June 1, 2026, 9:25 pm
----------- Advertisement -----------
HomePunjabbusinessਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ...

ਨਵ-ਨਿਯੁਕਤ ਰੁਪਿੰਦਰਜੀਤ ਬੈਂਸ ਨੇ ਨੌਕਰੀ ਮਿਲਣ ਤੋਂ ਬਾਅਦ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

Published on

----------- Advertisement -----------

ਚੰਡੀਗੜ੍ਹ, 25 ਅਪਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਦੇ ਪਹਿਲੇ ਸਾਲ ਦੌਰਾਨ ਸੂਬੇ ਦੇ ਯੌਗ ਨੌਜਵਾਨਾਂ ਨੂੰ 28,873 ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਹਨ, ਜਿਸ ਦੇ ਨਤੀਜੇ ਵਜੋਂ ਸੂਬੇ ਦੇ ਨੌਜਵਾਨ ਵਿਦੇਸ਼ ਜਾਣ ਦਾ ਰਾਹ ਛੱਡ ਰਹੇ ਹਨ।

ਲੋਕ ਨਿਰਮਾਣ ਵਿਭਾਗ ਵਿੱਚ ਕਲਰਕ ਦੀ ਨੌਕਰੀ ਹਾਸਲ ਕਰਨ ਵਾਲੀ ਪਿੰਡ ਭੈਣੀ, ਜ਼ਿਲ੍ਹਾ ਰੂਪਨਗਰ ਦੀ ਜੰਮਪਲ ਅਤੇ ਪਿੰਡ ਨੈਣ ਕਲਾਂ, ਪਟਿਆਲਾ ਵਿਖੇ ਵਿਆਹੀ ਰੁਪਿੰਦਰਜੀਤ ਬੈਂਸ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੇ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕੇ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਕਰ ਦਿੱਤਾ ਹੈ। ਉਸਨੇ ਕਿਹਾ ਕਿ ਨੌਕਰੀਆਂ ਹਾਸਲ ਕਰਨ ਵਾਲੇ ਨੌਜਵਾਨ ਮੁੰਡੇ-ਕੁੜੀਆਂ ਹੁਣ ਵਿਦੇਸ਼ ਜਾਣ ਦੀ ਬਜਾਏ ਪੰਜਾਬ ‘ਚ ਰਹਿ ਕੇ ਹੀ ਆਪਣਾ ਜੀਵਨ ਗੁਜ਼ਾਰਨਗੇ ਅਤੇ ਪੰਜਾਬ ਦੇ ਲੋਕਾਂ ਦੀ ਸੇਵਾ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ‘ਚ ਆਪਣਾ ਯੋਗਦਾਨ ਪਾਉਣਗੇ।

ਰੁਪਿੰਦਰਜੀਤ ਬੈਂਸ ਨੇ ਕਿਹਾ ਕਿ ਮੈਂ ਸਰਕਾਰੀ ਨੌਕਰੀ ਹਾਸਲ ਕਰਕੇ ਆਪਣੇ ਮਾਤਾ-ਪਿਤਾ ਦਾ ਸੁਪਨਾ ਪੂਰਾ ਕੀਤਾ ਹੈ। ਉਸਨੇ ਕਿਹਾ ਕਿ ਮੇਰੇ ਪਿਤਾ ਜੀ ਸੇਵਾਮੁਕਤ ਮੁੱਖ ਅਧਿਆਪਕ ਹਨ ਅਤੇ ਇਹ ਉਨ੍ਹਾਂ ਦੀ ਦਿਲੀ ਇੱਛਾ ਸੀ ਕਿ ਮੈਂ ਪੜ੍ਹ ਲਿਖ ਕੇ ਆਪਣੇ ਪੈਰਾਂ ‘ਤੇ ਖੜ੍ਹੇ ਹੋਵਾਂ। ਉਸਨੇ ਕਿਹਾ ਕਿ ਮੈਨੂੰ ਪੰਜਾਬ ਸਰਕਾਰ ਨੇ ਮੈਨੂੰ ਸਰਕਾਰੀ ਨੌਕਰੀ ਦੇ ਕੇ ਤਾਕਤ ਦਿੱਤੀ ਹੈ। ਉਸਦਾ ਕਹਿਣਾ ਹੈ ਕਿ ਮੈਂ ਇਸ ਨਾਲ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰ ਸਕਦੀ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਖ਼ਤ ਟੈਕਸ ਪਾਲਣਾ ਮੁਹਿੰਮਾਂ ਸਦਕਾ ਸੂਬੇ ਦਾ ਮਾਲੀਆ ਅਧਾਰ ਕੌਮੀ ਰੁਝਾਨਾਂ ਨਾਲੋਂ ਅੱਗੇ ਨਿਕਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਜੂਨ 2026:ਪੰਜਾਬ ਦੀ ਮਜ਼ਬੂਤ ਵਿੱਤੀ ਕਾਰਗੁਜ਼ਾਰੀ ਨੂੰ ਮੁੜ ਦੁਹਰਾਉਂਦਿਆਂ, ਸੂਬੇ ਦੇ ਵਿੱਤ,...

ਦਿਲ ਵਿੱਚ ਛੇਦ ਨਾਲ ਸਾਲਾਂ ਤੱਕ ਜੂਝਦੀ ਰਹੀ ਗੁਰਪ੍ਰੀਤ ਕੌਰ; ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਦਿੱਤਾ ਨਵਾਂ ਜੀਵਨ

ਚੰਡੀਗੜ੍ਹ; 01 ਜੂਨ 2026 ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਦੇ ਲੋਕਾਂ...

ਜੂਨ ਦੇ ਪਹਿਲੇ ਦਿਨ ਮਹਿੰਗਾਈ ਦਾ ਝਟਕਾ, ਵਪਾਰਕ ਸਿਲੰਡਰ ਹੋਇਆ ਮਹਿੰਗਾ

ਅੱਜ ਜੂਨ ਮਹੀਨੇ ਦੇ ਪਹਿਲੇ ਦਿਨ ਆਮ ਜਨਤਾ ਨੂੰ ਮੁੜ ਮਹਿੰਗਾਈ ਦਾ ਝਟਕਾ ਲੱਗਿਆ...

CM ਭਗਵੰਤ ਮਾਨ ਤੈਅ ਕਰਨਗੇ ਨਗਰ ਨਿਗਮ ਤੇ ਕੌਂਸਲਾਂ ਦੇ ਪ੍ਰਧਾਨਾਂ ਦੇ ਨਾਂਅ, ‘ਆਪ’ ਦੀ ਕੋਰ ਕਮੇਟੀ ‘ਚ ਹੋਇਆ ਫ਼ੈਸਲਾ

ਨਿਗਮ, ਕੌਂਸਲ ਚੋਣਾਂ ਨੂੰ ਲੈ ਕੇ AAP ਦਾ ਵੱਡਾ ਫ਼ੈਸਲਾ ਸਾਹਮਣੇ ਆਇਆ ਹੈ। ਪੰਜਾਬ...

ਪੰਜਾਬ ਵਿੱਚ ਹੱਡੀਆਂ ਅਤੇ ਜੋੜਾਂ ਸਬੰਧੀ ਇਲਾਜ ਦੀ ਮੰਗ ਵਧੀ, ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਆਰਥੋਪੀਡਿਕ ਇਲਾਜਾਂ ‘ਤੇ 84 ਕਰੋੜ ਰੁਪਏ ਤੋਂ ਵੱਧ ਖ਼ਰਚ

ਚੰਡੀਗੜ੍ਹ, 31 ਮਈ 2026:ਪੰਜਾਬ ਵਿੱਚ ਹੱਡੀਆਂ, ਜੋੜਾਂ ਅਤੇ ਟ੍ਰੌਮਾ ਨਾਲ ਸਬੰਧਿਤ ਜੁੜੀਆਂ ਸਿਹਤ ਸਮੱਸਿਆਵਾਂ...

ਭਗਵੰਤ ਮਾਨ ਸਰਕਾਰ ਪੇਂਡੂ ਪੰਜਾਬ ਦੀ ਬਦਲ ਰਹੀ ਨੁਹਾਰ, 40,000 ਕਿਲੋਮੀਟਰ ਸੜਕਾਂ ਨੂੰ ਮਜ਼ਬੂਤ ਕਰਨ ਦਾ ਕੰਮ ਜਾਰੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ / ਦਿੜ੍ਹਬਾ / ਲਹਿਰਾਗਾਗਾ, 31 ਮਈ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ...

ਮਜੀਠੀਆ ਦੀ ਅੰਮ੍ਰਿਤਸਰ ਸਥਿਤ ਕੋਠੀ ਵਿਖੇ ਪੁਲਿਸ ਵਲੋਂ ਛਾਪੇਮਾਰੀ

ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਟ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਹਲਕਾ ਮਜੀਠਾ ਤੋਂ...