September 26, 2026, 8:05 pm
----------- Advertisement -----------
HomeNewsLatest NewsCM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ...

CM ਮਾਨ ਵੱਲੋਂ ਸਰਕਾਰੀ ਸਕੂਲ ਅਪਗ੍ਰੇਡ ਕਰਕੇ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ’ਤੇ ਰੱਖਣ ਦਾ ਐਲਾਨ

Published on

----------- Advertisement -----------

ਮੋਗਾ, 26 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਇੱਥੋਂ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਅਤੇ ਪਰਿਵਾਰ ਨਾਲ ਅਫਸੋਸ ਵੀ ਪ੍ਰਗਟ ਕੀਤਾ। ਉਨ੍ਹਾਂ ਕਿਹਾ ਕਿ ਇਹ ਮਾਣ ਵਾਲੀ ਗੱਲ ਹੈ ਕਿ ਲਾਂਸ ਨਾਇਕ ਕੁਲਵੰਤ ਸਿੰਘ ਇਸ ਪਰਿਵਾਰ ਤੋਂ ਦੂਜੀ ਪੀੜੀ ਦਾ ਸ਼ਹੀਦ ਹੈ ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ਦੇ ਪਿਤਾ ਹਵਲਦਾਰ ਬਲਦੇਵ ਸਿੰਘ ਨੇ ਵੀ ਦੇਸ਼ ਦੀ ਰਾਖੀ ਕਰਦੇ ਹੋਏ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਭਗਵੰਤ ਮਾਨ ਨੇ ਕਿਹਾ ਕਿ ਦੋਵਾਂ ਸ਼ਹੀਦਾਂ ਦੇ ਬੁੱਤ ਅਪਗ੍ਰੇਡ ਕੀਤੇ ਸਕੂਲ ਦੇ ਕੈਂਪਸ ਵਿਚ ਸਥਾਪਤ ਕੀਤੇ ਜਾਣਗੇ ਜਿਸ ਸਕੂਲ ਦਾ ਨਾਮ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ।

ਪਰਿਵਾਰ ਨਾਲ ਦੁੱਖ ਸਾਂਝਾ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚਾ ਮੁਲਕ ਸ਼ਹੀਦ ਕੁਲਵੰਤ ਸਿੰਘ ਦਾ ਰਿਣੀ ਹੈ ਜਿਨ੍ਹਾਂ ਨੇ ਦੇਸ਼ ਅਤੇ ਇੱਥੋਂ ਦੇ ਲੋਕਾਂ ਦੀ ਖਾਤਰ ਆਪਣਾ ਜੀਵਨ ਕੁਰਬਾਨ ਕਰ ਦਿੱਤਾ। ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਧਰਤੀ ਮਾਂ ਦੇ ਇਸ ਸਪੂਤ ਦੇ ਮਹਾਨ ਯੋਗਦਾਨ ਦੇ ਸਤਿਕਾਰ ਵਜੋਂ ਇਹ ਸੂਬਾ ਸਰਕਾਰ ਦੀ ਇਕ ਨਿਮਾਣੀ ਜਿਹੀ ਸ਼ਰਧਾਂਜਲੀ ਹੈ। ਮੁਲਕ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਫ਼ਰਜ਼ ਬਣਦਾ ਹੈ ਕਿ ਉਹ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਏ। ਭਗਵੰਤ ਮਾਨ ਨੇ ਕਿਹਾ ਕਿ ਫੌਜੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਸੂਬਾ ਸਰਕਾਰ ਦੀ ਏਸੇ ਵਚਨਬੱਧਤਾ ਤਹਿਤ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਪਰਿਵਾਰ ਨੂੰ ਮਾਲੀ ਮਦਦ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਸ਼ਰਿਤ ਨੂੰ ਨੌਕਰੀ ਦੇਣ ਦੀ ਨੀਤੀ ਦੇ ਆਧਾਰ ਉਤੇ ਫੌਜ ਨਾਲ ਵਿਚਾਰ-ਵਟਾਂਦਰੇ ਮਗਰੋਂ ਸ਼ਹੀਦ ਦੇ ਪਰਿਵਾਰਕ ਮੈਂਬਰ ਨੂੰ ਨੌਕਰੀ ਦਿੱਤੀ ਜਾਵੇਗੀ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਸੂਬੇ ਦਾ ਇਹ ਉਪਰਾਲਾ ਜਿੱਥੇ ਪਰਿਵਾਰ ਲਈ ਮਦਦਗਾਰ ਹੋਵੇਗਾ, ਉਥੇ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਸਹਾਈ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਨੌਜਵਾਨਾਂ ਨੂੰ ਆਪਣੀ ਮਾਤ ਭੂਮੀ ਦੀ ਸੇਵਾ ਕਰਨ ਲਈ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਵੀ ਉਤਸ਼ਾਹਿਤ ਕਰੇਗਾ। ਭਗਵੰਤ ਮਾਨ ਨੇ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਇਸ ਬਹਾਦਰ ਸੈਨਿਕ ਨੇ ਦੇਸ਼ ਦੀ ਏਕਤਾ ਦੀ ਰਾਖੀ ਲਈ ਪੂਰੀ ਸਮਰਪਣ ਭਾਵਨਾ ਦਿਖਾਈ ਅਤੇ ਉਨ੍ਹਾਂ ਦੀ ਇਹ ਮਹਾਨ ਕੁਰਬਾਨੀ ਉਨ੍ਹਾਂ ਦੇ ਸਾਥੀ ਸੈਨਿਕਾਂ ਨੂੰ ਹੋਰ ਵੀ ਤਨਦੇਹੀ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਦੇਸ਼ ਨੂੰ ਵਿਦੇਸ਼ੀ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਹੁਣ ਸਰਹੱਦਾਂ ਦੀ ਰਾਖੀ ਕਰਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਿੱਚ ਵੀ ਪੰਜਾਬੀ ਵੱਡੀ ਭੂਮਿਕਾ ਨਿਭਾਅ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...

ਬਟਾਲਾ ‘ਚ ਡਬਲ ਮਰਡਰ, ਬੰਦੇ ਨੇ ਆਪਣੀ ਪਤਨੀ ਤੇ ਧੀ ਦਾ ਕੀਤਾ ਬੇਰਹਿਮੀ ਨਾਲ ਕਤਲ

ਬਟਾਲਾ ਦੀ ਫਰੈਂਡਸ ਕਲੋਨੀ ਵਿੱਚ ਅੱਜ ਸਵੇਰੇ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਇੱਕ...

ਪੰਜਾਬ ਸਥਾਨਕ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ ਲਈ ਪਸੰਦੀਦਾ ਥਾਂ ਵਜੋਂ ਤੇਜ਼ੀ ਨਾਲ ਉੱਭਰ ਰਿਹਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 25 ਸਤੰਬਰ:ਪੰਜਾਬ ਤੇਜ਼ੀ ਨਾਲ ਇੱਕ ਪ੍ਰਮੁੱਖ ਉਦਯੋਗਿਕ ਕੇਂਦਰ ਅਤੇ ਨਿਵੇਸ਼ ਲਈ ਪਸੰਦੀਦਾ ਸਥਾਨ...

PAU ’ਚ 28 ਸਤੰਬਰ ਨੂੰ ਵੱਡਾ ਸਮਾਗਮ, ‘ਜਸ਼ਨ-ਏ-ਇਨਕਲਾਬ’ ਲਈ ਨੌਜਵਾਨਾਂ ’ਚ ਭਾਰੀ ਉਤਸ਼ਾਹ

ਚੰਡੀਗੜ੍ਹ 25 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਆਗੂ ਅਤੇ ਪੰਜਾਬ ਯੂਥ ਵੈਲਫੇਅਰ ਬੋਰਡ...