November 15, 2026, 11:22 am
----------- Advertisement -----------
HomeNewsBreaking Newsਸੂਬੇ ਦੇ ਵਿਦਿਆਰਥੀ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਬੈਂਸ

ਸੂਬੇ ਦੇ ਵਿਦਿਆਰਥੀ ਪੜ੍ਹਨਗੇ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ : ਹਰਜੋਤ ਬੈਂਸ

Published on

----------- Advertisement -----------
  • ਬਲਬੀਰ ਸਿੰਘ ਸੀਨੀਅਰ, ਮਿਲਖਾ ਸਿੰਘ, ਗੁਰਬਚਨ ਸਿੰਘ ਰੰਧਾਵਾ ਤੇ ਕੌਰ ਸਿੰਘ ਦੀ ਜੀਵਨੀ ਨੌਵੀਂ ਤੇ ਦਸਵੀਂ ਦੀਆਂ ਸਰੀਰਕ ਸਿੱਖਿਆ ਪਾਠ ਪੁਸਤਕ ਵਿੱਚ ਸ਼ਾਮਲ

ਚੰਡੀਗੜ੍ਹ,16 ਅਪ੍ਰੈਲ 2023 – ਪੰਜਾਬ ਰਾਜ ਦੇ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦੀ ਸਿੱਖਿਆ ਮੁਹੱਈਆ ਕਰਵਾਉਣ ਦੇ ਨਾਲ ਨਾਲ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਤਾਕਤ ਨੂੰ ਸਾਬਿਤ ਕਰਨ ਲਈ ਪ੍ਰੇਰਿਤ ਕਰਨ ਦੇ ਮਕਸਦ ਨਾਲ ਵਿਦਿਆਰਥੀਆਂ ਨੂੰ ਪੰਜਾਬ ਰਾਜ ਨਾਲ ਸਬੰਧਿਤ ਚਾਰ ਮਹਾਨ ਖਿਡਾਰੀਆਂ ਦੀ ਜੀਵਨੀ ਪੜ੍ਹਾਈ ਜਾਵੇਗੀ।ਉਕਤ ਪ੍ਰਗਟਾਵਾ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਕੀਤਾ।

ਸ.ਬੈਂਸ ਨੇ ਦੱਸਿਆ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਅਤੇ ਪੰਜਾਬ ਨੂੰ ਖੇਡਾਂ ਵਿੱਚ ਮੁੜ ਮੋਹਰੀ ਬਣਾਉਣ ਦੀ ਵਚਨਬੱਧਤਾ ਉਤੇ ਚੱਲਦਿਆਂ ਸਕੂਲ ਸਿੱਖਿਆ ਵਿਭਾਗ ਵੱਲੋਂ ਪੰਜਾਬ ਦੇ ਮਹਾਨ ਖਿਡਾਰੀਆਂ ਦੀ ਜੀਵਨੀ ਨੂੰ ਸਕੂਲੀ ਪੜ੍ਹਾਈ ਦਾ ਸਿਲੇਬਸ ਬਣਾਇਆ ਗਿਆ ਹੈ।

ਉਨ੍ਹਾਂ ਦੱਸਿਆ ਕਿ ਇਸ ਵਾਰ ਪੰਜਾਬ ਦੇ ਚਾਰ ਮਹਾਨ ਖਿਡਾਰੀਆਂ ਦੀ ਸੰਖੇਪ ਜੀਵਨੀ ਸਰੀਰਕ ਸਿੱਖਿਆ ਵਿਸ਼ੇ ਦੀਆਂ ਪਾਠ ਪੁਸਤਕਾਂ ਵਿੱਚ ਸ਼ਾਮਲ ਕੀਤੀ ਗਈ ਹੈ ਜਿਨ੍ਹਾਂ ਖਿਡਾਰੀਆਂ ਦੀ ਜੀਵਨੀ ਸਕੂਲ ਸਿਲੇਬਸ ਵਿੱਚ ਸ਼ਾਮਲ ਕੀਤਾ ਗਿਆ ਹੈ ਉਨ੍ਹਾਂ ਨੇ ਪੰਜਾਬੀਆਂ ਦਾ ਝੰਡਾ ਪੂਰੀ ਦੁਨੀਆ ਵਿਚ ਬੁਲੰਦ ਕੀਤਾ।

ਸਿੱਖਿਆ ਮੰਤਰੀ ਨੇ ਅੱਗੇ ਦੱਸਿਆ ਕਿ ਇਸ ਵਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਰੀਰਕ ਵਿਸ਼ੇ ਦੀ ਨੌਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਤਿੰਨ ਵਾਰ ਦੇ ਓਲੰਪਿਕਸ ਗੋਲਡ ਮੈਡਲ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ, ਉਡਣਾ ਸਿੱਖ ਵਜੋਂ ਮਸ਼ਹੂਰ ਹੋਏ ਮਹਾਨ ਅਥਲੀਟ ਮਿਲਖਾ ਸਿੰਘ ਤੇ ਏਸ਼ੀਅਨ ਚੈਂਪੀਅਨ ਮੁੱਕੇਬਾਜ਼ ਕੌਰ ਸਿੰਘ ਅਤੇ ਸਰੀਰਕ ਸਿੱਖਿਆ ਦੀ ਦਸਵੀਂ ਕਿਤਾਬ ਦੀ ਪਾਠ ਪੁਸਤਕ ਵਿੱਚ ਭਾਰਤ ਦੇ ਪਹਿਲੇ ਅਰਜੁਨਾ ਐਵਾਰਡੀ ਓਲੰਪੀਅਨ ਅਥਲੀਟ ਗੁਰਬਚਨ ਸਿੰਘ ਰੰਧਾਵਾ ਦੀ ਜੀਵਨੀ ਸ਼ਾਮਲ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...