ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਿਜੀਲੈਂਸ ਦਫ਼ਤਰ ਪਹੁੰਚ ਗਏ ਹਨ। ਪੰਜਾਬ ਵਿਜੀਲੈਂਸ ਵੱਲੋ ਬਲਬੀਰ ਸਿੱਧੂ ਕੋਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਚ ਪੁੱਛਗਿੱਛ ਕੀਤੀ ਜਾਵੇਗੀ। ਮੰਨਿਆ ਜਾ ਰਿਹਾ ਹੈ ਕਿ ਬਲਬੀਰ ਸਿੱਧੂ ਤੋਂ ਕਈ ਸਵਾਲ ਪੁੱਛੇ ਜਾਣਗੇ।
ਦੱਸ ਦਈਏ ਕਿ ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਆਮਦਨ ਤੋਂ ਵੱਧ ਜਾਇਦਾਦ ਹੋਣ ਦੇ ਦੋਸ਼ਾਂ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ ਭਾਜਪਾ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ 21 ਅਪ੍ਰੈਲ ਨੂੰ ਮੁਹਾਲੀ ਸਥਿਤ ਆਪਣੇ ਦਫ਼ਤਰ ਵਿੱਚ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤਾ ਸੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿੱਚ ਮੰਤਰੀ ਰਹੇ ਸਿੱਧੂ ਨੇ ਜੂਨ 2022 ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਲਈ ਕਾਂਗਰਸ ਛੱਡ ਦਿੱਤੀ ਸੀ।
----------- Advertisement -----------
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਪਹੁੰਚੇ ਵਿਜੀਲੈਂਸ ਦਫ਼ਤਰ
Published on
----------- Advertisement -----------
----------- Advertisement -----------












