੇ ਗਏ ਸਨ। ਇਹ ਬਲਿੰਕਰ ਹਵਾ ਵਿੱਚ ਡ੍ਰੋਨ ਨਾਲ ਬੰਨ੍ਹਦੇ ਹੋਏ ਨਹੀਂ ਜਾਗਦੇ, ਪਰ ਜ਼ਮੀਨ ‘ਤੇ ਡਿੱਗਦੇ ਹੀ ਜਗਣਾ ਸ਼ੁਰੂ ਕਰ ਦਿੰਦੇ ਹਨ। ਪਾਕਿ ਸਮੱਗਲਰਾਂ ਨੇ ਭਾਰਤੀ ਸਮੱਗਲਰਾਂ ਲਈ ਇਹ ਤਕਨੀਕ ਅਪਣਾਈ ਹੈ, ਜਿਸ ਨਾਲ ਸਮੱਗਲਰ ਗੁਆਚੀ ਹੋਈ ਖੇਪ ਨੂੰ ਆਸਾਨੀ ਨਾਲ ਲੱਭ ਸਕਦੇ ਹਨ।

ਪਿਛਲੇ ਦਿਨੀਂ ਸਥਾਨਕ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਹਥਿਆਰਾਂ ਨਾਲ ਲੈ ਕੇ ਜਾ ਰਹੇ ਇੱਕ ਡਰੋਨ ਨੂੰ ਡੇਗਣ ਵਿੱਚ ਸਫ਼ਲਤਾ ਹਾਸਲ ਕੀਤੀ ਸੀ। ਇਸ ਡਰੋਨ ਨੂੰ ਰਾਜੋਰੀ ਸੈਕਟਰ ਵਿੱਚ ਸੁੱਟਿਆ ਗਿਆ। ਜਿਸ ਨਾਲ ਲੱਕੜ ਦਾ ਡੱਬਾ ਬੰਨ੍ਹਿਆ ਹੋਇਆ ਸੀ। ਜਿਸ ਵਿੱਚ ਹਥਿਆਰ ਅਤੇ ਨਕਦੀ ਰੱਖੀ ਹੋਈ ਸੀ। ਇਹ ਉਹੀ ਬਾਕਸ ਅਤੇ ਤਰੀਕਾ ਸੀ ਜੋ ਪਾਕਿਸਤਾਨੀ ਸਮੱਗਲਰਾਂ ਵੱਲੋਂ ਹਥਿਆਰਾਂ ਅਤੇ ਹੈਰੋਇਨ ਦੀ ਖੇਪ ਪੰਜਾਬ ਦੀ ਸਰਹੱਦ ‘ਤੇ ਭੇਜਣ ਲਈ ਵਰਤਿਆ ਜਾਂਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...