ਕਰਨਾਟਕ ਵਿੱਚ 10 ਮਈ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਜੇਪੀ ਨੱਡਾ, ਰਾਜਨਾਥ ਸਿੰਘ ਅਤੇ ਅਮਿਤ ਸ਼ਾਹ ਸਮੇਤ 40 ਨੇਤਾਵਾਂ ਦੇ ਨਾਂ ਸ਼ਾਮਲ ਹਨ, ਜੋ ਸੂਬੇ ‘ਚ ਚੋਣ ਪ੍ਰਚਾਰ ਕਰਨਗੇ।

ਦੱਸ ਦਈਏ ਕਿ ਕਰਨਾਟਕ ‘ਚ 224 ਸੀਟਾਂ ਲਈ 10 ਮਈ ਨੂੰ ਵੋਟਿੰਗ ਹੋਵੇਗੀ। ਇੱਥੇ 13 ਮਈ ਨੂੰ ਨਤੀਜੇ ਐਲਾਨੇ ਜਾਣਗੇ। ਭਾਜਪਾ ਹੁਣ ਤੱਕ 189 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਚੁੱਕੀ ਹੈ।












