June 25, 2026, 7:46 am
----------- Advertisement -----------
HomeNewsLatest Newsਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ...

ਮੰਤਰੀ ਕਟਾਰੂਚੱਕ ਨੇ ਕਿਸਾਨਾਂ ਨੂੰ ਫ਼ਸਲ ਦੀ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਕੀਤੀ ਸ਼ਲਾਘਾ

Published on

----------- Advertisement -----------

ਚੰਡੀਗੜ੍ਹ, 20 ਅਪ੍ਰੈਲ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਆਰ.ਐਮ.ਐਸ. 2023-24 ਦੇ ਚੱਲ ਰਹੇ ਖਰੀਦ ਕਾਰਜਾਂ ਦੀ ਸਮੀਖਿਆ ਕਰਨ ਦੇ ਮੱਦੇਨਜ਼ਰ ਸਾਰੇ ਜ਼ਿਲ੍ਹਿਆਂ ਦੇ ਜ਼ਿਲਾ ਖੁਰਾਕ ਅਤੇ ਸਪਲਾਈ ਕੰਟਰੋਲਰਾਂ (ਡੀ.ਐਫ.ਐਸ.ਸੀ.) ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਪੰਜਾਬ ਭਰ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਸਮੁੱਚੀ ਲਿਫਟਿੰਗ ਦਾ ਜਾਇਜ਼ਾ ਲੈਂਦਿਆਂ ਕਟਾਰੂਚੱਕ ਨੇ ਕਿਸਾਨਾਂ ਨੂੰ ਸਮੇਂ ਸਿਰ ਅਦਾਇਗੀ ਕਰਨ ਲਈ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਮੰਤਰੀ ਨੇ ਭੰਡਾਰਨ (ਸਟੋਰੇਜ) ਦੀ ਸਥਿਤੀ ‘ਤੇ ਖੇਤਰੀ ਅਧਿਕਾਰੀਆਂ ਤੋਂ ਫੀਡਬੈਕ ਮੰਗੀ ਅਤੇ ਸਪੱਸ਼ਟ ਕੀਤਾ ਕਿ ਫਸਲ ਦੀ ਨਿਰਵਿਘਨ ਢੋਆ-ਢੁਆਈ ਅਤੇ ਸਟੋਰੇਜ ਕਾਰਜਾਂ ਨੂੰ ਯਕੀਨੀ ਬਣਾਉਣ ਲਈ ਸਾਰੇ ਯਤਨਾਂ ਦੇ ਨਾਲ-ਨਾਲ ਯੋਗ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਖਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ ਨੇ ਮੰਤਰੀ ਨੂੰ ਦੱਸਿਆ ਕਿ ਟਰਾਂਸਪੋਰਟ ਨੀਤੀ 2023-24 ਵਿੱਚ ਦਰਸਾਏ ਵਿਭਾਗਾਂ ਨੇ ਆਨਲਾਈਨ ਗੇਟ ਪਾਸ ਪ੍ਰਣਾਲੀ ਲਾਗੂ ਕਰ ਦਿੱਤੀ ਹੈ। ਇਸ ਤੋਂ ਇਲਾਵਾ ਕਣਕ ਦੀ ਢੋਆ-ਢੁਆਈ ਲਈ ਵਰਤੇ ਜਾਂਦੇ ਜ਼ਿਆਦਾਤਰ ਵਾਹਨਾਂ ਵਿੱਚ ਵਹੀਕਲ ਟ੍ਰੈਕਿੰਗ ਸਿਸਟਮ (ਵੀ.ਟੀ.ਐਸ.) ਵੀ ਲਗਾਇਆ ਗਿਆ ਹੈ ਅਤੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਗੇਟ ਪਾਸ ਆਨਲਾਈਨ ਜਨਰੇਟ ਕੀਤੇ ਜਾ ਰਹੇ ਹਨ।

ਮੰਤਰੀ ਨੇ ਖੇਤਰੀ ਅਧਿਕਾਰੀਆਂ ਵੱਲੋਂ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ਅਤੇ ਖਰੀਦ ਕਾਰਜਾਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ ਨੇ ਆਪਣੇ ਵਾਅਦਿਆਂ ਨਾਲੋਂ ਵੱਧ ਪੂਰੇ ਕੀਤੇ ਹਨ, ਜਦਕਿ ਵਿਰੋਧੀ ਧਿਰ ਕੋਲ 2027 ਲਈ ਕੋਈ ਰੋਡਮੈਪ ਨਹੀਂ ਹੈ ਅਤੇ ਉਹ ਕੂੜ ਪ੍ਰਚਾਰ ਦਾ...

ਚੰਡੀਗੜ੍ਹ 24 ਜੂਨ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਸੂਬਾ ਜਨਰਲ ਸਕੱਤਰ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 15 ਅਗਸਤ ਤੋਂ ਸਰਪੰਚਾਂ ਲਈ 10,000 ਰੁਪਏ ਮਾਸਿਕ ਮਾਣਭੱਤੇ ਦਾ ਐਲਾਨ

ਬਠਿੰਡਾ, 24 ਜੂਨ:ਜ਼ਮੀਨੀ ਪੱਧਰ 'ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਅਤੇ ਪਿੰਡਾਂ ਦੀ ਲੀਡਰਸ਼ਿਪ ਨੂੰ...

ਮੈਨੂੰ ਬਦਨਾਮ ਕਰਨ ਲਈ ਬਣਾਈ ਗਈ ਫ਼ਰਜ਼ੀ ਵੀਡੀਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 24 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ...

BJP ਲੀਡਰ ਮਨੋਰੰਜਨ ਕਾਲੀਆ ਬੇਹੋਸ਼ ਹੋ ਕੇ ਡਿੱਗੇ, ਜਲੰਧਰ ‘ਚ ਪ੍ਰੋਗਰਾਮ ਦੌਰਾਨ ਅਚਾਨਕ ਵਿਗੜੀ ਤਬੀਅਤ

ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਸਿਹਤ ਅਚਾਨਕ ਵਿਗੜ...

ਜ਼ਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ, ਇੱਕੋ ਪਰਿਵਾਰ ਦੇ 3 ਜੀਆਂ ਸਮੇਤ 4 ਮੌਤਾਂ

ਟਾਲਾ ਦੇ ਥਾਣਾ ਸੇਖਵਾਂ ਅਧੀਨ ਪੈਂਦੇ ਪਿੰਡ ਮੁੰਡੀ ਕਰਾਲ ਵਿੱਚ ਜ਼ਮੀਨੀ ਵਿਵਾਦ ਨੇ ਖੂਨੀ...

ਮਹਾਰਾਸ਼ਟਰ ਸਰਕਾਰ ਨੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ‘ਤੇ ਕਬਜ਼ਾ ਕਰਨ ਦੀ ਕੋਝੀ ਸਾਜ਼ਿਸ਼ ਰਚੀ – ਮਾਲਵਿੰਦਰ ਕੰਗ

ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ...

‘ਕੱਲ੍ਹ ਤੋਂ ਸ਼ੁਰੂ ਹੋਵੇਗੀ SIR ਦੀ ਪ੍ਰਕਿਰਿਆ, ਘਰ-ਘਰ ਜਾਣਗੇ BLOs, 24 ਜੁਲਾਈ ਤੱਕ ਚੱਲੇਗਾ ਗਣਨਾ ਦਾ ਕੰਮ

ਪੰਜਾਬ ਵਿੱਚ 25 ਜੂਨ ਤੋਂ ਵੋਟਰ ਸੂਚੀ ਨੂੰ ਅਪਡੇਟ ਕਰਨ ਲਈ ਇੱਕ ਵਿਸ਼ੇਸ਼ ਇੰਟੈਂਸਿਵ...