November 12, 2026, 1:27 am
----------- Advertisement -----------
HomeNews14 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੇ ਹਰ ਝੂਠ ਦਾ ਦੇਣਗੇ...

14 ਫਰਵਰੀ ਨੂੰ ਪੰਜਾਬ ਦੇ ਲੋਕ ਕਾਂਗਰਸ ਦੇ ਹਰ ਝੂਠ ਦਾ ਦੇਣਗੇ ਮੂੰਹ ਤੋੜਵਾਂ ਜਵਾਬ : ਹਰਪਾਲ ਚੀਮਾ

Published on

----------- Advertisement -----------

ਮੋਹਾਲੀ/ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੂੰ ਸੋਮਵਾਰ ਨੂੰ ਉਸ ਸਮੇਂ ਹੁਲਾਰਾ ਮਿਲਿਆ ਜਦੋਂ ਕਈ ਪ੍ਰਮੁੱਖ ਸ਼ਖਸੀਅਤਾਂ ਆਪਣੇ ਸੈਂਕੜੇ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋ ਗਈਆਂ। ‘ਆਪ’ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਸਮੇਤ ਮੁਹਾਲੀ ਤੋਂ ‘ਆਪ’ ਉਮੀਦਵਾਰ ਕੁਲਵੰਤ ਸਿੰਘ, ਰਾਜਪੁਰਾ ਤੋਂ ‘ਆਪ’ ਉਮੀਦਵਾਰ ਨੀਨਾ ਮਿੱਤਲ ਅਤੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ਵਿੱਚ ਸ਼ਾਮਲ ਕੀਤਾ ਕੀਤਾ ਗਿਆ। ਉਨ੍ਹਾਂ ਦਾ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ‘ਆਪ’ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਦੀ ਤਰਫ਼ ਤੋਂ ਪਾਰਟੀ ਵਿੱਚ ਸਵਾਗਤ ਕੀਤਾ।


ਅੱਜ ਸੋਮਵਾਰ ਨੂੰ ਪਟਿਆਲਾ ਤੋਂ ਦਵਿੰਦਰ ਪਾਲ ਸਿੰਘ ਵਾਲੀਆ (ਸੇਵਾਮੁਕਤ ਏ.ਡੀ.ਸੀ.), ਅਮਲੋਹ ਤੋਂ ਹਰਪ੍ਰੀਤ ਸਿੰਘ (ਹਲਕਾ ਪ੍ਰਧਾਨ- ਵਾਈ.ਏ.ਡੀ), ਵਾਈ.ਐਸ. ਮੱਤਾ (ਸੇਵਾਮੁਕਤ ਜੱਜ), ਸ੍ਰੀ ਮੁਕਤਸਰ ਸਾਹਿਬ ਤੋਂ ਐਡਵੋਕੇਟ ਹਰਦੀਪ ਸਿੰਘ ਬਾਂਗਲ (ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ), ਲੁਧਿਆਣਾ ਤੋਂ ਗੁਰਦੀਪ ਸਿੰਘ (ਜ਼ਿਲ੍ਹਾ ਜਨਰਲ ਸਕੱਤਰ-ਐਸਏਡੀ  ), ਬਠਿੰਡਾ ਦਿਹਾਤੀ ਤੋਂ ਬਲਜਿੰਦਰ ਸਿੰਘ ਬੱਬੀ (ਜ਼ਿਲ੍ਹਾ ਜਨਰਲ ਸਕੱਤਰ ਯੂਥ ਕਾਂਗਰਸ) ਅਤੇ ਮੁਹਾਲੀ ਤੋਂ ਸੋਹਣ ਸਿੰਘ ਬਾਵਾ (ਸਾਬਕਾ ਜ਼ਿਲ੍ਹਾ ਬਸਪਾ ਪ੍ਰਧਾਨ), ਫਤਹਿਗੜ੍ਹ ਸਾਹਿਬ ਜ਼ਿਲ੍ਹੇ ਤੋਂ ਬਲਕਾਰ ਸਿੰਘ (ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ), ਅਸ਼ੋਕ ਕੁਮਾਰ (ਜ਼ਿਲ੍ਹਾ ਪ੍ਰਧਾਨ ਲੋਕ ਸਵਰਾਜ ਪਾਰਟੀ), ਸਵਰਨ ਸਿੰਘ ਸੁਹਾਘੜੀ (ਜਨਰਲ ਸਕੱਤਰ ਜ਼ਿਲ੍ਹਾ ਕਿਸਾਨ ਸੈੱਲ), ਨੰਬਰਦਾਰ ਹਰਬੰਸ ਸਿੰਘ, ਵਿਸਾਖੀ ਰਾਮ ਨਬੀਪੁਰ, ਸਤਨਾਮ ਸਿੰਘ ਨਬੀਪੁਰ, ਐਡਵੋਕੇਟ ਗੁਰਦੀਪ ਬਿੰਬਰਾ (ਸਾਬਕਾ ਸੰਯੁਕਤ ਸਕੱਤਰ ਜ਼ਿਲ੍ਹਾ ਬਾਰ ਐਸੋਸੀਏਸ਼ਨ), ਐਡਵੋਕੇਟ ਸੰਦੀਪ ਬਰਾੜ ਅਤੇ ਐਡਵੋਕੇਟ ਸਤਵਿੰਦਰ ਮਾਨ (ਸਾਬਕਾ ਪ੍ਰਧਾਨ ਕੇ.ਜੀ.ਐਸ.ਯੂ ਚੰਡੀਗੜ੍ਹ) ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਹਰਪਾਲ ਚੀਮਾ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਲੋਕ ‘ਆਪ’ ਵਿੱਚ ਸ਼ਾਮਲ ਹੋ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਇੱਥੇ ਹੀ ਪੰਜਾਬ ਦਾ ਭਵਿੱਖ ਨਜ਼ਰ ਆਉਂਦਾ ਹੈ।


ਇੱਥੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਹਰਪਾਲ ਚੀਮਾ ਨੇ ਕਾਂਗਰਸ ਸਰਕਾਰ ਵੱਲੋਂ ਟੈਕਸ ਦੇਣ ਵਾਲਿਆਂ ਦੀ ਮਿਹਨਤ ਦੀ ਕਰੋੜਾਂ ਦੀ ਕਮਾਈ ਝੂਠੇ ਇਸ਼ਤਿਹਾਰਾਂ ’ਤੇ ਬਰਬਾਦ ਕਰਨ ਦੀ ਆਲੋਚਨਾ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ 14 ਫ਼ਰਵਰੀ ਨੂੰ ਕਾਂਗਰਸ ਦੇ ਹਰ ਝੂਠ ਦਾ ਮੂੰਹ ਤੋੜਵਾਂ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਬਿਲਕੁਲ ਵੀ ਪਸੰਦ ਨਹੀਂ ਕਰਦੇ, ਕਿਉਂਕਿ ਇਨ੍ਹਾਂ (ਅਕਾਲੀ-ਭਾਜਪਾ) ਨੇ ਆਪਣੇ ਸਿਆਸੀ ਏਜੰਡੇ ਲਈ ਪੰਜਾਬ ਦੇ ਵੋਟਰਾਂ ਨੂੰ ਵੰਡਣ ਲਈ ਆਪਣੇ ਪਿਛਲੇ ਰਾਜ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਦਾ ਇਸਤੇਮਾਲ ਕੀਤਾ ਹੈ। ਸਾਲ 1986 ਵਿੱਚ ਨਕੋਦਰ ਅਤੇ 2015 ਵਿੱਚ ਬਰਾਗੜੀ ਵਿੱਚ ਬੇਅਦਬੀ ਦੀਆਂ ਘਟਨਾਵਾਂ ਇਸ ਦੀਆਂ ਉਦਾਹਰਣਾਂ ਹਨ।


ਵਿਧਾਨ ਸਭਾ ਚੋਣਾਂ ਲਈ ਟਿਕਟਾਂ ਦੀ ਵੰਡ ਵਿੱਚ ਆਮ ਆਦਮੀ ਪਾਰਟੀ ਵੱਲੋਂ ‘ਡਬਲ ਡੀਲ’ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖ਼ਾਰਜ  ਕਰਦਿਆਂ ਚੀਮਾ ਨੇ ਕਿਹਾ ਕਿ ਕੁਝ ਲੋਕ ਰਾਜਨੀਤੀ ਵਿੱਚ ਨਿੱਜੀ ਅਤੇ ਸੁਆਰਥੀ ਏਜੰਡੇ ਰੱਖਦੇ ਹਨ ਅਤੇ ਜਦੋਂ ਉਨ੍ਹਾਂ ਦੇ ਮਨਸੂਬੇ ਫੇਲ੍ਹ ਹੋ ਜਾਂਦੇ ਹਨ ਤਾਂ ਉਹ ਦੋਸ਼ ਲਗਾਉਣਾ ਸ਼ੁਰੂ ਕਰ ਦਿੰਦੇ ਹਨ। ਚੀਮਾ ਨੇ ਦਾਅਵਾ ਕੀਤਾ ਕਿ ‘ਆਪ’ ਨੇ 80 ਫੀਸਦੀ ਟਿਕਟਾਂ ਆਪਣੇ ਕੋਰ ਵਾਲੰਟੀਅਰਾਂ ਨੂੰ ਦਿੱਤੀਆਂ ਹਨ ਅਤੇ ਅਜਿਹਾ ਕਰਨ ਵਾਲੀ ਕੇਵਲ ‘ਆਪ’ ਪਾਰਟੀ ਹੈ। ਚੋਣ ਜ਼ਾਬਤਾ ਲੱਗਣ ਤੋਂ ਬਾਅਦ ਵੀ ਪੁਲਿਸ ਦੇ ਤਬਾਦਲਿਆਂ ਦੀਆਂ ਖ਼ਬਰਾਂ ‘ਤੇ ਆਪਣੀ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਜੇਕਰ ਅਜਿਹਾ ਕੁਝ ਹੋਇਆ ਹੈ ਤਾਂ ‘ਆਪ’ ਉੱਚ ਪੱਧਰੀ ਜਾਂਚ ਦੀ ਮੰਗ ਕਰਦੀ ਹੈ ਅਤੇ ਇਸ ਵਿਚ ਸ਼ਾਮਲ ਸਾਰੀਆਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦੀ ਹੈ।


ਹਰਪਾਲ ਚੀਮਾ ਨੇ ਦੁਹਰਾਇਆ ਕਿ ਆਮ ਆਦਮੀ ਪਾਰਟੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਕੋਵਿਡ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰੇਗੀ ਕਿਉਂਕਿ ਲੋਕਾਂ ਦੀ ਸਿਹਤ ‘ਆਪ’ ਲਈ ਸਭ ਤੋਂ ਵੱਡੀ ਤਰਜੀਹ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...