September 23, 2026, 2:20 am
----------- Advertisement -----------
HomeNewsLatest Newsਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ...

ਪੰਜਾਬ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਕਾਇਮ: ਲਾਲ ਚੰਦ ਕਟਾਰੂਚਕ

Published on

----------- Advertisement -----------

ਚੰਡੀਗੜ੍ਹ, 24 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 23 ਅਪ੍ਰੈਲ, 2023 ਤੱਕ ਕਿਸਾਨਾਂ ਨੂੰ 11,394 ਕਰੋੜ ਰੁਪਏ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਦਾ ਸਭ ਤੋਂ ਵੱਡਾ ਰਿਕਾਰਡ ਬਣਾਇਆ ਹੈ, ਜਿਸ ਨਾਲ ਸੱਤਾ ਵਿੱਚ ਆਉਣ ਉਪਰੰਤ ਆਪਣੀ ਹੀ ਸਰਕਾਰ ਵੱਲੋਂ ਬਣਾਏ ਰਿਕਾਰਡ ਨੂੰ ਮਾਤ ਦੇ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ। ਇਨ੍ਹਾਂ ਵੇਰਵਿਆਂ ਨੂੰ ਸਾਂਝਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਮੌਜੂਦਾ ਪੰਜਾਬ ਸਰਕਾਰ ਵੱਲੋਂ ਅਹੁਦਾ ਸੰਭਾਲਣ ਤੋਂ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨ ਪੱਖੀ ਰਵੱਈਆ ਅਖਤਿਆਰ ਕੀਤਾ ਹੈ, ਜਿਸ ਦੀ ਪੁਸ਼ਟੀ ਤੱਥਾਂ ਅਤੇ ਅੰਕੜਿਆਂ ਤੋਂ ਹੁੰਦੀ ਹੈ।

ਮੰਤਰੀ ਨੇ ਪਿਛਲੇ ਸਾਲਾਂ ਵਿੱਚ 23 ਅਪ੍ਰੈਲ ਤੱਕ ਕਿਸਾਨਾਂ ਦੀਆਂ ਅਦਾਇਗੀਆਂ ਦੇ ਅੰਕੜਿਆਂ ਨਾਲ ਤੁਲਨਾ ਕਰਦਿਆਂ ਦੱਸਿਆ ਕਿ ਇਸ ਸਾਲ ਇਸ ਮਿਤੀ ਤੱਕ 11,394 ਕਰੋੜ ਰੁਪਏ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੇ ਜਾ ਚੁੱਕੇ ਹਨ ਜੋ ਕਿ ਪਿਛਲੇ ਸਾਲਾਂ ਦੇ ਰਿਕਾਰਡ ਨਾਲੋਂ ਵੱਧ ਹਨ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਇਸੇ ਮਿਤੀ ਤੱਕ 11,288 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਇਸ ਮਿਤੀ ਤੱਕ ਸਭ ਤੋਂ ਵੱਧ ਅਦਾਇਗੀਆਂ ਸਾਲ 2018-19, 2013-14 ਅਤੇ 2017-18 ਵਿੱਚ ਕ੍ਰਮਵਾਰ ₹7568 ਕਰੋੜ, ₹6745 ਕਰੋੜ ਅਤੇ ₹6418 ਕਰੋੜ ਰੁਪਏ ਕੀਤੀਆਂ ਗਈਆਂ ਸਨ।

ਮੰਤਰੀ ਨੇ ਕਿਹਾ ਕਿ 2020-21 ਅਤੇ 2019-20 ਦੌਰਾਨ ਕਿਸਾਨਾਂ ਨੂੰ ਇਸ ਮਿਤੀ ਤੱਕ 300 ਕਰੋੜ ਰੁਪਏ ਵੀ ਨਹੀਂ ਮਿਲੇ ਸਨ ਜਦਕਿ ਸਾਲ 2015-16 ਵਿੱਚ ਅਦਾਇਗੀਆਂ ਸ਼ੁਰੂ ਵੀ ਨਹੀਂ ਹੋਈਆਂ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਵੱਲੋਂ ਕਣਕ ਦੇ ਖਰੀਦ ਕਾਰਜਾਂ ਸਬੰਧੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਅਤੇ ਭ੍ਰਿਸ਼ਟ ਰਵਾਇਤਾਂ ਨੂੰ ਖਤਮ ਕਰਨ ਲਈ ਕੀਤੇ ਗਏ ਇਮਾਨਦਾਰ ਯਤਨਾਂ ਦਾ ਇਹ ਨਤੀਜਾ ਹੈ। ਮੰਤਰੀ ਨੇ ਅੱਗੇ ਕਿਹਾ ਕਿ ਮੌਜੂਦਾ ਸਰਕਾਰ ਖਰਾਬੇ ਦਾ ਮੁਆਵਜ਼ਾ ਦੇਣ ਜਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਕੇਂਦਰ ਵੱਲੋਂ ਲਗਾਈ ਗਈ ਕਟੌਤੀ ਦੇ ਬਾਵਜੂਦ ਪੂਰਾ ਮੁੱਲ ਦੇਣ ਲਈ ਸਰਗਰਮ ਪਹੁੰਚ ਅਪਣਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...