ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਕਲਾਂ ਵਿੱਚ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ਵਿੱਚ ਮੌਤ ਹੋ ਗਈ। ਸਹੁਰਿਆਂ ‘ਤੇ ਦਾਜ ਲਈ ਕਤਲ ਕਰਨ ਦਾ ਦੋਸ਼ ਲੱਗਿਆ ਹੈ। ਥਾਣਾ ਸਦਰ ਜਗਰਾਉਂ ਦੀ ਪੁਲੀਸ ਨੇ ਸਹੁਰਿਆਂ ਖ਼ਿਲਾਫ਼ ਦਾਜ ਦੀ ਮੰਗ ਕਾਰਨ ਮੌਤ ਦਾ ਕੇਸ ਦਰਜ ਕਰ ਲਿਆ ਹੈ।
ਪੀੜਤਾ ਦੀ ਪਛਾਣ 22 ਸਾਲਾ ਲਵਪ੍ਰੀਤ ਕੌਰ ਵਜੋਂ ਹੋਈ ਹੈ। ਮ੍ਰਿਤਕਾ ਦੇ ਪਿਤਾ ਗੁਰਬਖਸ਼ ਸਿੰਘ ਵਾਸੀ ਨਿਊ ਜਨਤਾ ਨਗਰ ਦੇ ਬਿਆਨਾਂ ’ਤੇ ਕੇਸ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਦਾ ਗੁਰਵਿੰਦਰ ਸਿੰਘ ਨਾਲ 24 ਜੂਨ 2022 ਨੂੰ ਪ੍ਰੇਮ ਵਿਆਹ ਹੋਇਆ ਸੀ। ਉਨ੍ਹਾਂ ਦੋਸ਼ ਲਾਇਆ ਕਿ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਲਵਪ੍ਰੀਤ ਦੇ ਪਤੀ ਅਤੇ ਹੋਰ ਰਿਸ਼ਤੇਦਾਰਾਂ ਨੇ ਉਸ ਨੂੰ ਦਾਜ ਲਈ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ 18 ਅਪਰੈਲ ਨੂੰ ਲਵਪ੍ਰੀਤ ਨੇ ਆਪਣੀ ਮਾਂ ਨੂੰ ਫੋਨ ਕੀਤਾ ਕਿ ਉਸ ਦੇ ਸਹੁਰੇ ਉਸ ਨੂੰ ਦਾਜ ਲਈ ਫਿਰ ਤੋਂ ਤੰਗ ਪ੍ਰੇਸ਼ਾਨ ਕਰ ਰਹੇ ਹਨ ਅਤੇ ਮਾਂ-ਪਿਓ ਨੇ ਕਿਹਾ ਕਿ ਉਹ ਅਗਲੇ ਦਿਨ ਉਸ ਦੇ ਪਤੀ ਦੇ ਘਰ ਜਾ ਕੇ ਗੱਲ ਕਰਨਗੇ। ਗੁਰਬਖਸ਼ ਨੇ ਦੱਸਿਆ ਕਿ ਸ਼ਾਮ ਨੂੰ ਉਸ ਨੂੰ ਮੁੰਡੇ ਵਾਲੀ ਦੇ ਰਿਸ਼ਤੇਦਾਰ ਦਾ ਫੋਨ ਆਇਆ, ਜਿਸ ਨੇ ਦੱਸਿਆ ਕਿ ਲਵਪ੍ਰੀਤ ਦਾ ਸ਼ੂਗਰ ਲੈਵਲ ਅਤੇ ਬੀਪੀ ਘੱਟ ਜਾਣ ਕਾਰਨ ਉਸ ਨੂੰ ਨੇੜਲੇ ਹਸਪਤਾਲ ਲਿਆਂਦਾ ਗਿਆ ਹੈ, ਪਰ ਡਾਕਟਰਾਂ ਨੇ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਵਿਸ਼ੇਸ਼ ਹਸਪਤਾਲ ਲਿਜਾਣ ਲਈ ਕਿਹਾ। ਗੁਰਬਖਸ਼ ਸਿੰਘ ਨੇ ਦੱਸਿਆ ਕਿ ਜਦੋਂ ਉਹ ਹਸਪਤਾਲ ਪੁੱਜੇ ਤਾਂ ਦੇਖਿਆ ਕਿ ਲਵਪ੍ਰੀਤ ਦੀ ਮੌਤ ਹੋ ਚੁੱਕੀ ਸੀ। ਲਵਪ੍ਰੀਤ ਦੇ ਗਲੇ ‘ਤੇ ਗਲਾ ਘੁੱਟਣ ਦੇ ਨਿਸ਼ਾਨ ਸਨ ਅਤੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ।
ਸਬ-ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਆਈਪੀਸੀ ਦੀ ਧਾਰਾ 304-ਬੀ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਨੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਪਰ ਸਾਰੇ ਮੁਲਜ਼ਮ ਘਰ ਨੂੰ ਤਾਲਾ ਲਗਾ ਕੇ ਫਰਾਰ ਹਨ।
----------- Advertisement -----------
ਲੁਧਿਆਣਾ ‘ਚ ਨਵ-ਵਿਆਹੁਤਾ ਦੀ ਸ਼ੱਕੀ ਹਾਲਤ ‘ਚ ਮੌ+ਤ, 10 ਮਹੀਨੇ ਪਹਿਲਾਂ ਹੋਇਆ ਸੀ ਵਿਆਹ
Published on
----------- Advertisement -----------
----------- Advertisement -----------












