August 25, 2026, 6:38 am
----------- Advertisement -----------
HomeNewsLatest Newsਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼ ਨੂੰ ਸੁਝਾਅ ਭੇਜਣ...

ਡਾ. ਬਲਜੀਤ ਕੌਰ ਵੱਲੋਂ ਮਹਿਲਾ ਸਸ਼ਕਤੀਕਰਨ ਪਾਲਿਸੀ ਲਈ ਐਨ.ਜੀ.ਓਜ਼ ਨੂੰ ਸੁਝਾਅ ਭੇਜਣ ਦੀ ਅਪੀਲ

Published on

----------- Advertisement -----------

ਚੰਡੀਗੜ੍ਹ, 20 ਅਪ੍ਰੈਲ: ਪੰਜਾਬ ਰਾਜ ਦੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਪੰਜਾਬ ਰਾਜ ਦੇ ਮਹਿਲਾ ਸਸ਼ਕਤੀਕਰਨ ਦੇ ਐਨ.ਜੀ.ਓਜ਼ ਨੂੰ ਅਪੀਲ ਕੀਤੀ ਕਿ ਮਹਿਲਾ ਸਸ਼ਕਤੀਕਰਨ ਸਬੰਧੀ ਬਣਾਈ ਜਾਣ ਵਾਲੀ ਪਾਲਿਸੀ ਲਈ ਸੁਝਾਅ ਭੇਜਣ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਔਰਤਾਂ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਅਤੇ ਪ੍ਰੋਗਰਾਮਾਂ ਨੂੰ ਸਹੀ ਢੰਗ ਨਾਲ ਡਿਜ਼ਾਈਨ ਅਤੇ ਲਾਗੂ ਕਰਨ ਲਈ ਨਵੇ ਸਿਰੇ ਤੋ ਨੀਤੀ ਘੜੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਮਹਿਲਾ ਪਾਲਿਸੀ ਬਨਾਉਣ ਦਾ ਉਪਰਾਲਾ ਕੀਤਾ ਗਿਆ ਹੈ। ਜਿਸ ਵਿੱਚ ਪ੍ਰਮੁੱਖ ਮਹਿਲਾ ਚਿੰਤਕ, ਐਕਟੀਵਿਸਟ ਅਤੇ ਮਾਹਿਰਾਂ ਦਾ ਸਹਿਯੋਗ ਲਿਆ ਜਾਵੇਗਾ।

ਕੈਬਨਿਟ ਮੰਤਰੀ ਨੇ ਸੂਬੇ ਦੀਆਂ ਮਹਿਲਾਵਾਂ ਦੀ ਭਲਾਈ ਲਈ ਕੰਮ ਕਰਦੀਆਂ ਸੰਸਥਾਵਾਂ, ਐਨ.ਜੀ.ਓਜ਼. ਅਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਉਹ ਈਮੇਲ ਆਈ.ਡੀ. dsswcd@punjab.gov.in, srewpunjab@gmail.com ਅਤੇ ਦਫ਼ਤਰ ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਐਸ.ਸੀ.ਓ. ਨੰ: 102-103, ਸੈਕਟਰ-34 ਏ, ਚੰਡੀਗੜ੍ਹ ਤੇ ਆਪਣੇ ਸੁਝਾਅ 30 ਅਪ੍ਰੈਲ, 2023 ਤੱਕ ਭੇਜਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਲੋਕ-ਪੱਖੀ ਪਹਿਲਕਦਮੀਆਂ ਦਾ ਕਾਂਗਰਸ ਵੱਲੋਂ ਵਿਰੋਧ ਉਸ ਦੀ ਮਾੜੀ ਮਾਨਸਿਕਤਾ ਨੂੰ ਦਰਸਾਉਂਦਾ ਹੈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ 24 ਅਗਸਤ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਧਾਰਮਿਕ ਅਤੇ ਸੱਭਿਆਚਾਰਕ ਪ੍ਰੋਗਰਾਮਾਂ...

*ਵਿੱਤੀ ਤੰਗੀ ਕਾਰਨ ਯੋਗ ਮਰੀਜ਼ ਕੈਂਸਰ ਦੇ ਇਲਾਜ ਤੋਂ ਵਾਂਝੇ ਨਹੀਂ ਰਹਿਣੇ ਚਾਹੀਦੇ: ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਅਗਸਤ 2026:ਛਛਾਤੀ ਦੇ ਕੈਂਸਰ ਦਾ ਇਲਾਜ ਸਿਰਫ਼ ਸਰਜਰੀ ਅਤੇ ਕੀਮੋਥੈਰੇਪੀ ਤੱਕ ਸੀਮਤ...

ਅਰਸ਼ ਡੱਲਾ ਦੀ ਕਥਿਤ ਆਡੀਓ ਵਿੱਚ ਪੰਜਾਬੀ ਗਾਇਕ ਦਾ ਨਾਂਅ ਆਇਆ ਸਾਹਮਣੇ

ਅਰਸ਼ ਡੱਲਾ ਨੇ ਗੈਂਗਸਟਰ ਗੋਲਡੀ ਬਰਾੜ ਦੇ ਦੋਸ਼ਾਂ ਦਾ ਜਵਾਬ ਦਿੱਤਾ ਹੈ। ਉਸਨੇ ਕਿਹਾ,...

‘ਜੇ ਸੱਜਣ ਕੁਮਾਰ ਰੋਲ ਮਾਡਲ ਨੇ ਤਾਂ ਰਾਹੁਲ ਗਾਂਧੀ ਬੱਸ ਅੱਗੇ ਉਨ੍ਹਾਂ ਦੀ ਫੋਟੋ ਲਾ ਕੇ ਆਉਣ’ : ਧਾਲੀਵਾਲ

ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਵੱਲੋਂ ਸੱਜਣ ਕੁਮਾਰ ਨੂੰ ਰੋਲ ਮਾਡਲ ਦੱਸਣ ਦੇ ਮਾਮਲੇ...

ਮਜੀਠੀਆ ਤੋਂ ਬਾਅਦ ਬਾਦਲ-ਕੈਪਟਨ ਦੇ ਗੜ੍ਹਾਂ ’ਚ ਪਹੁੰਚਣਗੇ CM ਮਾਨ, 26 ਅਗਸਤ ਤੋਂ ਮੁੜ ‘ਲੋਕ ਮਿਲਣੀ’

ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਸੂਬੇ ਦੀ ਸਿਆਸਤ ਵਿੱਚ ਹਲਚਲ ਤੇਜ਼ ਹੋ ਗਈ...

ਬੱਚਿਆਂ ਲਈ ਕਿਤਾਬਾਂ ਲੈਣ ਗਿਆ ਪੰਜਾਬੀ ਨੌਜਵਾਨ, ਇਟਲੀ ‘ਚ ਦਰਦਨਾਕ ਹਾਦਸੇ ਨੇ ਲਈ ਜਾਨ

ਇਟਲੀ ਤੋਂ ਪੰਜਾਬੀ ਭਾਈਚਾਰੇ ਲਈ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਮੋਗਾ ਜ਼ਿਲ੍ਹੇ ਦੇ ਪਿੰਡ...

ਚੰਨੀ ਦੀ ਪ੍ਰੀਖਿਆ ਵਾਲੀ ਤਸਵੀਰ ‘ਤੇ ਉੱਠੇ ਸਵਾਲ, ਸਾਬਕਾ ਮੇਅਰ ਨੇ PU ਪ੍ਰਸ਼ਾਸਨ ਤੋਂ ਮੰਗੀ ਜਾਂਚ

ਪੰਜਾਬ ਯੂਨੀਵਰਸਿਟੀ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਐੱਮ.ਏ. ਪਬਲਿਕ ਐਡਮਿਨਿਸਟ੍ਰੇਸ਼ਨ ਦੀ...

ਪੰਜਾਬ ਦੇ ਨੌਜਵਾਨ ਨੇ ਵਧਾਇਆ ਮਾਣ, ਕੈਨੇਡਾ ਪੁਲਿਸ ‘ਚ ਹੋਇਆ ਭਰਤੀ

ਸ਼ਿਵਾਲਿਕ ਹਿੱਲਜ਼ ਪਬਲਿਕ ਹਾਈ ਸਕੂਲ ਰੁਘਵਾਲ ਦੇ ਹੋਣਹਾਰ ਸਾਬਕਾ ਵਿਦਿਆਰਥੀ ਦੀਪਕ ਕੁਮਾਰ ਪੁੱਤਰ ਮਲਕੀਤ...