June 1, 2026, 9:25 pm
----------- Advertisement -----------
HomeNewsBreaking Newsਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ...

ਮੁੱਖ ਮੰਤਰੀ ਵੱਲੋਂ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ

Published on

----------- Advertisement -----------

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਕਾਲਜ ਲੜਕੀਆਂ ਦੀਆਂ ਅੱਵਲ ਆਉਣ ਵਿਦਿਆਰਥਣਾਂ ਨੂੰ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਸਨਮਾਨਿਤ ਕੀਤਾ। ਇਸ ਮੌਕੇ ਸਨਮਾਨ ਪ੍ਰਾਪਤ ਕਰਨ ਵਾਲਿਆਂ ਵਿਦਿਆਰਥਣਾਂ ਨੇ ਆਪਣੀ ਖੁਸ਼ੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਦੇ ਸੋਚਿਆਂ ਨਹੀਂ ਸੀ ਕਿ ਉਨ੍ਹਾਂ ਨੂੰ ਪੜਾਈ ‘ਚ ਕੀਤੀ ਮਿਹਨਤ ਸਦਕਾ ਪੰਜਾਬ ਦੇ ਮੁੱਖ ਮੰਤਰੀ ਨੂੰ ਮਿਲਣ ਅਤੇ ਉਨ੍ਹਾਂ ਤੋਂ ਸਨਮਾਨ ਪ੍ਰਾਪਤ ਕਰਨ ਦਾ ਮੌਕਾ ਮਿਲੇਗਾ।
ਇਸ ਮੌਕੇ ਐਮ.ਏ. ਫਾਈਨ ਆਰਟਸ ‘ਚ 93.1 ਫ਼ੀਸਦੀ ਅੰਕ ਪ੍ਰਾਪਤ ਕਰਕੇ ਅੱਵਲ ਆਉਣ ਵਾਲੀ ਵਿਦਿਆਰਥਣ ਨੇ ਰੋਲ ਆਫ਼ ਆਨਰ ਦਾ ਸਨਮਾਨ ਪ੍ਰਾਪਤ ਕਰਨ ਤੋਂ ਬਾਅਦ ਆਖਿਆ ਕਿ ਇਹ ਮੇਰੇ ਪੂਰੇ ਪਰਿਵਾਰ ਲਈ ਮਾਣ ਵਾਲੀ ਗੱਲ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਸਾਡੀ ਪੜਾਈ ‘ਚ ਕੀਤੀ ਮਿਹਨਤ ਲਈ ਖੁਦ ਕਾਲਜ ‘ਚ ਪਹੁੰਚਕੇ ਸਨਮਾਨ ਕੀਤਾ ਹੈ। ਐਮ.ਏ. ਡਾਂਸ ‘ਚ 92.5 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਸੁਮਨ ਬਾਲਾ ਅਤੇ ਐਮ.ਏ. ਮਿਊਜ਼ਿਕ ‘ਚ 91.9 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਰਵਨੀਤ ਕੌਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਕੀਤੀ ਗਈ ਹੌਸਲਾ ਅਫ਼ਜ਼ਾਈ ਉਨ੍ਹਾਂ ਨੂੰ ਜ਼ਿੰਦਗੀ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕਰੇਗੀ।
ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਲਜ ਦੀਆਂ ਕੁੱਲ 11 ਵਿਦਿਆਰਥਣਾਂ ਨੂੰ ਸਨਮਾਨਿਤ ਕੀਤਾ ਜਿਨ੍ਹਾਂ ਵਿਚੋਂ 10 ਨੂੰ ਰੋਲ ਆਫ਼ ਆਨਰ ਅਤੇ ਬੀ.ਏ.ਭਾਗ ਤੀਜਾ ਦੀ ਵਿਦਿਆਰਥਣ ਅਮਰਜੀਤ ਕੌਰ ਨੂੰ ਐਨ.ਸੀ.ਸੀ. ‘ਚ ਕਾਲਜ ਦੀ ਪ੍ਰਤੀਨਿਧਤਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਰੋਲ ਆਫ਼ ਆਨਰ ਪ੍ਰਾਪਤ ਕਰਨ ਵਾਲੀਆਂ ਵਿਦਿਆਰਥਣਾਂ ‘ਚ ਬੀ.ਐਸ.ਸੀ. (ਬਾਇਓਟੈਕਨਾਲੋਜੀ ਆਨਰਜ਼) ) ‘ਚ 92.6 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਮਨਪ੍ਰੀਤ ਕੌਰ, ਬੀ.ਐਸ.ਸੀ. (ਮੈਡੀਕਲ) ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਖੁਸ਼ਪ੍ਰਿਆ, ਬੀ.ਐਸ.ਸੀ (ਹੋਮ ਸਾਇੰਸ) ‘ਚ 85.76 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਕੋਮਲਪ੍ਰੀਤ ਕੌਰ, ਬੀ.ਏ. ‘ਚ 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਭੁਵਿੰਦਰ ਕੌਰ, 84.63 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਗੁਰਮੀਤ ਕੌਰ, ਪੀ.ਜੀ.ਡੀ.ਸੀ.ਏ. ‘ਚ 84.3 ਫ਼ੀਸਦੀ ਅੰਕ ਪ੍ਰਾਪਤ ਕਰਨ ਵਾਲੀ ਜਸਕੀਰਤ ਕੌਰ ਅਤੇ ਬੀ.ਸੀ.ਏ. ‘ਚ 82.7 ਫ਼ੀਸਦੀ ਅੰਕ ਹਾਸਲ ਕਰਨ ਵਾਲੀ ਜੋਤੀ ਨੂੰ ਰੋਲ ਆਫ ਆਨਰ ਨਾਲ ਸਨਮਾਨਿਤ ਕੀਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...