October 28, 2026, 5:31 am
----------- Advertisement -----------
HomeNewsLatest Newsਫਸਲ ਦੀ ਕਟਾਈ ਦੇ ਦੌਰਾਨ ਖੇਤਾਂ 'ਚੋ ਮਿਲਿਆ ਪਾਕਿਸਤਾਨੀ ਡਰੋਨ

ਫਸਲ ਦੀ ਕਟਾਈ ਦੇ ਦੌਰਾਨ ਖੇਤਾਂ ‘ਚੋ ਮਿਲਿਆ ਪਾਕਿਸਤਾਨੀ ਡਰੋਨ

Published on

----------- Advertisement -----------

ਅੰਮ੍ਰਿਤਸਰ: ਅਟਾਰੀ ਵਾਘਾ ਸਰਹੱਦ ਦੇ ਨਾਲ ਲੱਗਦੇ ਪਿੰਡ ਮਹਾਵਾ ਵਿਖੇ ਫ਼ਸਲ ਦੀ ਕਟਾਈ ਦੇ ਦੌਰਾਨ ਸਾਬਕਾ ਫੌਜੀ ਕਿਸਾਨ ਬਿਕਰਮਜੀਤ ਸਿੰਘ ਦੇ ਖੇਤਾਂ ਵਿੱਚ ਫ਼ਸਲ ਦੀ ਕਟਾਈ ਦੇ ਦੌਰਾਨ ਕੰਬਾਈਨ ਮਸ਼ੀਨ ਅੱਗੇ ਪਾਕਿਸਤਾਨੀ ਡਰੋਨ ਡਿੱਗਿਆ ਮਿਲਿਆ। ਇਸ ਮੌਕੇ ਪਿੰਡ ਵਾਸੀਆਂ ਵੱਲੋਂ ਪੁਲੀਸ ਅਧਿਕਾਰੀਆਂ ਤੇ ਬੀਐਸਐਫ ਅਧਿਕਾਰੀਆਂ ਨੂੰ ਇਸ ਦੀ ਸੂਚਨਾ ਦਿੱਤੀ। ਉਹਨਾਂ ਕੋਲੋਂ ਮੌਕੇ ਤੇ ਪਹੁੰਚ ਕੇ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ।

ਇਸ ਮੌਕੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਸਾਨ ਕਾਬਲ ਸਿੰਘ ਨੇ ਦੱਸਿਆ ਕਿ ਸਾਡੀ ਤਾਰ ਕੰਡਾ ਦੇ ਨਾਲ਼ ਲਗਦੀ ਜ਼ਮੀਨ ਹੈ ਉਥੇ ਖੇਤੀ ਕਰਨੀ ਕਾਫੀ ਮੁਸ਼ਕਲ ਹੋਈ ਪਈ ਹੈ ਕਿਉਂਕਿ ਸਾਡੀਆਂ ਜਮੀਨਾਂ ਸਰਹੱਦ ਦੇ ਨਾਲ ਲਗਦੀਆਂ ਹਨ। ਉਨ੍ਹਾਂ ਕਿਹਾ ਕਿ ਕਦੇ ਕਿਸੇ ਦੀ ਜ਼ਮੀਨ ਦੇ ਵਿਚ ਡਰੋਨ ਡਿੱਗਾ ਮਿਲਦਾ ਹੈ ਤੇ ਕਦੇ ਕਿਸੇ ਦੀ ਜਮੀਨ ਵਿਚ, ਸਾਨੂੰ ਡਰ ਲੱਗਾ ਰਹਿੰਦਾ ਹੈ। ਹੁਣ ਵੀ ਸਾਬਕਾ ਫੋਜੀ ਬਿਕਰਮਜੀਤ ਸਿੰਘ ਕੰਬਾਈਨ ਮਸ਼ੀਨ ਦੇ ਰਾਹੀਂ ਆਪਣੀ ਫਸਲ ਦੀ ਕਟਾਈ ਕਰ ਰਿਹਾ ਸੀ ਤੇ ਓਸਨੇ ਜਦੋਂ ਵੇਖਿਆ ਤਾਂ ਓਹ ਡਰੋਨ ਸੀ। ਉਸ ਉੱਤੇ ਮੇਡ ਇਨ ਚਾਈਨਾ ਦੀ ਮੋਹਰ ਲੱਗੀ ਹੋਈ ਸੀ ਜਿਸਦੀ ਸੁਚਨਾ ਥਾਣਾ ਘਰਿੰਡਾ ਦੀ ਪੁਲਸ ਨੂੰ ਤੇ ਬੀਐਸਐਫ ਅਧਿਕਾਰੀਆਂ ਨੂੰ ਦਿੱਤੀ ਗਈ। ਪੁਲੀਸ ਤੇ ਬੀਐਸਐਫ ਦੇ ਅਧਿਕਾਰੀ ਮੌਕੇ ਤੇ ਪਹੁੰਚੇ ਉਨ੍ਹਾਂ ਕੋਲੋਂ ਜਾਂਚ ਸ਼ੁਰੂ ਕੀਤੀ ਗਈ। ਕਿਸਾਨ ਆਗੂ ਨੇ ਦੱਸਿਆ ਕਿ ਇਹ ਇੱਕ ਡੇਢ ਮਹੀਨੇ ਪਹਿਲਾ ਦਾ ਡਿੱਗਿਆ ਹੋਇਆ ਸੀ ਕਿਉਂਕਿ ਫ਼ਸਲ ਪੱਕ ਜਾਣ ਕਾਰਣ ਇਹ ਡਰੋਨ ਕਿਸੇ ਨੂੰ ਨਜਰ ਨਹੀਂ ਆਇਆ ਪੁਲੀਸ ਤੇ ਬੀਐਸਐਫ ਅਧਿਕਾਰੀਆਂ ਵਲੋਂ ਸਰਚ ਅਭਿਆਨ ਸ਼ੁਰੂ ਕਰ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਸ਼ਹੂਰ ਕ੍ਰਾਈਮ ਸ਼ੋਅ ‘CID’ ਤੇ ‘ਆਹਟ’ ਦੇ ਨਿਰਮਾਤਾ ਬੀ.ਪੀ. ਸਿੰਘ ਦਾ ਦਿਹਾਂਤ, ਹਾਰਟ ਅਟੈਕ ਨਾਲ ਗਈ ਜਾਨ

ਮਸ਼ਹੂਰ ਕ੍ਰਾਈਮ ਸ਼ੋਅ “ਸੀਆਈਡੀ” ਦੇ ਨਿਰਮਾਤਾ, ਬ੍ਰਿਜੇਂਦਰ ਪਾਲ ਸਿੰਘ, ਜਿਨ੍ਹਾਂ ਨੂੰ ਬੀਪੀ ਸਿੰਘ ਵਜੋਂ...

ਪਟਿਆਲਾ ਦੇ 28 ਵਾਰਡਾਂ ’ਚ ਮੁੜ ਹੋਣਗੀਆਂ ਚੋਣਾਂ

 ਸੁਪਰੀਮ ਕੋਰਟ ਦੇ ਫ਼ੈਸਲੇ ਦੀ ਪਾਲਣਾ ਕਰਦਿਆਂ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਵੱਲੋਂ...

ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਦਾ ਅੱਜ ਹੋਵੇਗਾ ਆਗਾਜ਼: CM ਮਾਨ ਨੇ ਸਾਰੇ ਖਿਡਾਰੀਆਂ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਇਤਿਹਾਸਕ “ਹੀਰੋ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਪੰਜਾਬ 2026” ਅੱਜ ਪੰਜਾਬ ਦੇ ਹਾਕੀ ਹੱਬ ਜਲੰਧਰ...

ਲਖਨਊ ਵਿਚ ਕਾਰ ਪਾਰਕਿੰਗ ਨੂੰ ਲੈ ਕੇ ਪਿਤਾ, ਪੁੱਤ ਅਤੇ ਚਾਚੇ ਦਾ ਕਤਲ

ਲਖਨਊ ਵਿੱਚ ਦਿਨ-ਦਿਹਾੜੇ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਗੋਲੀ ਮਾਰ ਕੇ ਹੱਤਿਆ ਕਰ...

ਰਾਜਬੀਰ ਘੁੰਮਣ ਵੱਲੋਂ ਮਜੀਠੀਆ ਨੂੰ ਕਾਨੂੰਨੀ ਨੋਟਿਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ OSD ਰਾਜਬੀਰ ਸਿੰਘ ਘੁੰਮਣ ਵੱਲੋਂ ਸ਼੍ਰੋਮਣੀ ਅਕਾਲੀ...

ਲੰਡਨ ਵਿਚ ਪ੍ਰੇਮਿਕਾ ਦੇ ਕਤਲ ਦੇ ਦੋਸ਼ ਵਿਚ ਪੰਜਾਬੀ ਨੂੰ ਉਮਰ ਕੈਦ

ਲੰਡਨ ਦੀ ਓਲਡ ਬੇਲੀ ਅਦਾਲਤ ਨੇ ਪੰਜਾਬੀ ਮੂਲ ਦੇ 24 ਸਾਲਾ ਦੀਪਕ ਸੰਧੂ ਨੂੰ...

ਅੰਮ੍ਰਿਤਸਰ ਦੇ ਚੀਤੇ ਕਲਾਂ ‘ਚ ਤਾਬੜਤੋੜ ਫਾਇਰਿੰਗ, AAP ਸਰਪੰਚ ਦੇ ਪੁੱਤਰ ਦੀ ਮੌਤ, ਦੋਸਤ ਜ਼ਖ਼ਮੀ!

ਅੰਮ੍ਰਿਤਸਰ ਵਿੱਚ ਸੋਮਵਾਰ ਰਾਤ ਨੂੰ ਆਮ ਆਦਮੀ ਪਾਰਟੀ (ਆਪ) ਦੇ ਇੱਕ ਸਰਪੰਚ ਦੇ ਪੁੱਤਰ...

ਨਿਵੇਸ਼ਕਾਂ ਨੂੰ ਵੱਡਾ ਝਟਕਾ! ਸੋਨਾ-ਚਾਂਦੀ ਤੇ ਸ਼ੇਅਰ ਬਾਜ਼ਾਰ ’ਚ ਭਾਰੀ ਗਿਰਾਵਟ

ਦੀਵਾਲੀ ਤੋਂ ਪਹਿਲਾਂ ਭਾਰਤੀ ਸ਼ੇਅਰ ਬਾਜ਼ਾਰ ਅਤੇ ਸੋਨਾ-ਚਾਂਦੀ ਵਿੱਚ ਵੱਡੀ ਗਿਰਾਵਟ ਆਈ ਹੈ। ਸ਼ੇਅਰ...

ਪੰਜਾਬ ਵਿਧਾਨ ਸਭਾ ਵਿੱਚ ਅੱਜ ਦਰਿਆਈ ਪਾਣੀਆਂ ਦੀ ਗੱਲ, ਅਖੀਰਲੇ ਦਿਨ ਪੇਸ਼ 5 ਸਰਕਾਰੀ ਮਤੇ

 (ਮੰਗਲਵਾਰ) ਨੂੰ ਪੰਜਾਬ ਵਿਧਾਨ ਸਭਾ ਸੈਸ਼ਨ ਦਾ ਆਖਰੀ ਦਿਨ ਹੈ। ਇਹ 'ਆਪ' ਸਰਕਾਰ ਦੇ...