June 27, 2026, 1:46 am
----------- Advertisement -----------
HomeNewsBreaking Newsਆਪ ਲੀਡਰਾਂ ਦੇ ਖੁਲਾਸੇ ਨੇ ਸਾਬਤ ਕੀਤਾ ਕਿ 'ਆਪ' ਪਾਰਟੀ ਦੀਆਂ ਟਿਕਟਾਂ...

ਆਪ ਲੀਡਰਾਂ ਦੇ ਖੁਲਾਸੇ ਨੇ ਸਾਬਤ ਕੀਤਾ ਕਿ ‘ਆਪ’ ਪਾਰਟੀ ਦੀਆਂ ਟਿਕਟਾਂ ਵੇਚ ਕੇ ਬਣਾ ਰਹੀ ਪੈਸੇ : ਅਕਾਲੀ ਦਲ

Published on

----------- Advertisement -----------
  • ਚੋਣ ਕਮਿਸ਼ਨ ਦੇਸ਼ ਵਿਚ ਚੋਣ ਪ੍ਰਣਾਲੀ ਦਾ ਅਪਰਾਧੀਕਰਨ ਕਰਨ ਲਈ ਆਪ ਦੇ ਖਿਲਾਫ ਕਾਰਵਾਈ ਕਰੇ : ਡਾ. ਚੀਮਾ

ਚੰਡੀਗੜ੍ਹ, 11 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸੂਬੇ ਦੇ ਆਪ ਆਗੂਆਂ ਵੱਲੋਂ ਕੀਤੇ ਖੁਲਾਸੇ ਨੇ ਸਾਬਤ ਕਰ ਦਿੱਤਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਉਹਨਾਂ ਦੀ ਜੁੰਡਲੀ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀਆਂ ਟਿਕਟਾਂ ਵੇਚ ਕੇ ਪੈਸੇ ਬਣਾ ਰਹੇ ਹਨ। ਪਾਰਟੀ ਨੇ ਮੰਗ ਕੀਤੀ ਕਿ ਚੋਣ ਕਮਿਸ਼ਨ ਇਸ ਭ੍ਰਿਸ਼ਟ ਗਤੀਵਿਧੀ ਦਾ ਨੋਟਿਸ ਲਵੇ ਅਤੇ ਮਾਮਲੇ ਵਿਚ ਢੁਕਵਾਂ ਕੇਸ ਦਰਜ ਕਰਨ ਦੀ ਹਦਾਇਤ ਕਰੇ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਪ ਅਤੇ ਕੇਜਰੀਵਾਲ ਇਹਨਾਂ ਸੀਨੀਅਰ ਆਗੂਆਂ ਦੇ ਖੁਲਾਸੇ ਨਾਲ ਚੰਗੀ ਤਰ੍ਹਾਂ ਬੇਨਕਾਬ ਹੋ ਗਏ ਹਨ। ਇਹਨਾਂ ਆਗੂਆਂ ਨੇ ਹੀ ਸਬੂਤ ਦਿੱਤੇ ਹਨ ਕਿ 56 ਹਲਕਿਆਂ ਵਿਚ ਪਾਰਟੀ ਦੀਆਂ ਟਿਕਟਾਂ ਵੇਚੀਆਂ ਗਈਆਂ। ਉਹਨਾਂ ਕਿਹਾ ਕਿ ਕੇਜਰੀਵਾਲ ਪਹਿਲੇ ਸਿਆਸਤਦਾਨ ਹਨਟ ਜਿਹਨਾਂ ਨੇ ਸ਼ਰ੍ਹੇਆਮ ਰਿਸ਼ਵਤਾਂ ਲੈ ਕੇ ਦੇਸ਼ ਦੀ ਚੋਣ ਪ੍ਰਣਾਲੀ ਦਾ ਅਪਰਾਧੀਕਰਨ ਕੀਤਾ ਹੈ। ਉਹਨਾਂ ਕਿਹਾ ਕਿ ਹਾਲੇ ਕੱਲ੍ਹ ਹੀ ਪਾਰਟੀ ਨੇ ਪਰਚੇ ਵੰਡ ਕੇ ਲੋਕਾਂ ਨੁੰ ਆਖਿਆ ਸੀ ਕਿ ਉਹ ਹੋਰ ਪਾਰਟੀਆਂ ਤੋਂ ਪੈਸੇ ਲੈ ਲੈਣ ਪਰ ਵੋਟ ਆਪ ਨੁੰ ਪਾਉਣ।

ਡਾ. ਚੀਮਾ ਨੇ ਕਿਹਾ ਕਿ ਇਹ ਹੁਣ ਸਪਸ਼ਟ ਹੋ ਗਿਆ ਹੈ ਕਿ ਕੇਜਰੀਵਾਲ ਟਿਕਟਾਂ ਵੇਚ ਕੇ ਧਨਾਢ ਹੋ ਰਹੇ ਹਨ। ਉਹਨਾਂ ਕਿਹਾ ਕਿ ਆਪ ਹੋਰ ਜਿਹਨਾਂ ਰਾਜਾਂ ਵਿਚ ਚੋਣਾਂ ਹੋਦੀਆਂ ਹਨ, ਉਥੇ ਹੀ ਵੀ ਇਹੀ ਮਾਡਲ ਅਪਣਾ ਕੇ ਭ੍ਰਿਸ਼ਟ ਗਤੀਵਿਧੀਆਂ ਕਰ ਰਿਹਾ ਹੋਣਾ ਹੈ। ਉਹਨਾਂ ਕਿਹਾ ਕਿ ਸਿਰਫ ਉਚ ਪੱਧਰੀ ਜਾਂਚ ਹੀ ਇਸ ਸਾਰੇ ਘੁਟਾਲੇ ਨੂੰ ਬੇਨਕਾਬ ਕਰ ਸਕਦੀ ਹੈ ਜੋ ਕਿ ਕਰੋੜਾਂ ਰੁਪਏ ਦਾ ਘੁਟਾਲਾ ਹੈ।

ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਆਪਣੇ ਸਿਆਸੀ ਵਿਰੋਧੀਆਂ ਦੇ ਖਿਲਾਫ ਝੂਠੇ ਅਤੇ ਸ਼ਰਾਰਤ ਭਰੇ ਦੋਸ਼ ਲਾਉਣ ਵਾਸਤੇ ਤਕਨਾਲੋਜੀ ਦੀ ਦੁਰਵਰਤੋਂ ਕਰ ਕੇ ਗੰਦੀ ਰਾਜਨੀਤੀ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਜਾਣਦੇ ਹਨ ਕਿ ਉਹਨਾਂ ਕੋਲ ਪੰਜਾਬ ਵਿਚ ਲੋਕਾਂ ਨੁੰ ਵਿਖਾਉਣ ਲਈ ਕੁਝ ਨਹੀਂ ਹੈ ਕਿਉਂਕਿ ਉਹਨਾਂ ਦਾ ਦਿੱਲੀ ਮਾਡਲ ਪੂਰੀ ਤਰ੍ਹਾਂ ਫੇਲ੍ਹ ਹੈ। ਉਹਨਾਂ ਕਿਹਾ ਕਿ ਇਹੀ ਕਾਰਨ ਹੈ ਕਿ ਉਹ ਵਿਧਾਨ ਸਭਾ ਚੋਣਾਂ ਜਿੱਤਣ ਵਾਸਤੇ ਪੈਸੇ ’ਤੇ ਨਿਰਭਰ ਕਰ ਰਹੇ ਹਨ। ਉਹਨਾਂ ਕਿਹਾ ਕਿ ਉਹ ਲਾਜ਼ਮੀ ਤੌਰ ’ਤੇ ਫੇਲ੍ਹ ਹੋ ਜਾਣਗੇ ਕਿਉਂਕਿ ਪੰਜਾਬੀਆ ਨੇ ਉਹਨਾਂ ਦੇ ਝੂਠ ਤੇ ਫਰੇਬ ਫੜ ਲਏ ਹਨ ਤੇ ਉਹ ਕਦੇ ਵੀ ਉਹਨਾਂ ’ਤੇ ਮੁੜ ਵਿਸਾਹ ਨਹੀਂ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...