ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਤੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ ਵਿਖੇ ਬੇਅਦਬੀ ਦਾ ਮਾਮਲੇ ‘ਤੇ ਭਗਵੰਤ ਮਾਨ ਟਵੀਟ ਕਰਕੇ ਕਿਹਾ ਮੋਰਿੰਡਾ ਦੇ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ਵਿਖੇ ਵਾਪਰੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਸਾਡੇ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਨਮਾਨ ਸਭ ਤੋਂ ਪਹਿਲਾਂ ਹੈ।
ਦੱਸ ਦਈਏ ਗੁਰਦੁਆਰਾ ਕੋਤਵਾਲੀ ਸਾਹਿਬ ਵਿਖੇ ਇੱਕ ਵਿਅਕਤੀ ਅਖੰਡ ਪਾਠ ਦੀ ਚਲਦੀ ਲੜੀ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੱਕ ਪਹੁੰਚ ਗਿਆ। ਇਸ ਦੌਰਾਨ ਉਸ ਵਿਅਕਤੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਵਿੱਚ ਬੈਠੇ ਗ੍ਰੰਥੀ ਸਿੰਘਾਂ ਨਾਲ ਕੁੱਟ.ਮਾਰ ਕੀਤੀ।


