ਸ਼ਨੀਵਾਰ ਨੂੰ ਭਾਰਤ-ਪਾਕਿਸਤਾਨ ਅਟਾਰੀ ਸਰਹੱਦ ‘ਤੇ ਵੀ ਈਦ ਮਨਾਈ ਗਈ। ਸਰਹੱਦ ‘ਤੇ ਈਦ ਦੇ ਸ਼ੁਭ ਮੌਕੇ ‘ਤੇ ਪਾਕਿਸਤਾਨ ਰੇਂਜਰਾਂ ਅਤੇ ਪੰਜਾਬ ਸਰਹੱਦ ‘ਤੇ ਤਾਇਨਾਤ ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ) ਦੇ ਜਵਾਨਾਂ ਨੇ ਇਕ-ਦੂਜੇ ਨੂੰ ਮਿਠਾਈਆਂ ਵੰਡੀਆਂ। ਇਸ ਦੇ ਨਾਲ ਹੀ ਇਸ ਮੌਕੇ ਇੱਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਦੋਵਾਂ ਦੇਸ਼ਾਂ ਵਿੱਚ ਸ਼ਾਂਤੀ ਦੀ ਅਰਦਾਸ ਵੀ ਕੀਤੀ।
ਹਰ ਸਾਲ ਕੁਝ ਮੁੱਖ ਤਿਉਹਾਰਾਂ ‘ਤੇ ਦੋਹਾਂ ਦੇਸ਼ਾਂ ਦੇ ਸੈਨਿਕ ਆਜ਼ਾਦੀ ਅਤੇ ਗਣਤੰਤਰ ਦਿਵਸ ‘ਤੇ ਇਕ ਦੂਜੇ ਨੂੰ ਸ਼ੁਭਕਾਮਨਾਵਾਂ ਦਿੰਦੇ ਹਨ। ਕੋਰੋਨਾ ਕਾਲ ਤੋਂ ਬਾਅਦ ਪਿਛਲੇ ਸਾਲ ਤੋਂ 15 ਅਗਸਤ, ਹੋਲੀ, ਦੀਵਾਲੀ 26 ਜਨਵਰੀ ਅਤੇ ਈਦ ‘ਤੇ ਦੋਹਾਂ ਦੇਸ਼ਾਂ ਨੇ ਇਕ-ਦੂਜੇ ਨੂੰ ਵਧਾਈ ਦੇਣ ਦੇ ਨਾਲ-ਨਾਲ ਮਠਿਆਈਆਂ ਦਾ ਆਦਾਨ-ਪ੍ਰਦਾਨ ਕਰਨਾ ਸ਼ੁਰੂ ਕੀਤਾ ਹੈ।
----------- Advertisement -----------
ਬੀਐਸਐਫ ਨੇ ਪਾਕਿਸਤਾਨ ਰੇਂਜਰਾਂ ਨੂੰ ਈਦ-ਉਲ-ਫਿਤਰ ਦੀ ਦਿੱਤੀ ਵਧਾਈ
Published on
----------- Advertisement -----------
----------- Advertisement -----------












