ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਰਦੀਆਂ ਲਈ ਇੰਤਜ਼ਾਰ ਨਹੀਂ ਕਰਨਾ ਪਵੇਗਾ। ਇਸ ਮਹੀਨੇ ਦੇ ਅੰਤ ਤੱਕ ਸਿੱਖਿਆ ਵਿਭਾਗ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾ ਦੇਵੇਗਾ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਨਾਲ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਬਹੁਤ ਫਾਇਦਾ ਹੋਵੇਗਾ।

ਉਨ੍ਹਾਂ ਟਵੀਟ ਕਰਕੇ ਲਿਖਿਆ ਕਿ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਕੂਲਾਂ ਲਈ ਇੱਕ ਹੋਰ ਪਹਿਲ ਕੀਤੀ ਗਈ ਹੈ। ਵਿੱਦਿਅਕ ਪੁਸਤਕਾਂ ਤੋਂ ਬਾਅਦ ਹੁਣ ਸਰਕਾਰੀ ਸਕੂਲਾਂ ਵਿੱਚ ਅਪ੍ਰੈਲ ਦੇ ਅੰਤ ਤੱਕ ਸਕੂਲੀ ਵਰਦੀਆਂ ਉਪਲੱਬਧ ਹੋਣਗੀਆਂ।” ਦੱਸ ਦਈਏ ਕਿ ਪੰਜਾਬ ਦੇ ਸਕੂਲਾਂ ਵਿੱਚ ਪਹਿਲਾਂ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਵਰਦੀਆਂ ਨੂੰ ਲੈ ਕੇ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਕਈ ਵਾਰ ਕਈ ਸਮਾਜਿਕ ਸੰਸਥਾਵਾਂ ਵਿਦਿਆਰਥੀਆਂ ਨੂੰ ਵਰਦੀਆਂ ਮੁਹੱਈਆ ਕਰਵਾਉਂਦੀਆਂ ਸਨ, ਹਾਲਾਂਕਿ ਹੁਣ ਸਰਕਾਰ ਆਪਣੇ ਪੱਧਰ ‘ਤੇ ਇਹ ਕੰਮ ਕਰ ਰਹੀ ਹੈ।












