ਕੇਂਦਰੀ ਗ੍ਰਹਿ ਮੰਤਰਾਲੇ ਨੇ ਸ਼ਨੀਵਾਰ ਨੂੰ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (CAPF) ਲਈ ਕਾਂਸਟੇਬਲ (ਜਨਰਲ ਡਿਊਟੀ) ਦੀ ਪ੍ਰੀਖਿਆ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ 13 ਖੇਤਰੀ ਭਾਸ਼ਾਵਾਂ ਵਿੱਚ ਕਰਵਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਣ ਪ੍ਰਸ਼ਨ ਪੱਤਰ ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਖੇਤਰੀ ਭਾਸ਼ਾਵਾਂ ਵਿੱਚ ਵੀ ਤਿਆਰ ਕੀਤੇ ਜਾਣਗੇ। ਇਹ ਨਵਾਂ ਭਾਸ਼ਾ ਫਾਰਮੈਟ ਜਨਵਰੀ 2024 ਤੋਂ ਲਾਗੂ ਹੋਵੇਗਾ।
ਕੇਂਦਰੀ ਗ੍ਰਹਿ ਮੰਤਰਾਲੇ ਅਨੁਸਾਰ ਖੇਤਰੀ ਭਾਸ਼ਾਵਾਂ ਵਿੱਚ ਅਸਾਮੀ, ਬੰਗਾਲੀ, ਗੁਜਰਾਤੀ, ਮਰਾਠੀ, ਮਲਿਆਲਮ, ਕੰਨੜ, ਤਾਮਿਲ, ਤੇਲਗੂ, ਉੜੀਆ, ਉਰਦੂ, ਪੰਜਾਬੀ, ਮਨੀਪੁਰੀ ਅਤੇ ਕੋਂਕਣੀ ਸ਼ਾਮਲ ਕੀਤੇ ਗਏ ਹਨ। ਗ੍ਰਹਿ ਮੰਤਰਾਲੇ ਦੇ ਇਸ ਫੈਸਲੇ ਕਾਰਨ ਲੱਖਾਂ ਉਮੀਦਵਾਰ ਆਪਣੀ ਮਾਤ ਭਾਸ਼ਾ/ਖੇਤਰੀ ਭਾਸ਼ਾ ਵਿੱਚ ਪ੍ਰੀਖਿਆ ਵਿੱਚ ਹਿੱਸਾ ਲੈ ਸਕਣਗੇ। ਜਿਸ ਕਾਰਨ ਉਨ੍ਹਾਂ ਦੀ ਚੋਣ ਦੀ ਸੰਭਾਵਨਾ ਵੱਧ ਜਾਵੇਗੀ। ਕਾਂਸਟੇਬਲ (ਜਨਰਲ ਡਿਊਟੀ) ਪ੍ਰੀਖਿਆ ਸਟਾਫ ਸਿਲੈਕਸ਼ਨ ਕਮਿਸ਼ਨ ਦੁਆਰਾ ਆਯੋਜਿਤ ਪ੍ਰਮੁੱਖ ਪ੍ਰੀਖਿਆਵਾਂ ਵਿੱਚੋਂ ਇੱਕ ਹੈ। ਜਿਸ ਵਿੱਚ ਦੇਸ਼ ਭਰ ਤੋਂ ਲੱਖਾਂ ਦੀ ਗਿਣਤੀ ਵਿੱਚ ਉਮੀਦਵਾਰ ਹਿੱਸਾ ਲੈਂਦੇ ਹਨ।
----------- Advertisement -----------
ਹਿੰਦੀ ਅਤੇ ਅੰਗਰੇਜ਼ੀ ਤੋਂ ਇਲਾਵਾ ਪੰਜਾਬੀ ਸਮੇਤ 13 ਖੇਤਰੀ ਭਾਸ਼ਾਵਾਂ ‘ਚ ਹੋਵੇਗੀ CAPF ਕਾਂਸਟੇਬਲ ਭਰਤੀ ਪ੍ਰੀਖਿਆ
Published on
----------- Advertisement -----------
----------- Advertisement -----------












