June 30, 2026, 5:44 am
----------- Advertisement -----------
HomeNewsLatest News12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼...

12,000 ਰੁਪਏ ਰਿਸ਼ਵਤ ਲੈਣ ਤੇ 7,000 ਰੁਪਏ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋ ਜੇ.ਈ. ਗ੍ਰਿਫਤਾਰ

Published on

----------- Advertisement -----------

ਚੰਡੀਗੜ੍ਹ 21 ਅਪ੍ਰੈਲ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਸ਼ਹਿਣਸ਼ੀਲਤਾ ਦੀ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਸ਼ੁੱਕਰਵਾਰ ਨੂੰ ਰਾਜਨ ਕੁਮਾਰ ਜੇ.ਈ. ਬਿਜਲੀ ਉਪ ਮੰਡਲ-2, ਪੰਜਾਬ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ ਸਾਖਾ) ਬਠਿੰਡਾ ਨੂੰ 12,000 ਰੁਪਏ ਹਾਸਲ ਕਰਨ ਅਤੇ 7,000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰਨ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ।

ਅੱਜ ਇੱਥੇ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਮੇਲ ਸਿੰਘ ਵਾਸੀ ਮੌੜ ਮੰਡੀ, ਜਿਲ੍ਹਾ ਬਠਿੰਡਾ ਵੱਲੋਂ ਮੁੱਖ ਮੰਤਰੀ ਦੀ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਉਪਰ ਕੀਤੀ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਗਿਆ ਹੈ ਕਿ ਉਕਤ ਜੇ.ਈ. ਵੱਲੋਂ ਪਿੰਡ ਕਰਾੜਵਾਲਾ, ਜਿਲ੍ਹਾ ਬਠਿੰਡਾ ਵਿਖੇ ਮੁਹੱਲਾ ਕਲੀਨਿਕ ਦੀ ਮੁਰੰਮਤ ਦੇ ਕੀਤੇ ਗਏ ਕੰਮਾਂ ਸਬੰਧੀ ਅਤੇ ਬਿਜਲੀ ਦੇ ਬਿੱਲਾਂ ਨੂੰ ਪਾਸ ਕਰਨ ਬਦਲੇ ਕੁੱਲ ਰਕਮ ਦੇ 5 ਫੀਸਦ ਦੇ ਹਿਸਾਬ ਨਾਲ 12,000 ਰੁਪਏ ਬਤੌਰ ਰਿਸ਼ਵਤ ਸ਼ਿਕਾਇਤਕਰਤਾ ਦੇ ਪਿਤਾ ਡਿਪਟੀ ਸਿੰਘ ਪਾਸੋਂ ਹਾਸਲ ਕਰ ਚੁੱਕਾ ਹੈ ਅਤੇ 3 ਫੀਸਦ ਦੇ ਹਿਸਾਬ ਨਾਲ ਹੋਰ 7000 ਰੁਪਏ ਹੋਰ ਰਿਸ਼ਵਤ ਦੀ ਮੰਗ ਕੀਤੀ ਹੈ ਜਿਸਦੀ ਸ਼ਿਕਾਇਤਕਰਤਾ ਵੱਲੋਂ ਰਿਕਾਰਡਿੰਗ ਕਰ ਲਈ ਸੀ ਜੋ ਉਸਨੇ ਵਿਜੀਲੈਂਸ ਨੂੰ ਬਤੌਰ ਸਬੂਤ ਦੇ ਦਿੱਤੀ ਹੈ।

ਬੁਲਾਰੇ ਨੇ ਦੱਸਿਆ ਵਿਜੀਲੈਂਸ ਬਿਊਰੋ ਵੱਲੋਂ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਉਕਤ ਦੋਸ਼ੀ ਵੱਲੋਂ ਸ਼ਿਕਾਇਤਕਰਤਾ ਉਕਤ ਪਾਸੋਂ ਰਿਸ਼ਵਤ ਹਾਸਲ ਕਰਨ ਅਤੇ ਹੋਰ ਰਿਸ਼ਵਤ ਦੀ ਮੰਗ ਕਰਨਾ ਸਹੀ ਪਾਇਆ ਗਿਆ, ਜਿਸ ਦੇ ਆਧਾਰ ਉਤੇ ਰਾਜਨ ਕੁਮਾਰ ਜੇ.ਈ. ਦੇ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...