ਪੰਜਾਬੀ ਇੰਡਸਟਰੀ ਦੇ ਮਸ਼ਹੂਰ ਗਾਇਕ ਨਿਰਵੈਰ ਪੰਨੂ ਆਪਣੇ ਨਵੇਂ ਟਰੈਕ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਨੇ । ਜੀ ਹਾਂ ਉਹ ਵੀਕੈਂਡ ਟਾਈਟਲ ਹੇਠ ਰੋਮਾਂਟਿਕ-ਬੀਟ ਸੌਂਗ ਹੈ। ਇਸ ਗੀਤ ਨੂੰ ਨਿਰਵੈਰ ਪੰਨੂ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਦੱਸ ਦਈਏ ਗੀਤ ਦੇ ਬੋਲਾਂ ਤੋਂ ਲੈ ਕੇ ਗਾਇਕੀ ਖੁਦ ਨਿਰਵੈਰ ਤਿਆਰ ਕੀਤੇ ਨੇ। ਇਸ ਗੀਤ ਨੂੰ ਮਿਊਜ਼ਿਕ Deep Royce ਨੇ ਦਿੱਤਾ ਹੈ। ਗੀਤ ਚ ਬਿਆਨ ਕੀਤਾ ਹੈ ਕਿ ਮੁੰਡਾ ਆਪਣੀ ਪ੍ਰੇਮਿਕਾ ਨੂੰ ਘੁੰਮਣ ਫਿਰਨ ਦੀ ਫਰਮਾਇਸ਼ ਕਰ ਰਿਹਾ ਹੈ ਤੇ ਨਾਲ ਹੀ ਆਪਣੇ ਪਿਆਰ ਦਾ ਇਜ਼ਹਾਰ ਕਰ ਰਿਹਾ ਹੈ।
ਗਾਣੇ ਦੇ ਵੀਡੀਓ ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਨਿਰਵੈਰ ਪੰਨੂ ਤੇ ਫੀਮੇਲ ਮਾਡਲ । ਵੀਡੀਓ ਨੂੰ ਵਿਦੇਸ਼ ਚ ਸ਼ੂਟ ਕੀਤਾ ਗਿਆ ਹੈ ਜਿਸ ਸ਼ਾਨਦਾਰ ਲੋਕੇਸ਼ਨਾਂ ਤੇ ਮਹਿੰਗੀਆਂ ਕਾਰਾਂ ਦੇਖਣ ਨੂੰ ਮਿਲ ਰਹੀਆਂ ਨੇ। ਤੇਜ਼ੀ ਸੰਧੂ ਵੱਲੋਂ ਇਸ ਗੀਤ ਦਾ ਵੀਡੀਓ ਤਿਆਰ ਕੀਤਾ ਗਿਆ ਹੈ। ਇਸ ਗੀਤ ਨੂੰ JUKE DOCK ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ। ਗਾਣੇ ਦੇ ਰਿਲੀਜ਼ ਤੋਂ ਬਾਅਦ ਹੀ ਯੂਟਿਊਬ ਉੱਤੇ ਟਰੈਂਡਿੰਗ ‘ਚ ਚੱਲ ਰਿਹਾ ਹੈ। ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜਿਸ ਕਰਕੇ ਗੀਤ ਟਰੈਂਡਿੰਗ ‘ਚ ਚੱਲ ਰਿਹਾ ਹੈ । ਜੇ ਗੱਲ ਕਰੀਏ ਨਿਰਵੈਰ ਪੰਨੂ ਦੇ ਵਰਕ ਫਰੰਟ ਦੀ ਤਾਂ ਉਹ ਇਸ ਤੋਂ ਪਹਿਲਾਂ ਕਈ ਹਿੱਟ ਗੀਤ ਦੇ ਚੁੱਕੇ ਹਨ । ਹਾਲ ਹੀ ‘ਚ ਉਹ ਕਿਸਾਨੀ ਗੀਤ ‘ਸਵਾ ਲੱਖ ਦਿੱਲੀਏ’ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਏ ਸਨ । ਜਿਸ ਨੂੰ ਉਨ੍ਹਾਂ ਨੇ ਦਿੱਲੀ ‘ਚ ਧਰਨਾ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਸਮਰਪਿਤ ਕੀਤਾ ਸੀ ।













