ਗੁਰਦਾਸਪੁਰ, 25 ਅਪ੍ਰੈਲ: ਬੀਤੀ ਦੇਰ ਸ਼ਾਮ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਕਸਬਾ ਧਾਰੀਵਾਲ ਵਿੱਚ ਅਣਪਛਾਤੇ ਵਿਅਕਤੀਆਂ ਨੇ ਇਕ ਜਿਊਲਰਜ਼ ਦੀ ਦੁਕਾਨ ਉਤੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਦੁਕਾਨ ਮਾਲਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ ਦੁਰਗਾ ਮਾਂ ਜਿਊਲਰਜ਼ ਉਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾ ਵਿੱਚ ਦੁਕਾਨ ਮਾਲਕ ਅਮਿਤ ਧੁਨਾਂ ਗੋਲੀਆਂ ਲੱਗਣ ਕਾਰਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਇਸ ਘਟਨਾ ਦਾ ਪਤਾ ਚਲਦਿਆਂ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ।
ਪੁਲਿਸ ਥਾਣਾ ਧਾਰੀਵਾਲ ਦੇ ਇੰਚਾਰਜ ਹਰਪਾਲ ਸਿੰਘ ਨੇ ਦੱਸਿਆ ਕਿ ਗੋਲੀ ਚੱਲਣ ਦੀ ਘਟਨਾ ਦਾ ਪਤਾ ਚਲਦਿਆ ਹੀ ਪੁਲਿਸ ਮੌਕੇ ਉਤੇ ਪਹੁੰਚ ਗਈ ਹੈ। ਗੋਲੀ ਚੱਲਣ ਦੇ ਖੋਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਾਲਕ ਅਮਿਤ ਨੂੰ ਇਲਾਜ ਲਈ ਗੁਰਦਾਸਪੁਰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
----------- Advertisement -----------
ਅਣਪਛਾਤੇ ਵਿਅਕਤੀਆਂ ਨੇ ਬੀਤੀ ਦੇਰ ਸ਼ਾਮ ਨੂੰ ਸੁਨਿਆਰੇ ਦੀ ਦੁਕਾਨ ’ਤੇ ਚਲਾਈਆਂ ਗੋ*ਲੀ.ਆਂ, ਇਕ ਜ਼ਖਮੀ
Published on
----------- Advertisement -----------
----------- Advertisement -----------












