August 4, 2026, 4:13 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ...

ਪੰਜਾਬ ਸਰਕਾਰ ਵੱਲੋਂ ਹਾੜੀ ਸੀਜ਼ਨ ਦੌਰਾਨ ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ

Published on

----------- Advertisement -----------

ਚੰਡੀਗੜ੍ਹ, 27 ਅਪ੍ਰੈਲ 2023 – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੱਲ ਰਹੇ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸਾਰੇ ਭਾਈਵਾਲਾਂ ਲਈ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਪ੍ਰਕਿਰਿਆ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਦੀ ਅਗਵਾਈ ਹੇਠ ਕਈ ਨਿਵੇਕਲੇ ਉਪਾਅ ਕੀਤੇ ਗਏ ਹਨ ਜਿਨ੍ਹਾਂ ਵਿੱਚ ਵਾਹਨ ਟਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਲਾਗੂ ਕਰਨਾ, ਟਰੱਕਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਲਈ ਉਨ੍ਹਾਂ ‘ਤੇ ਜੀ.ਪੀ.ਐਸ. ਡਿਵਾਈਜ਼ ਲਾਉਣਾ ਅਤੇ ਆਨਲਾਈਨ ਗੇਟ ਪਾਸ ਜਾਰੀ ਕਰਨਾ ਆਦਿ ਸ਼ਾਮਲ ਹਨ।

ਇਸ ਬਾਰੇ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ 26 ਅਪ੍ਰੈਲ ਤੱਕ 14687.52 ਕਰੋੜ ਰੁਪਏ ਸਿੱਧੇ ਕਿਸਾਨਾਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਕੁੱਲ 93,95,891.95 ਮੀਟ੍ਰਿਕ ਟਨ (ਐੱਮ. ਟੀ.) ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਏਜੰਸੀਆਂ ਨੇ 9045721.95 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 350170 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।

ਦੱਸਣਯੋਗ ਹੈ ਕਿ ਪਨਗ੍ਰੇਨ (ਕੇਂਦਰੀ ਪੂਲ) ਵੱਲੋਂ 2062893.65 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2330641 ਮੀਟ੍ਰਿਕ ਟਨ, ਪਨਸਪ ਵੱਲੋਂ 2100165.50 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1508809.65 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 277310 ਮੀਟਰਿਕ ਟਨ, ਡੀਸੀਪੀ (ਸਿਰਫ਼ ਪਨਗ੍ਰੇਨ) ਵੱਲੋਂ 765902.15 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...